
Crime News : ਮੁੰਡਿਆਂ ਨਾਲ ਫੋਨ 'ਤੇ ਗੱਲ ਕਰਦੀ ਸੀ ਨਾਬਾਲਿਗ, ਪੁਲਿਸ ਨੇ ਲੜਕੀ ਨੂੰ ਲਿਆ ਹਿਰਾਸਤ ’ਚ
Crime News : ਛੱਤੀਸਗੜ੍ਹ ਦੇ ਖੈਰਾਗੜ੍ਹ-ਛੂਈਖਦਾਨ-ਗੰਦਈ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਭੈਣ ਨੇ ਆਪਣੇ ਭਰਾ ਦਾ ਕਤਲ ਕਰ ਦਿੱਤਾ। ਲੜਕੀ ਨੇ ਦੱਸਿਆ ਕਿ ਉਸਦਾ ਭਰਾ ਉਸ ਨੂੰ ਫੋਨ ਵਰਤਣ ਤੋਂ ਮਨ੍ਹਾ ਕਰਦਾ ਸੀ। ਜਿਸ ਤੋਂ ਬਾਅਦ ਉਸ ਨੇ ਆਪਣੇ ਭਰਾ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ:Hoshiarpur Murder : ਹੁਸ਼ਿਆਰਪੁਰ ’ਚ ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਛੁਈਖਦਾਨ ਥਾਣਾ ਖੇਤਰ ਦੇ ਅਮਲੀਡੀਹਕਲਾ ਪਿੰਡ 'ਚ ਹੋਈ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਲੜਕੀ ਨੂੰ ਹਿਰਾਸਤ 'ਚ ਲੈ ਲਿਆ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਕੁੜੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਦੇਵਪ੍ਰਸਾਦ ਵਰਮਾ (18) ਨਾਲ ਘਰ ਸੀ। ਪਰਿਵਾਰ ਦੇ ਹੋਰ ਮੈਂਬਰ ਕੰਮ 'ਤੇ ਗਏ ਹੋਏ ਸਨ, ਉਦੋਂ ਦੇਵਪ੍ਰਸਾਦ ਨੇ ਉਸ ਨੂੰ ਝਿੜਕਿਆ ਅਤੇ ਕਿਹਾ ਕਿ ਉਹ ਮੋਬਾਇਲ ਫੋਨ 'ਤੇ ਮੁੰਡਿਆਂ ਨਾਲ ਗੱਲ ਕਰਦੀ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੇਵਪ੍ਰਸਾਦ ਨੇ ਉਸ ਨੂੰ ਮੋਬਾਇਲ ਫ਼ੋਨ ਦਾ ਇਸਤੇਮਾਲ ਨਾ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜਦੋਂ ਦੇਵਪ੍ਰਸਾਦ ਸੌਂ ਰਿਹਾ ਸੀ, ਉਦੋਂ ਛੋਟੀ ਭੈਣ ਨੇ ਆਪਣੇ ਭਰਾ ਦੇ ਗਲੇ 'ਤੇ ਕੁਹਾੜੀ ਨਾਲ ਵਾਰ ਕਰ ਦਿੱਤਾ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਲੜਕੀ ਨਹਾਉਣ ਚਲੀ ਗਈ ਅਤੇ ਆਪਣੇ ਕੱਪੜਿਆਂ 'ਤੇ ਲੱਗੇ ਖੂਨ ਦੇ ਦਾਗ਼ ਸਾਫ਼ ਕੀਤੇ, ਬਾਅਦ 'ਚ ਉਸ ਨੇ ਗੁਆਂਢੀਆਂ ਨੂੰ ਦੱਸਿਆ ਕਿ ਉਸ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਸੂਚਨਾ ਦਿੱਤੇ ਜਾਣ 'ਤੇ ਪੁਲਿਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਲੜਕੀ ਤੋਂ ਪੁੱਛ-ਗਿੱਛ ਕੀਤੀ ਗਈ ਅਤੇ ਇਸ ਦੌਰਾਨ ਉਸ ਨੇ ਅਪਰਾਧ ਸਵੀਕਾਰ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
(For more news apart from younger sister cut elder brother's throat with axe News in Punjabi, stay tuned to Rozana Spokesman)