ਖ਼ਬਰਾਂ |

ਤਾਜ਼ਾ |

ਭਾਰਤ ਦੀ ਫ਼ੌਜੀ ਸ਼ਕਤੀ ਸਾਡੇ ਰੱਖਿਆ ਉਦਯੋਗਾਂ ਦੇ ਕਾਰਖਾਨਿਆਂ ਵਿੱਚ ਵਿਕਸਤ ਹੋਈ: ਰੱਖਿਆ ਰਾਜ ਮੰਤਰੀ ਸੰਜੇ ਸੇਠ
Published : May 5, 2026, 5:15 pm IST
Updated : May 5, 2026, 5:15 pm IST
SHARE ARTICLE
India's military power developed in the factories of our defence industries: Minister of State for Defence Sanjay Seth
India's military power developed in the factories of our defence industries: Minister of State for Defence Sanjay Seth

'ਆਪ੍ਰੇਸ਼ਨ ਸਿੰਧੂਰ ਵਿੱਚ ਸਵਦੇਸ਼ੀ ਹਥਿਆਰਾਂ ਦੀ ਸ਼ਕਤੀ ਦੀ ਮਿਲੀ ਝਲਕ'

ਨਵੀਂ ਦਿੱਲੀ/ ਚੰਡੀਗੜ੍ਹ: ਰੱਖਿਆ ਰਾਜ ਮੰਤਰੀ ਸ੍ਰੀ ਸੰਜੇ ਸੇਠ ਨੇ ਕਿਹਾ ਹੈ ਕਿ “ਭਾਰਤ ਦੀ ਫ਼ੌਜੀ ਸ਼ਕਤੀ ਸਾਡੇ ਰੱਖਿਆ ਉਦਯੋਗਾਂ ਦੇ ਕਾਰਖਾਨਿਆਂ ਵਿੱਚ ਵਿਕਸਤ ਕੀਤੀ ਗਈ ਹੈ।” ਉਨ੍ਹਾਂ ਨੇ ਆਪ੍ਰੇਸ਼ਨ ਸਿੰਧੂਰ ਦੀ ਸਫਲਤਾ ਦਾ ਸਿਹਰਾ ਰੱਖਿਆ ਬਲਾਂ ਦੇ ਬੇਮਿਸਾਲ ਸਾਹਸ ਅਤੇ ਦ੍ਰਿੜ ਸੰਕਲਪ ਨੂੰ ਦਿੱਤਾ, ਜਿਸ ਨੂੰ ਸਵਦੇਸ਼ੀ ਤੌਰ 'ਤੇ ਵਿਕਸਤ ਪ੍ਰਭਾਵਸ਼ਾਲੀ ਅਤਿ-ਆਧੁਨਿਕ ਹਥਿਆਰਾਂ ਅਤੇ ਪ੍ਰਣਾਲੀਆਂ ਨੇ ਹੋਰ ਵੀ ਮਜ਼ਬੂਤ ​​ਕੀਤਾ। ਉਨ੍ਹਾਂ ਨੇ 5 ਮਈ 2026 ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਆਯੋਜਿਤ ਨੌਰਥ ਟੇਕ ਸਿੰਪੋਜ਼ੀਅਮ ਨੂੰ ਸੰਬੋਧਨ ਕਰਦਿਆਂ ਸੂਖ਼ਮ, ਲਘੂ ਅਤੇ ਦਰਮਿਆਨੇ ਉਦਯੋਗਾਂ (ਐਮਐਸਐਮਈ) ਨੂੰ ਭਾਰਤੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਅਤੇ ਸਟਾਰਟਅੱਪਸ ਨੂੰ ਦੇਸ਼ ਦਾ ਬ੍ਰਾਂਡ ਅੰਬੈਸਡਰ ਦੱਸਿਆ। ਉਨ੍ਹਾਂ ਕਿਹਾ ਕਿ “ਸਾਡੇ ਸਟਾਰਟਅੱਪ ਅਤੇ ਐਮਐਸਐਮਈ ਭਵਿੱਖ ਵਿੱਚ ਹੋਣ ਵਾਲੇ ਵਿਕਾਸ ਦੀ ਪ੍ਰੇਰਕ ਸ਼ਕਤੀ ਹਨ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 2047 ਤੱਕ ਵਿਕਸਤ ਭਾਰਤ ਦੇ ਨਿਰਮਾਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਹ ਸਾਡੇ ਯੁੱਗ ਦੇ ਵਿਸ਼ਵਕਰਮਾ ਹਨ।”

ਰੱਖਿਆ ਰਾਜ ਮੰਤਰੀ ਨੇ ਆਪ੍ਰੇਸ਼ਨ ਸਿੰਧੂਰ ਦੌਰਾਨ ਅੱਤਵਾਦੀਆਂ ਦੇ ਲੁਕਣ ਵਾਲੇ ਟਿਕਾਣਿਆਂ ਨੂੰ ਨਸ਼ਟ ਕਰਕੇ ਭਾਰਤ ਦੇ ਦੁਸ਼ਮਣਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਲਈ ਰੱਖਿਆ ਬਲਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਬਣੇ ਉਪਕਰਣਾਂ ਦੀ ਪ੍ਰਭਾਵਸ਼ਾਲੀ ਵਰਤੋਂ ਪੂਰੇ ਦੇਸ਼ ਵਿੱਚ ਸਰਕਾਰ, ਰੱਖਿਆ ਖੇਤਰ ਦੇ ਜਨਤਕ ਅਦਾਰਿਆਂ ਅਤੇ ਨਿੱਜੀ ਖੇਤਰ, ਖਾਸ ਤੌਰ 'ਤੇ ਨਵੀਨਤਾਕਾਰਾਂ (ਖੋਜੀਆਂ), ਸਟਾਰਟਅੱਪਸ ਅਤੇ ਸੂਖ਼ਮ, ਲਘੂ ਅਤੇ ਦਰਮਿਆਨੇ ਉਦਯੋਗਾਂ ਵੱਲੋਂ ਰੱਖਿਆ ਖੇਤਰ ਵਿੱਚ ਆਤਮ-ਨਿਰਭਰਤਾ ਪ੍ਰਾਪਤ ਕਰਨ ਦੇ ਸੰਕਲਪ ਦਾ ਪ੍ਰਮਾਣ ਹੈ।

ਰੱਖਿਆ ਰਾਜ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਿਕਾਰਡ ਰੱਖਿਆ ਉਤਪਾਦਨ ਅਤੇ ਰੱਖਿਆ ਸੰਬੰਧੀ ਨਿਰਯਾਤ ਦੇ ਅੰਕੜੇ ਉਸ ਨਵੇਂ ਭਾਰਤ ਦੇ ਉਭਾਰ ਦਾ ਪ੍ਰਮਾਣ ਹਨ, ਜੋ ਰਾਸ਼ਟਰੀ ਹਿੱਤਾਂ ਦੀ ਰਾਖੀ ਲਈ ਆਪਣੀਆਂ ਸਮਰੱਥਾਵਾਂ ਨੂੰ ਮਜ਼ਬੂਤ ​​ਕਰਨ ਵਿੱਚ ਵਿਸ਼ਵਾਸ ਰੱਖਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ "ਇਹ ਨਵਾਂ ਭਾਰਤ ਕਿਸੇ 'ਤੇ ਬੁਰੀ ਨਜ਼ਰ ਨਹੀਂ ਰੱਖਦਾ ਅਤੇ ਨਾ ਹੀ ਕਿਸੇ ਵੱਲੋਂ ਆਪਣੀ ਪ੍ਰਭੂਸੱਤਾ ਨੂੰ ਖ਼ਤਰਾ ਪਹੁੰਚਾਉਣ ਦੀ ਕੋਸ਼ਿਸ਼ ਕਰਨ 'ਤੇ ਅੱਖਾਂ ਫੇਰ ਲੈਂਦਾ ਹੈ।"
ਰੱਖਿਆ ਰਾਜ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅੱਜ ਵਰਤੀ ਜਾ ਰਹੀ ਤਕਨੀਕ ਕੱਲ੍ਹ ਬੇਕਾਰ ਹੋ ਸਕਦੀ ਹੈ ਅਤੇ ਇਸ ਦੇ ਸੰਬੰਧ ਵਿੱਚ ਉਨ੍ਹਾਂ ਨੇ ਵਿਸ਼ਵਵਿਆਪੀ ਅਨਿਸ਼ਚਿਤਤਾਵਾਂ ਦੇ ਵਿਚਕਾਰ ਉਦਯੋਗ ਜਗਤ ਨੂੰ ਲੀਕ ਤੋਂ ਹਟ ਕੇ ਸੋਚਦੇ ਹੋਏ ਤਕਨੀਕੀ ਤਰੱਕੀ ਵਿੱਚ ਮੋਹਰੀ ਬਣੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦੇਸ਼ ਦੇ ਰੱਖਿਆ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਨਵੀਨਤਾ (ਇਨੋਵੇਸ਼ਨ) ਇੱਕ ਨਿਰੰਤਰ ਪ੍ਰਕਿਰਿਆ ਹੈ ਅਤੇ ਸਰਕਾਰ ਵੱਲੋਂ ਇਸ ਸਬੰਧ ਵਿੱਚ ਪੂਰੇ ਸਮਰਥਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਰੱਖਿਆ ਉਦਯੋਗਿਕ ਗਲਿਆਰੇ ਦੇ ਪਰਿਵਰਤਨਕਾਰੀ ਪ੍ਰਭਾਵ ਨੂੰ ਸਵੀਕਾਰ ਕੀਤਾ ਅਤੇ ਉਦਯੋਗ ਜਗਤ ਨੂੰ ਵਿਕਾਸ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣ ਦਾ ਸੱਦਾ ਦਿੱਤਾ।

ਸੈਂਟਰਲ ਕਮਾਂਡ ਦੇ ਜਨਰਲ ਅਫ਼ਸਰ ਕਮਾਂਡਿੰג-ਇਨ-ਚੀਫ਼ (ਜੀਓਸੀ-ਇਨ-ਸੀ) ਲੈਫਟੀਨੈਂਟ ਜਨਰਲ ਅਨਿੰਦਿਆ ਸੇਨਗੁਪਤਾ ਨੇ ਇਸ ਮੌਕੇ ਉਦਯੋਗ ਜਗਤ ਨੂੰ ਅਪੀਲ ਕੀਤੀ ਕਿ ਉਹ ਉੱਭਰਦੇ ਖੇਤਰਾਂ ਵਿੱਚ ਸੰਚਾਲਨ ਸੰਬੰਧੀ ਮੌਜੂਦਾ ਲੋੜਾਂ ਨੂੰ ਪੂਰਾ ਕਰਨ ਅਤੇ ਭਾਰਤੀ ਫ਼ੌਜ ਨੂੰ ਭਵਿੱਖ ਲਈ ਤਿਆਰ ਬਲ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਰੱਖਿਆ ਬਲਾਂ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਆਤਮ-ਨਿਰਭਰਤਾ ਨਾਲ ਰਣਨੀਤਕ ਖੁਦਮੁਖਤਿਆਰੀ, ਤਕਨੀਕੀ ਪ੍ਰਭੂਸੱਤਾ ਅਤੇ ਸੰਚਾਲਨ ਦੇ ਅਨੁਕੂਲ ਸਮਰੱਥਾ ਪ੍ਰਾਪਤ ਹੋਵੇਗੀ।

ਭਾਰਤੀ ਫ਼ੌਜ ਦੀ ਉੱਤਰੀ ਅਤੇ ਮੱਧ ਕਮਾਂਡ ਅਤੇ ਐਸਆਈਡੀਐਮ ਵੱਲੋਂ 'ਰੱਖਿਆ ਤ੍ਰਿਵੇਣੀ ਸੰਗਮ - ਤਕਨਾਲੋਜੀ, ਉਦਯੋਗ ਅਤੇ ਫ਼ੌਜੀ ਹੁਨਰ ਦਾ ਸੰਗਮ' ਵਿਸ਼ੇ 'ਤੇ ਤਿੰਨ ਰੋਜ਼ਾ ਨੌਰਥ ਟੇਕ ਸਿੰਪੋਜ਼ੀਅਮ 2026 ਦਾ ਆਯੋਜਨ ਕੀਤਾ ਗਿਆ ਹੈ। ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ 4 ਮਈ 2026 ਨੂੰ ਇਸ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਵਿੱਚ ਨਿੱਜੀ ਖੇਤਰ ਦੇ ਰੱਖਿਆ ਨਿਰਮਾਤਾਵਾਂ ਦੇ 284 ਸਟਾਲ ਹਨ ਜਿੱਥੇ ਅਤਿ-ਆਧੁਨਿਕ ਰੱਖਿਆ ਤਕਨਾਲੋਜੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਮਾਨਵ ਰਹਿਤ ਏਰੀਅਲ ਵਹੀਕਲ (ਯੂਏਵੀ), ਡਰੋਨ, ਕਾਊਂਟਰ ਯੂਏਵੀ (ਆਲ ਟੇਰੇਨ ਵਹੀਕਲ), ਨਿਗਰਾਨੀ ਉਪਕਰਨ ਅਤੇ ਹੋਰ ਰੱਖਿਆ ਉਤਪਾਦਾਂ ਦਾ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ।

ਇਸ ਪ੍ਰੋਗਰਾਮ ਦੌਰਾਨ ਆਯੋਜਿਤ ਸੈਸ਼ਨ ਵਿੱਚ ਉੱਤਰੀ ਕਮਾਂਡ ਦੇ ਜੀਓਸੀ-ਇਨ-ਸੀ ਲੈਫਟੀਨੈਂਟ ਜਨਰਲ ਪ੍ਰਤੀਕ ਸ਼ਰਮਾ, ਪਹਿਲੀ ਕੋਰ ਦੇ ਜੀਓਸੀ ਲੈਫਟੀਨੈਂਟ ਜਨਰਲ ਵੀ. ਹਰੀਹਰਨ, ਸੁਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ (ਐਸਆਈਡੀਐਮ) ਦੇ ਪ੍ਰਧਾਨ ਸ੍ਰੀ ਅਰੁਣ ਟੀ. ਰਾਮਚੰਦਾਨੀ, ਉਦਯੋਗ ਜਗਤ ਦੇ ਦਿੱਗਜਾਂ, ਖੋਜੀਆਂ (ਨਵੀਨਤਾਕਾਰਾਂ), ਸਟਾਰਟ-ਅੱਪਸ ਅਤੇ ਸਿੱਖਿਆ ਜਗਤ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement