ਦੇਸ਼ ਭਰ ਵਿਚ ਮਨਾਇਆ ਜਾ ਰਿਹਾ ਹੈ ਈਦ ਦਾ ਤਿਉਹਾਰ
Published : Jun 5, 2019, 10:39 am IST
Updated : Jun 5, 2019, 10:39 am IST
SHARE ARTICLE
Eid celebrations
Eid celebrations

ਰਮਜ਼ਾਨ ਦਾ ਪਾਕ ਮਹੀਨਾ ਖ਼ਤਮ ਹੋ ਚੁਕਾ ਹੈ ਅਤੇ ਅੱਜ ਦੇਸ਼ ਭਰ ਵਿਚ ਮੁਸਲਿਮ ਭਾਈਚਾਰੇ ਦੇ ਲੋਕ ਪੂਰੇ ਉਤਸ਼ਾਹ ਨਾਲ ਈਦ ਦਾ ਤਿਉਹਾਰ ਮਨਾ ਰਹੇ ਹਨ।

ਨਵੀਂ ਦਿੱਲੀ: ਰਮਜ਼ਾਨ ਦਾ ਪਾਕ ਮਹੀਨਾ ਖ਼ਤਮ ਹੋ ਚੁਕਾ ਹੈ ਅਤੇ ਅੱਜ ਦੇਸ਼ ਭਰ ਵਿਚ ਮੁਸਲਿਮ ਭਾਈਚਾਰੇ ਦੇ ਲੋਕ ਪੂਰੇ ਉਤਸ਼ਾਹ ਨਾਲ ਈਦ ਦਾ ਤਿਉਹਾਰ ਮਨਾ ਰਹੇ ਹਨ। ਇਸ ਮੌਕੇ ‘ਤੇ ਪੂਰੇ ਦੇਸ਼ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਨਮਾਜ਼ ਪੜ੍ਹਨ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਦਿੱਲੀ ਦੀ ਜਾਮਾ ਮਸਜ਼ਿਦ ਵਿਚ ਲੋਕਾਂ ਨੇ ਇਕੱਠੇ ਹੋ ਕੇ ਨਮਾਜ਼ ਕੀਤੀ। ਇਸ ਸਮੇਂ ਲਗਭਗ ਹਜ਼ਾਰਾਂ ਲੋਕ ਇਕੱਠੇ ਹੋਏ ਸਨ।

NamaazNamaaz

ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਮੁੰਬਈ ਵਿਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਹਮੀਦੀਆ ਮਸਜ਼ਿਦ ਵਿਚ ਨਮਾਜ਼ ਕੀਤੀ। ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਵੀ ਈਦ ਮਨਾਉਂਦੇ ਹੋਏ ਲੋਕਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ। ਇੱਥੇ ਬੱਚਿਆਂ ਅਤੇ ਵੱਡਿਆਂ ਨੇ ਇਕ ਦੂਜੇ ਨੂੰ ਗਲੇ ਲਗਾ ਕੇ ਵਧਾਈ ਦਿੱਤੀ। ਸਿਰਫ ਭਾਰਤ ਹੀ ਨਹੀਂ ਬਲਕਿ ਪਾਕਿਸਤਾਨ, ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਏਸ਼ੀਆ ਦੇ ਬਾਕੀ ਹਿੱਸਿਆਂ ਵਿਚ ਵੀ ਅੱਜ ਈਦ ਮਨਾਈ ਜਾ ਰਹੀ ਹੈ।

NamaazNamaaz

ਦੱਸ ਦਈਏ ਕਿ ਰਮਜ਼ਾਨ ਦਾ ਮਹੀਨਾ 30 ਦਿਨਾਂ ਤੱਕ ਚਲਦਾ ਹੈ। ਪਰ ਇਸ ਵਾਰ 5 ਜੂਨ ਨੂੰ ਈਦ ਹੋਣ ਕਾਰਨ ਰਮਜ਼ਾਨ ਦਾ ਮਹੀਨਾ ਸਿਰਫ 29 ਦਿਨ ਦਾ ਹੀ ਰਿਹਾ। ਪਿਛਲੇ ਸਾਲ ਈਦ 16 ਜੂਨ ਨੂੰ ਮਨਾਈ ਗਈ ਸੀ। ਮੰਨਿਆ ਜਾਂਦਾ ਹੈ ਕਿ ਪਹਿਲੀ ਵਾਰ ਈਦ ਉਲ-ਫਿਤਰ 624 ਈਸਵੀ ਵਿਚ ਮਨਾਈ ਗਈ ਸੀ। ਇਸ ਦਿਨ ਮਿੱਠੇ ਪਕਵਾਨ ਬਣਾਏ ਜਾਂਦੇ ਹਨ। ਇਸ ਦਿਨ ਭਾਈਚਾਰੇ ਦੇ ਲੋਕਾਂ ਵੱਲੋਂ ਦਾਨ ਕਰ ਕੀਤਾ ਜਾਂਦਾ ਹੈ ਅਤੇ ਇਸ ਦਾਨ ਨੂੰ ਇਸਲਾਮ ਵਿਚ ਫਿਤਰਾ ਕਹਿੰਦੇ ਹਨ। ਇਸ ਲਈ ਇਸ ਈਦ ਨੂੰ ਈਦ ਉਲ ਫਿਤਰ ਕਿਹਾ ਜਾਂਦਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement