ਟਵਿੱਟਰ ਨੂੰ ਕੇਂਦਰ ਦੀ ਆਖਰੀ ਚੇਤਾਵਨੀ, ਲਾਗੂ ਕਰੋ ਨਵੇਂ ਨਿਯਮ, ਨਹੀਂ ਹੋਵੇਗੀ ਕਾਨੂੰਨੀ ਕਾਰਵਾਈ
Published : Jun 5, 2021, 4:26 pm IST
Updated : Jun 5, 2021, 4:26 pm IST
SHARE ARTICLE
Twitter
Twitter

90 ਦਿਨਾਂ ਦਾ ਸਮਾਂ ਦੇਣ ਤੋਂ ਬਾਅਦ ਵੀ ਟਵਿੱਟਰ ਨੇ ਨਵੇਂ ਸੂਚਨਾ ਤਕਨਾਲੋਜੀ ਨਿਯਮਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ

 ਨਵੀਂ ਦਿੱਲੀ: ਟਵਿੱਟਰ ( Twitter) ਅਤੇ ਭਾਰਤ ਸਰਕਾਰ ( Government of India) ਦਰਮਿਆਨ ਟਕਰਾਅ ਵੱਧਦਾ ਜਾ ਰਿਹਾ ਹੈ। ਭਾਰਤ ਸਰਕਾਰ ( Government of India) ਦਾ ਕਹਿਣਾ ਹੈ ਕਿ 90 ਦਿਨਾਂ ਦਾ ਸਮਾਂ ਦੇਣ ਤੋਂ ਬਾਅਦ ਵੀ ਟਵਿੱਟਰ ( Twitter) ਨੇ ਨਵੇਂ ਸੂਚਨਾ ਤਕਨਾਲੋਜੀ ਨਿਯਮਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਹੈ।

 

 

ਭਾਰਤ ਸਰਕਾਰ ( Government of India) ਦੁਆਰਾ ਇਹ ਵਾਰ ਵਾਰ ਕਿਹਾ ਜਾ ਰਿਹਾ ਹੈ ਕਿ ਟਵਿੱਟਰ ਨੇ ਅਜੇ ਤੱਕ ਨੋਡਲ ਸੰਪਰਕ ਵਿਅਕਤੀ ਅਤੇ ਸ਼ਿਕਾਇਤ ਅਧਿਕਾਰੀ ਦੀ ਨਿਯੁਕਤੀ ਨਹੀਂ ਕੀਤੀ ਹੈ, ਜਦੋਂ ਕਿ ਟਵਿੱਟਰ ( Twitter) ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਹੈ ਕਿ ਉਸਨੇ ਨਵੇਂ ਨਿਯਮਾਂ ਨੂੰ ਲਾਗੂ ਕੀਤਾ ਹੈ ਅਤੇ ਭਾਰਤ  ( Government)ਵਿੱਚ ਸਥਾਨਕ ਸ਼ਿਕਾਇਤ ਅਧਿਕਾਰੀ ਵੀ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ 28 ਮਈ ਨੂੰ ਹੀ ਕੀਤੀ ਗਈ ਸੀ।

TwitterTwitter

ਇਸ ਵਿਵਾਦ ਦੇ ਵਿਚਕਾਰ, ਅੱਜ ਭਾਰਤ ਸਰਕਾਰ ( Government of India) ਨੇ ਟਵਿੱਟਰ ( Twitter)  ਇੰਡੀਆ ਨੂੰ ਅੰਤਮ ਨੋਟਿਸ ਭੇਜਿਆ ਹੈ, ਜਿਸ ਵਿੱਚ ਇੱਕ ਸਥਾਨਕ ਸ਼ਿਕਾਇਤ ਅਧਿਕਾਰੀ ਅਤੇ ਇੱਕ ਨੋਡਲ ਸੰਪਰਕ ਵਿਅਕਤੀ ਨੂੰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕਰਨ ਅਤੇ ਆਪਣੀ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਗਿਆ ਹੈ। 

TwitterTwitter

ਸਰਕਾਰ ਦੁਆਰਾ ਇਹ ਕਿਹਾ ਗਿਆ ਹੈ ਕਿ ਨਵੇਂ ਦਿਸ਼ਾ ਨਿਰਦੇਸ਼ 26 ਮਈ ਤੋਂ ਲਾਗੂ ਹੋ ਗਏ ਹਨ। ਟਵਿੱਟਰ ( Twitter) ਨੇ ਸੋਸ਼ਲ ਮੀਡੀਆ ਕੰਪਨੀਆਂ ਨੂੰ ਇਨ੍ਹਾਂ ਦੀ ਪਾਲਣਾ ਕਰਨ ਲਈ ਦਿੱਤੇ ਗਏ 3 ਮਹੀਨਿਆਂ ਦੀ ਮਿਆਦ ਪੂਰੀ ਹੋਣ ਦੇ ਬਾਵਜੂਦ ਟਵਿੱਟਰ ( Twitter) ਨੇ ਭਾਰਤ ਵਿੱਚ ਚੀਫ ਕੰਪਾਈਲੈਂਸ ਅਫਸਰ, ਨੋਡਲ ਸੰਪਰਕ ਵਿਅਕਤੀ ਅਤੇ ਸ਼ਿਕਾਇਤ ਅਧਿਕਾਰੀ ਦੀ ਨਿਯੁਕਤੀ ਨਹੀਂ ਕੀਤੀ ਹੈ।

 

ਵੈਕਸੀਨ ਘੁਟਾਲਾ: ਬਲਬੀਰ ਸਿੱਧੂ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਕੈਪਟਨ- ਹਰਪਾਲ ਚੀਮਾ

 

ਟਵਿੱਟਰ ( Twitter) ਦੇ ਇਸ ਰਵੱਈਏ ਦੇ ਮੱਦੇਨਜ਼ਰ ਟਵਿੱਟਰ ਨੂੰ ਆਖਰੀ ਨੋਟਿਸ ਭੇਜਿਆ ਗਿਆ ਹੈ ਜੇ ਟਵਿੱਟਰ ( Twitter) ਇਸ ਨੋਟਿਸ ਦੇ ਬਾਅਦ ਵੀ ਨਵੇਂ ਨਿਯਮ ਨੂੰ ਲਾਗੂ ਨਹੀਂ ਕਰਦਾ ਹੈ, ਤਾਂ ਇਸਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement