ਬੰਗਾਲ: ਵੈਕਸੀਨ ਸਰਟੀਫਿਕੇਟ ’ਤੇ PM ਦੀ ਥਾਂ ਲੱਗੇਗੀ ਮਮਤਾ ਬੈਨਰਜੀ ਦੀ ਫੋਟੋ, BJP ਨੇ ਕੀਤਾ ਵਿਰੋਧ
Published : Jun 5, 2021, 10:48 am IST
Updated : Jun 5, 2021, 1:42 pm IST
SHARE ARTICLE
Vaccination certificate to have CM Mamata's photo instead of PM Modi
Vaccination certificate to have CM Mamata's photo instead of PM Modi

ਮਮਤਾ ਬੈਨਰਜੀ ਨੇ ਵੱਡਾ ਫੈਸਲਾ ਲੈਂਦੇ ਹੋਏ ਕੋਰੋਨਾ ਵੈਕਸੀਨ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਹਟਾਉਣ ਦਾ ਫੈਸਲਾ ਲਿਆ ਹੈ।

ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਵੱਡਾ ਫੈਸਲਾ ਲੈਂਦੇ ਹੋਏ ਕੋਰੋਨਾ ਵੈਕਸੀਨ ਸਰਟੀਫਿਕੇਟ (Corona Vaccine Certificate) ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi)  ਦੀ ਫੋਟੋ ਹਟਾਉਣ ਦਾ ਫੈਸਲਾ ਲਿਆ ਹੈ। ਹੁਣ ਸੂਬੇ ਵਿਚ 18-44 ਸਾਲ ਦੇ ਲੋਕਾਂ ਨੂੰ ਟੀਕਾਕਰਨ ਤੋਂ ਬਾਅਦ ਮਮਤਾ ਬੈਨਰਜੀ ਦੀ ਫੋਟੋ ਵਾਲੇ ਸਰਟੀਫਿਕੇਟ ਦਿੱਤੇ ਜਾਣਗੇ।

Mamata BanerjeeMamata Banerjee

ਇਹ ਵੀ ਪੜ੍ਹੋ: Paper Artist ਗੁਰਪ੍ਰੀਤ ਸਿੰਘ ਨੇ ਬਣਾਇਆ 1984 ਵੇਲੇ ਢਹਿ-ਢੇਰੀ ਕੀਤੇ ਅਕਾਲ ਤਖ਼ਤ ਸਾਹਿਬ ਦਾ ਮਾਡਲ

ਮਮਤਾ ਬੈਨਰਜੀ ਨੇ ਇਹ ਕਦਮ ਅਜਿਹੇ ਸਮੇਂ ਚੁੱਕਿਆ ਹੈ ਜਦੋਂ ਟੀਐਮਸੀ (TMC) ਨੇ ਵੈਕਸੀਨੇਸ਼ਨ ਸਰਟੀਫਿਕੇਟ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨੂੰ ਲੈ ਕੇ ਭਾਜਪਾ ਅਤੇ ਪੀਐਮ ਮੋਦੀ ਦੀ ਅਲੋਚਨਾ ਕੀਤੀ ਸੀ। 2021 ਵਿਚ ਹੋਈਆਂ ਬੰਗਾਲ ਵਿਧਾਨ ਸਭਾ ਚੋਣਾਂ ਦੌਰਾਨ ਟੀਐਮਸੀ ਨੇ ਇਸ ਮੁੱਦੇ ’ਤੇ ਚੋਣ ਕਮਿਸ਼ਨ (Election Commission)  ਕੋਲ ਵੀ ਸ਼ਿਕਾਇਤ ਕੀਤੀ ਸੀ।

Corona vaccineCorona vaccine

ਇਹ ਵੀ ਪੜ੍ਹੋ: Twitter ਦੀ ਕਾਰਵਾਈ: ਹੁਣ RSS ਮੁਖੀ ਮੋਹਨ ਭਾਗਵਤ ਦੇ ਅਕਾਊਂਟ ਤੋਂ ਹਟਾਇਆ Blue Tick

ਟੀਐਮਸੀ ਨੇ ਟੀਕਾਕਰਨ ਤੋਂ ਬਾਅਦ ਮਿਲ ਰਹੇ ਸਰਟੀਫਿਕੇਟ ਉੱਤੇ ਪੀਐਮ ਮੋਦੀ ਦੀ ਤਸਵੀਰ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸਿਆ ਸੀ। ਉਧਰ ਟੀਐਮਸੀ ਸਰਕਾਰ ਦੇ ਇਸ ਫੈਸਲੇ ਦਾ ਭਾਜਪਾ ਨੇ ਵਿਰੋਧ ਕੀਤਾ ਹੈ।

PM ModiPM Modi

ਇਹ ਵੀ ਪੜ੍ਹੋ: ਦੇਸ਼ ’ਚ ਹੋਰ ਹੌਲੀ ਹੋਈ ਕੋਰੋਨਾ ਦੀ ਰਫ਼ਤਾਰ, ਇਕ ਦਿਨ ’ਚ 1.20 ਲੱਖ ਨਵੇਂ ਮਾਮਲੇ

ਭਾਜਪਾ (BJP) ਦੇ ਸੀਨੀਅਰ ਨੇਤਾ ਅਤੇ ਬੁਲਾਰੇ ਸਮਿਕ ਭੱਟਾਚਾਰੀਆ ਦਾ ਕਹਿਣਾ ਹੈ ਕਿ ਟੀਐਮਸੀ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸ਼ਾਨ ਨੂੰ ਸਵੀਕਾਰ ਨਹੀਂ ਕਰ ਰਹੀ ਹੈ। ਟੀਐਮਸੀ ਇਕ ਵੱਖਰੇ ਨਿਰਭਰ ਦੇਸ਼ ਦੀ ਤਰ੍ਹਾਂ ਵਰਤਾਅ ਕਰ ਰਹੀ ਹੈ।  ਟੀਐਮਸੀ ਇਹ ਮੰਨਣ ਲਈ ਤਿਆਰ ਨਹੀਂ ਹੈ ਕਿ ਉਹ ਜਿੱਥੇ ਹਨ ਉਹ ਭਾਰਤ ਦਾ ਸੂਬਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement