ਪੈਗੰਬਰ 'ਤੇ ਟਿੱਪਣੀ ਕਰਨ ਦਾ ਮਾਮਲਾ: ਨੁਪੁਰ ਸ਼ਰਮਾ ਤੇ ਨਵੀਨ ਜਿੰਦਲ ਨੂੰ ਭਾਜਪਾ ਨੇ 6 ਸਾਲ ਲਈ ਕੀਤਾ ਮੁਅੱਤਲ
Published : Jun 5, 2022, 6:31 pm IST
Updated : Jun 5, 2022, 7:32 pm IST
SHARE ARTICLE
Nupur Sharma
Nupur Sharma

 ਭਾਜਪਾ ਨੇ ਕਿਹਾ- ਅਸੀਂ ਸਾਰੇ ਧਰਮਾਂ ਦਾ ਸਨਮਾਨ ਕਰਦੇ ਹਾਂ

 

ਨਵੀਂ ਦਿੱਲੀ - ਭਾਜਪਾ ਨੇ ਬੁਲਾਰੇ ਨੁਪੁਰ ਸ਼ਰਮਾ ਨੂੰ 6 ਸਾਲ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਨੁਪੁਰ ਨੇ ਪੈਗੰਬਰ ਮੁਹੰਮਦ 'ਤੇ ਵਿਵਾਦਿਤ ਬਿਆਨ ਦਿੱਤਾ ਸੀ। ਇਸ ਤੋਂ ਬਾਅਦ ਪਾਰਟੀ ਨੇ ਉਸ ਖਿਲਾਫ਼ ਕਾਰਵਾਈ ਕੀਤੀ ਹੈ। ਭਾਜਪਾ ਨੇ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਨਮਾਨ ਕਰਦੇ ਹਾਂ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਨੇ ਪੱਤਰ ਜਾਰੀ ਕਰਕੇ ਕਿਹਾ ਕਿ ਭਾਜਪਾ ਸਾਰੇ ਧਰਮਾਂ ਦਾ ਸਨਮਾਨ ਕਰਨ ਵਾਲੀ ਪਾਰਟੀ ਹੈ।

file photo

 

ਨੁਪੁਰ ਸ਼ਰਮਾ ਤੋਂ ਇਲਾਵਾ ਭਾਜਪਾ ਨੇ ਦਿੱਲੀ ਪ੍ਰਦੇਸ਼ ਦੇ ਬੁਲਾਰੇ ਨਵੀਨ ਜਿੰਦਲ ਖਿਲਾਫ਼ ਵੀ ਕਾਰਵਾਈ ਕੀਤੀ ਹੈ। ਜਿੰਦਲ ਨੂੰ ਵੀ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਨੁਪੁਰ ਦੇ ਬਿਆਨ ਦਾ ਸਮਰਥਨ ਕਰਦੇ ਹੋਏ ਜਿੰਦਲ ਨੇ ਟਵੀਟ ਕੀਤਾ ਸੀ। ਜਿੰਦਲ ਨੇ ਕਿਹਾ ਸੀ ਕਿ ਉਨ੍ਹਾਂ ਦੀ ਟਿੱਪਣੀ ਦਾ ਮਕਸਦ ਕਿਸੇ ਵੀ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।

ਨੁਪੁਰ ਸ਼ਰਮਾ ਨੇ ਭਾਜਪਾ ਤੋਂ ਮੁਅੱਤਲ ਹੋਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਸ਼ਰਮਾ ਨੇ ਟਵੀਟ ਕੀਤਾ ਅਤੇ ਲਿਖਿਆ- ਟੀਵੀ ਬਹਿਸ ਵਿਚ ਮੇਰੇ ਭਗਵਾਨ ਖਿਲਾਫ਼ ਵਿਵਾਦਿਤ ਸ਼ਬਦ ਬੋਲੇ ਜਾ ਰਹੇ ਸਨ, ਜੋ ਮੈਂ ਬਰਦਾਸ਼ਤ ਨਹੀਂ ਕਰ ਸਕਦੀ ਸੀ। ਇਸੇ ਗੁੱਸੇ ਵਿਚ ਆ ਕੇ ਮੈਂ ਕੁਝ ਇਤਰਾਜ਼ਯੋਗ ਕਹਿ ਦਿੱਤਾ ਜਿਸ ਨੂੰ ਮੈਂ ਬਿਨ੍ਹਾਂ ਸ਼ਰਤ ਵਾਪਸ ਲੈਂਦੀ ਹਾਂ। ਭਾਜਪਾ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਆਜ਼ਾਦੀ ਦੇ 75ਵੇਂ ਵਰ੍ਹੇ ਵਿਚ ਏਕ ਭਾਰਤ, ਸ੍ਰੇਸ਼ਠ ਭਾਰਤ ਦੀ ਭਾਵਨਾ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸਾਡੀ ਪਹਿਲੀ ਤਰਜੀਹ ਅਖੰਡ ਭਾਰਤ ਅਤੇ ਵਿਕਾਸ ਹੈ। ਅਸੀਂ ਲਗਾਤਾਰ ਕੰਮ ਕਰ ਰਹੇ ਹਾਂ ਤਾਂ ਜੋ ਦੇਸ਼ ਦੀ ਏਕਤਾ ਬਣੀ ਰਹੇ।

file photo

 

ਪਾਰਟੀ ਵੱਲੋਂ ਜਾਰੀ ਬਿਆਨ ਵਿਚ ਅੱਗੇ ਕਿਹਾ ਗਿਆ ਹੈ ਕਿ ਭਾਰਤ ਦੇ ਹਜ਼ਾਰਾਂ ਸਾਲਾਂ ਦੇ ਇਤਿਹਾਸ ਵਿਚ ਹਰ ਧਰਮ ਦਾ ਵਿਕਾਸ ਹੋਇਆ ਹੈ। ਭਾਜਪਾ ਕਿਸੇ ਵੀ ਧਰਮ ਦੇ ਵਿਅਕਤੀ ਦੇ ਅਪਮਾਨ ਦੀ ਸਖ਼ਤ ਨਿੰਦਾ ਕਰਦੀ ਹੈ। ਪਾਰਟੀ ਉਸ ਵਿਚਾਰਧਾਰਾ ਦੇ ਸਖ਼ਤ ਖਿਲਾਫ਼ ਹੈ ਜੋ ਕਿਸੇ ਵੀ ਫਿਰਕੇ ਜਾਂ ਧਰਮ ਦਾ ਅਪਮਾਨ ਕਰਦੀ ਹੈ। ਭਾਜਪਾ ਅਜਿਹੀ ਕਿਸੇ ਵਿਚਾਰਧਾਰਾ ਦਾ ਪ੍ਰਚਾਰ ਨਹੀਂ ਕਰਦੀ। 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement