
ਕਿਹਾ, ਅਯੋਗ ਲੋਕਾਂ ਨੂੰ ਭਰਤੀ ਕਰਨ ਲਈ ਪੂਰੀ ਦੁਨੀਆਂ ਵਿਚ ਮਸ਼ਹੂਰ ਹਨ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ: ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ ਹੈ। ਸੁਬਰਾਮਨੀਅਮ ਸਵਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਸਮਰੱਥ ਲੋਕਾਂ ਦੀ ਭਰਤੀ ਲਈ ਪੂਰੀ ਦੁਨੀਆਂ ਵਿਚ ਮਸ਼ਹੂਰ ਹਨ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਹੀ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸੁਬਰਾਮਨੀਅਮ ਸਵਾਮੀ ਨੇ ਹਾਦਸੇ ਲਈ ਰੇਲਵੇ ਟ੍ਰੈਕ 'ਤੇ ਸਵਾਲ ਚੁਕੇ ਹਨ।
ਇਹ ਵੀ ਪੜ੍ਹੋ: ਸਾਬਕਾ ਵਿਧਾਇਕ ਸਿੱਕੀ ਦੇ ਪੀ.ਏ. ਕੋਲੋਂ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀਆਂ ਨਜਾਇਜ਼ ਪੇਟੀਆਂ ਬਰਾਮਦ
ਸਵਾਮੀ ਨੇ ਟਵੀਟ ਕੀਤਾ ਅਤੇ ਲਿਖਿਆ- 'ਹੁਣ ਸਾਨੂੰ ਪਤਾ ਹੈ, ਜੋ ਟਰੇਨ ਸਾਹਮਣੇ ਤੋਂ ਆ ਰਹੀ ਟਰੇਨ ਨਾਲ ਟਕਰਾ ਕੇ ਪਟੜੀ ਤੋਂ ਉਡ ਗਈ, ਉਸ ਨੂੰ ਉਸ ਟ੍ਰੈਕ 'ਤੇ ਆਉਣ ਦੀ ਇਜਾਜ਼ਤ ਹੀ ਨਹੀਂ ਸੀ ਕਿਉਂਕਿ ਉਹ ਟ੍ਰੈਕ ਹੌਲੀ ਚੱਲਣ ਵਾਲੀਆਂ ਟਰੇਨਾਂ ਲਈ ਸਨ। ਰੇਲ ਮੰਤਰੀ ਨੂੰ ਪ੍ਰਧਾਨ ਮੰਤਰੀ ਦੀ ਹਾਂ ਦਾ ਇੰਤਜ਼ਾਰ ਕੀਤੇ ਬਿਨਾਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਅਵਧੇਸ਼ ਰਾਏ ਕਤਲ ਮਾਮਲਾ: ਮਾਫ਼ੀਆ ਮੁਖਤਾਰ ਅੰਸਾਰੀ ਦੋਸ਼ੀ ਕਰਾਰ
ਪ੍ਰਧਾਨ ਮੰਤਰੀ 'ਤੇ ਸ਼ਬਦੀ ਹਮਲਿਆਂ ਸੁਬਰਾਮਨੀਅਮ ਸਵਾਮੀ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਸਮਰੱਥ ਲੋਕਾਂ ਦੀ ਭਰਤੀ ਕਰਨ ਲਈ ਪੂਰੀ ਦੁਨੀਆ ਵਿਚ ਮਸ਼ਹੂਰ ਹਨ। ਪ੍ਰਧਾਨ ਮੰਤਰੀ ਇਸ ਦੀ ਕੀਮਤ ਚੁਕਾ ਰਹੇ ਹਨ। ਇਕ ਵਫ਼ਾਦਾਰ ਚੇਲੇ ਨੂੰ ਕਮਾਨ ਦੇਣ ਦੀ ਦੂਜੀ ਉਦਾਹਰਣ ਮਣੀਪੁਰ ਹੈ।
ਇਹ ਵੀ ਪੜ੍ਹੋ: ਝਾਂਸੀ : ਸਟੰਟਬਾਜ਼ੀ ਪਈ ਮਹਿੰਗੀ, ਬਾਈਕ ਤੋਂ ਡਿੱਗਣ ਕਾਰਨ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ
ਜ਼ਿਕਰਯੋਗ ਹੈ ਕਿ ਓਡੀਸ਼ਾ ਦੇ ਬਾਲਾਸੋਰ 'ਚ ਇਕ ਹੀ ਟ੍ਰੈਕ 'ਤੇ ਤਿੰਨ ਟਰੇਨਾਂ ਆਪਸ 'ਚ ਟਕਰਾ ਗਈਆਂ। ਇਸ ਹਾਦਸੇ ਵਿਚ ਕਰੀਬ 300 ਲੋਕਾਂ ਦੀ ਜਾਨ ਚਲੀ ਗਈ ਸੀ। ਕਰੀਬ 1000 ਲੋਕ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ ਭਾਜਪਾ ਸ਼ਾਸਤ ਮਣੀਪੁਰ ਵਿਚ ਪਿਛਲੇ ਇਕ ਮਹੀਨੇ ਤੋਂ ਹਿੰਸਾ ਜਾਰੀ ਹੈ।