
ਕਿਹਾ -'PM ਮੋਦੀ ਲਗਾਤਾਰ ਤੀਜੀ ਵਾਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'
Narendra Modi Elected as Leader of NDA : ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧ 'ਚ ਬੁੱਧਵਾਰ ਸ਼ਾਮ 4 ਵਜੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ NDA ਦੀ ਪਹਿਲੀ ਬੈਠਕ ਹੋਈ। ਇੱਕ ਘੰਟੇ ਤੱਕ ਚੱਲੀ ਬੈਠਕ ਵਿੱਚ ਪੀਐਮ ਮੋਦੀ ਨੂੰ ਐਨਡੀਏ ਦਾ ਨੇਤਾ ਚੁਣ ਲਿਆ ਗਿਆ ਹੈ।
ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਐਨਡੀਏ ਦਾ ਨੇਤਾ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ। ਇਸ ਮੀਟਿੰਗ ਵਿੱਚ 16 ਪਾਰਟੀਆਂ ਦੇ 21 ਆਗੂ ਸ਼ਾਮਲ ਹੋਏ ਸਨ। ਸੂਤਰਾਂ ਮੁਤਾਬਕ ਐਨਡੀਏ ਦੇ ਸੰਸਦ ਮੈਂਬਰਾਂ ਦੀ ਬੈਠਕ 7 ਜੂਨ ਨੂੰ ਹੋਵੇਗੀ।
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ 240 ਸੀਟਾਂ ਮਿਲੀਆਂ ਹਨ। ਇਹ ਬਹੁਮਤ ਅੰਕੜੇ (272) ਤੋਂ 32 ਸੀਟਾਂ ਘੱਟ ਹੈ। ਹਾਲਾਂਕਿ ਐਨਡੀਏ ਨੇ 292 ਸੀਟਾਂ ਨਾਲ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ।
ਚੰਦਰਬਾਬੂ ਦੀ ਟੀਡੀਪੀ 16 ਸੀਟਾਂ ਨਾਲ ਗਠਜੋੜ ਵਿੱਚ ਦੂਜੀ ਸਭ ਤੋਂ ਵੱਡੀ ਪਾਰਟੀ ਹੈ ਅਤੇ ਨਿਤੀਸ਼ ਦੀ ਜੇਡੀਯੂ 12 ਸੀਟਾਂ ਨਾਲ ਤੀਜੀ ਸਭ ਤੋਂ ਵੱਡੀ ਪਾਰਟੀ ਹੈ। ਭਾਜਪਾ ਲਈ ਇਸ ਸਮੇਂ ਦੋਵੇਂ ਪਾਰਟੀਆਂ ਜ਼ਰੂਰੀ ਹਨ। ਉਨ੍ਹਾਂ ਤੋਂ ਬਿਨਾਂ ਭਾਜਪਾ ਲਈ ਸਰਕਾਰ ਬਣਾਉਣਾ ਮੁਸ਼ਕਲ ਹੈ।