
ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਬਾਅਦ ਵਿਚ ਧਮਕੀ ਫਰਜ਼ੀ ਨਿਕਲੀ।
Bomb Threat News: ਟੋਰਾਂਟੋ ਜਾਣ ਵਾਲੀ ਏਅਰ ਕੈਨੇਡਾ ਦੀ ਫਲਾਈਟ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਥੋਂ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਜਹਾਜ਼ ਵਿਚ ਬੰਬ ਹੋਣ ਦੀ ਧਮਕੀ ਵਾਲੀ ਈਮੇਲ ਮਿਲੀ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਬਾਅਦ ਵਿਚ ਧਮਕੀ ਫਰਜ਼ੀ ਨਿਕਲੀ।
ਉਨ੍ਹਾਂ ਦਸਿਆ ਕਿ ਮੰਗਲਵਾਰ ਰਾਤ 10.50 ਵਜੇ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (DIAL) ਦੇ ਦਫ਼ਤਰ ਵਿਚ ਇਕ ਈਮੇਲ ਮਿਲੀ ਕਿ ਦਿੱਲੀ ਤੋਂ ਟੋਰਾਂਟੋ ਜਾ ਰਹੀ ਏਅਰ ਕੈਨੇਡਾ ਦੀ ਫਲਾਈਟ ਵਿਚ ਬੰਬ ਰੱਖਿਆ ਗਿਆ ਹੈ।
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, “ਮਿਆਰੀ ਸੁਰੱਖਿਆ ਪ੍ਰੋਟੋਕੋਲ ਦੇ ਬਾਅਦ ਇਕ ਵਿਸਤ੍ਰਿਤ ਜਾਂਚ ਕੀਤੀ ਗਈ ਅਤੇ ਕੁੱਝ ਵੀ ਸ਼ੱਕੀ ਨਹੀਂ ਮਿਲਿਆ”। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
(For more Punjabi news apart from Delhi-Toronto Air Canada flight gets bomb threat, stay tuned to Rozana Spokesman)