
Amritpal News : ਕਿਰਨਦੀਪ ਕੌਰ ਨੇ ਡਿਬਰੂਗੜ੍ਹ ਜੇਲ੍ਹ ਪਹੁੰਚ ਕੇ ਸਾਰੇ ਬੰਦੀ ਸਿੱਖਾਂ ਨਾਲ ਕੀਤੀ ਮੁਲਾਕਾਤ
Amritpal News : ਖਡੂਰ ਸਾਹਿਬ ਤੋਂ ਸਭ ਤੋਂ ਵੱਧ ਵੋਟਾਂ ਨਾਲ ਜਿੱਤੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਆਸਾਮ ਜੇਲ੍ਹ ਵਿਚ ਜਾ ਕੇ ਅੰਮ੍ਰਿਤਪਾਲ ਸਿੰਘ ਤੇ ਬਾਕੀ ਸਾਥੀਆਂ ਨਾਲ ਮੁਲਾਕਾਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨਦੀਪ ਕੌਰ ਨੇ ਅੰਮ੍ਰਿਤਪਾਲ ਸਿੰਘ ਨਾਲ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ।
ਕਿਰਨਦੀਪ ਕੌਰ ਅਤੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਬੁੱਧਵਾਰ ਨੂੰ ਡਿਬਰੂਗੜ੍ਹ ਜੇਲ੍ਹ ਪਹੁੰਚ ਕੇ ਅੰਮ੍ਰਿਤਪਾਲ ਦੇ ਨਾਲ-ਨਾਲ ਸਾਰੇ ਬੰਦੀ ਸਿੱਖਾਂ ਨਾਲ ਮੁਲਾਕਾਤ ਕੀਤੀ। ਮੰਗਲਵਾਰ ਨੂੰ ਹੀ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਪੰਜਾਬ ’ਚ ਸਭ ਤੋਂ ਵੱਧ 1.97 ਲੱਖ ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ ਹਾਸਿਲ ਹੋਈ ਹੈ। ਦੱਸ ਦੇਈਏ ਕਿ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਨਿਯਮਾਂ ਅਨੁਸਾਰ ਬਾਹਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ’ਚ ਹੁਣ ਅੰਮ੍ਰਿਤਪਾਲ ਸਿੰਘ ਨੇ ਵੀ ਲੋਕਾਂ ਦੀ ਰਾਏ ਲਈ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨ.ਐਸ.ਏ.) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸੀ। ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਉਸ ਨੂੰ ਪੰਜਾਬ ਲਿਆਉਣ ਲਈ ਕਈ ਯਤਨ ਕੀਤੇ। ਅੰਮ੍ਰਿਤਪਾਲ ਸਿੰਘ ਨੇ ਵੀ ਆਪਣੇ 9 ਸਾਥੀਆਂ ਸਮੇਤ ਜੇਲ੍ਹ ਵਿਚ ਭੁੱਖ ਹੜਤਾਲ ਕੀਤੀ। ਪਰ ਜਦੋਂ ਕੋਈ ਹੱਲ ਨਾ ਨਿਕਲਿਆ ਤਾਂ ਪਰਿਵਾਰ ਨੇ ਅਚਾਨਕ ਐਲਾਨ ਕਰ ਦਿੱਤਾ ਕਿ ਅੰਮ੍ਰਿਤਪਾਲ ਭਾਰਤੀ ਸੰਵਿਧਾਨ ਤਹਿਤ ਚੋਣ ਲੜੇਗਾ।
ਅੰਮ੍ਰਿਤਪਾਲ ਮੂਲ ਰੂਪ ’ਚ ਅੰਮ੍ਰਿਤਸਰ ਦੇ ਪਿੰਡ ਜੱਲੂ ਖੇੜਾ ਦਾ ਰਹਿਣ ਵਾਲਾ ਹੈ। ਅੰਮ੍ਰਿਤਪਾਲ ਦੁਬਈ ਰਹਿੰਦਾ ਸੀ। ਉਹ 2022 ’ਚ ਲਾਲ ਕਿਲੇ ਦੀ ਹਿੰਸਾ ਕਾਰਨ ਸੁਰਖੀਆਂ ’ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਪੰਜਾਬ ਪਰਤਿਆ ਸੀ। ਇੱਥੇ ਆ ਕੇ ਉਹ ਦੀਪ ਸਿੱਧੂ ਦੀ ਸੰਸਥਾ ਵਾਰਿਸ ਪੰਜਾਬ ਦੇ ਦੇ ਮੁਖੀ ਬਣ ਗਏ। ਇਸ ਤੋਂ ਬਾਅਦ ਉਸ ਨੂੰ ਪੁਲਿਸ ਨੇ ਅੰਮ੍ਰਿਤਪਾਲ ਦੇ ਇੱਕ ਸਾਥੀ ਨੂੰ ਹਿਰਾਸਤ ਵਿੱਚ ਲੈ ਲਿਆ।
(For more news apart from Khadur Sahib victory, his wife came to meet Amritpal in Dibrugarh Jail News in Punjabi, stay tuned to Rozana Spokesman)