NDA Meeting: ਪ੍ਰਧਾਨ ਮੰਤਰੀ ਨਿਵਾਸ 'ਤੇ ਮੀਟਿੰਗ ਸ਼ੁਰੂ, ਨਿਤੀਸ਼, ਨਾਇਡੂ ਅਤੇ ਚਿਰਾਗ ਮੌਜੂਦ
Published : Jun 5, 2024, 4:30 pm IST
Updated : Jun 5, 2024, 6:06 pm IST
SHARE ARTICLE
NDA Meeting pm modi nitish kumar naidu
NDA Meeting pm modi nitish kumar naidu

NDA Meeting: ਗਠਜੋੜ ਦੀਆਂ ਸਾਰੀਆਂ ਪਾਰਟੀਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣਗੀਆਂ।

NDA Meeting pm modi nitish kumar naidu: ਲੋਕ ਸਭਾ ਚੋਣਾਂ 'ਚ ਸਭ ਤੋਂ ਵੱਡੇ ਗਠਜੋੜ ਐਨਡੀਏ ਦੀ ਪਹਿਲੀ ਬੈਠਕ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਸ਼ੁਰੂ ਹੋ ਗਈ ਹੈ। ਇਸ ਵਿੱਚ ਸਰਕਾਰ ਬਣਾਉਣ ਸਬੰਧੀ ਫੈਸਲੇ ਲਏ ਜਾ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਸਰਕਾਰ ਬਣਾਉਣ ਦਾ ਦਾਅਵਾ ਅੱਜ ਹੀ ਦਾਅ 'ਤੇ ਲੱਗ ਸਕਦਾ ਹੈ। ਗਠਜੋੜ ਦੀਆਂ ਸਾਰੀਆਂ ਪਾਰਟੀਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣਗੀਆਂ।

ਇਸ ਮੀਟਿੰਗ ਵਿੱਚ ਜੇਡੀਯੂ ਆਗੂ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਟੀਡੀਪੀ ਮੁਖੀ ਚੰਦਰਬਾਬੂ ਨਾਇਡੂ, ਏਜੇਐਸਯੂ ਮੁਖੀ ਸੁਦੇਸ਼ ਮਹਤੋ, ਆਰਐਲਡੀ ਜਯੰਤ ਚੌਧਰੀ, ਜਨ ਸੈਨਾ ਪਾਰਟੀ ਦੇ ਮੁਖੀ ਪਵਨ ਕਲਿਆਣ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਲੋਜਪਾ (ਰਾਮ ਵਿਲਾਸ) ਦੇ ਆਗੂ ਚਿਰਾਗ ਪਾਸਵਾਨ, ਆਪਣਾ ਦਲ (ਸੋਨੇਲਾਲ) ਦੀ ਆਗੂ ਅਨੁਪ੍ਰਿਆ ਪਟੇਲ ਅਤੇ ਐਚਏਐਮ ਆਗੂ ਜੀਤਨ ਰਾਮ ਮਾਂਝੀ ਸ਼ਾਮਲ ਹਨ।

ਮੋਦੀ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਸੌਂਪਿਆ
ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਦੁਪਹਿਰ 2 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਮੰਤਰੀ ਮੰਡਲ ਨੂੰ ਭੰਗ ਕਰਨ ਦੀ ਵੀ ਸਿਫਾਰਿਸ਼ ਕੀਤੀ। ਇਸ ਤੋਂ ਪਹਿਲਾਂ ਸਵੇਰੇ 11.30 ਵਜੇ ਮੋਦੀ ਕੈਬਨਿਟ ਦੀ ਆਖਰੀ ਬੈਠਕ ਹੋਈ ਸੀ। ਇਸ ਵਿੱਚ ਸਰਕਾਰ ਨੇ ਤੀਜੀ ਵਾਰ ਜਿੱਤ ਲਈ ਧੰਨਵਾਦ ਮਤਾ ਪਾਸ ਕੀਤਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement