PM Modi : 8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ PM ਮੋਦੀ : ਸੂਤਰ
Published : Jun 5, 2024, 2:29 pm IST
Updated : Jun 5, 2024, 2:29 pm IST
SHARE ARTICLE
PM Modi
PM Modi

ਰਾਸ਼ਟਰਪਤੀ ਭਵਨ ਪਹੁੰਚੇ PM ਨਰਿੰਦਰ ਮੋਦੀ , ਸੌਂਪ ਸਕਦੇ ਹਨ ਰਾਸ਼ਟਰਪਤੀ ਨੂੰ ਅਸਤੀਫਾ

PM Modi : 4 ਜੂਨ ਨੂੰ ਲੋਕ ਸਭਾ ਚੋਣਾਂ 2024 ਦੇ ਨਤੀਜੇ ਆ ਗਏ ਹਨ। ਇਨ੍ਹਾਂ ਨਤੀਜਿਆਂ 'ਚ ਭਾਜਪਾ ਨੂੰ 240 ਸੀਟਾਂ ਮਿਲੀਆਂ, ਜੋ ਬਹੁਮਤ ਦੇ ਅੰਕੜੇ ਤੋਂ 32 ਸੀਟਾਂ ਘੱਟ ਹਨ। ਹਾਲਾਂਕਿ ਐਨਡੀਏ ਨੇ 292 ਸੀਟਾਂ ਨਾਲ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕਜੁੱਟਤਾ ਲਈ ਸਾਰੇ ਐਨਡੀਏ ਸੰਸਦ ਮੈਂਬਰਾਂ ਤੋਂ ਦਸਤਖਤ ਲਏ ਗਏ ਹਨ। 

ਸੂਤਰਾਂ ਮੁਤਾਬਕ ਪੀਐਮ ਨਰਿੰਦਰ ਮੋਦੀ 8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਬਹਿਸ ਤੇਜ਼ ਹੋ ਗਈ ਹੈ। ਨਵੀਂ ਕੈਬਨਿਟ ਵਿੱਚ ਚਿਹਰਿਆਂ ਨੂੰ ਲੈ ਕੇ ਸਹਿਯੋਗੀਆਂ ਨਾਲ ਗੱਲਬਾਤ ਅਤੇ ਮੀਟਿੰਗਾਂ ਦਾ ਦੌਰ ਵੀ ਤੇਜ਼ ਹੋ ਗਿਆ ਹੈ। ਦੋ-ਤਿੰਨ ਦਿਨਾਂ ਵਿੱਚ ਨਾਵਾਂ ਨੂੰ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ।

ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦੇ ਨਾਲ ਹੀ ਨਰਿੰਦਰ ਮੋਦੀ ਦੇ ਨਾਂ ਇੱਕ ਨਵਾਂ ਰਿਕਾਰਡ ਜੁੜ ਜਾਵੇਗਾ। ਉਹ ਦੇਸ਼ ਦੇ ਦੂਜੇ ਅਜਿਹੇ ਨੇਤਾ ਬਣ ਜਾਣਗੇ ,ਜੋ ਲਗਾਤਾਰ ਤੀਜੀ ਵਾਰ ਚੋਣਾਂ ਜਿੱਤ ਕੇ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਇਸ ਤੋਂ ਪਹਿਲਾਂ ਇਹ ਰਿਕਾਰਡ ਜਵਾਹਰ ਲਾਲ ਨਹਿਰੂ ਦੇ ਨਾਂ ਸੀ। ਨਰਿੰਦਰ ਮੋਦੀ ਆਪਣੇ ਰਿਕਾਰਡ ਦੀ ਬਰਾਬਰੀ ਕਰਨਗੇ।

ਇਸ ਤੋਂ ਪਹਿਲਾਂ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ ਸਰਕਾਰ ਨੇ ਤੀਜੀ ਵਾਰ ਜਿੱਤ ਲਈ ਧੰਨਵਾਦ ਮਤਾ ਪਾਸ ਕੀਤਾ। ਮੀਟਿੰਗ ਵਿੱਚ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕੀਤੀ ਗਈ। ਇਸ ਤੋਂ ਬਾਅਦ ਪੀਐਮ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ ਪਹੁੰਚ ਗਏ ਹਨ।  ਪੀਐਮ ਨਰਿੰਦਰ ਮੋਦੀ ਰਾਸ਼ਟਰਪਤੀ ਨੂੰ ਅਸਤੀਫਾ ਸੌਂਪ ਕੇ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕਰਨਗੇ। 

 NDA ਦੀ ਬੈਠਕ ਅੱਜ ਸ਼ਾਮ 4 ਵਜੇ

ਐਨਡੀਏ ਦੀ ਮੀਟਿੰਗ ਅੱਜ ਸ਼ਾਮ 4 ਵਜੇ ਦਿੱਲੀ ਵਿੱਚ ਬੁਲਾਈ ਗਈ ਹੈ। ਇਸ ਵਿੱਚ ਜੇਡੀਯੂ ਮੁਖੀ ਨਿਤੀਸ਼ ਕੁਮਾਰ, ਟੀਡੀਪੀ ਮੁਖੀ ਐਨ ਚੰਦਰਬਾਬੂ ਨਾਇਡੂ ਅਤੇ ਹੋਰ ਆਗੂ ਹਿੱਸਾ ਲੈਣਗੇ। ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਐਨਡੀਏ ਦੇ ਸਹਿਯੋਗੀਆਂ ਨਾਲ ਗੱਲਬਾਤ ਤੋਂ ਬਾਅਦ ਹੋਵੇਗੀ। ਇਸ ਵਿੱਚ ਸਰਕਾਰ ਦੇ ਗਠਨ ਅਤੇ ਸਹੁੰ ਚੁੱਕ ਸਮਾਗਮ ਦੀ ਰੂਪ-ਰੇਖਾ 'ਤੇ ਚਰਚਾ ਕੀਤੀ ਜਾਵੇਗੀ।

 

Location: India, Delhi, Delhi

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement