Rashid Shaikh: ਜੇਲ ਵਿਚ ਰਹਿੰਦਿਆਂ ਇਨ੍ਹਾਂ ਉਮੀਦਵਾਰਾਂ ਨੇ ਲਹਿਰਾਇਆ ਜਿੱਤ ਦਾ ਝੰਡਾ, ਇੱਕ ਨੇ ਤਾਂ ਦੋ ਵਾਰ ਦੇ ਮੁੱਖ ਮੰਤਰੀ ਨੂੰ ਹਰਾਇਆ
Published : Jun 5, 2024, 1:01 pm IST
Updated : Jun 5, 2024, 1:01 pm IST
SHARE ARTICLE
Rashid Shaikh and Amritpal Singh winner News in punjabi
Rashid Shaikh and Amritpal Singh winner News in punjabi

Rashid Shaikh: ਰਾਸ਼ਿਦ ਸ਼ੇਖ ਉਰਫ ਇੰਜੀਨੀਅਰ ਰਸ਼ੀਦ ਇਸ ਸਮੇਂ ਤਿਹਾੜ ਜੇਲ 'ਚ ਬੰਦ ਹੈ ਅਤੇ ਉਸ ਨੇ ਜੇਲ 'ਚ ਰਹਿੰਦਿਆਂ ਹੀ ਚੋਣ ਲੜੀ ਅਤੇ ਜਿੱਤ ਦਰਜ ਕੀਤੀ ਸੀ।

Rashid Shaikh and Amritpal Singh winner News in punjabi : ਲੋਕ ਸਭਾ ਚੋਣਾਂ 2024 ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਨਤੀਜਿਆਂ ਵਿੱਚ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਰਹੀ ਕਿ ਕੁਝ ਉਮੀਦਵਾਰ ਜੇਲ ਵਿੱਚ ਹੋਣ ਦੇ ਬਾਵਜੂਦ ਵੀ ਐਮਪੀ ਦੀ ਚੋਣ ਜਿੱਤ ਗਏ ਹਨ। ਇਨ੍ਹਾਂ 'ਚ ਦੋ ਅਜਿਹੇ ਲੋਕਾਂ ਦੇ ਨਾਂ ਸ਼ਾਮਲ ਹਨ ਜਿਨ੍ਹਾਂ ਦੇ ਚੋਣ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਪਹਿਲਾ ਨਾਂ ਰਾਸ਼ਿਦ ਸ਼ੇਖ ਦਾ ਹੈ ਜਿਸ ਨੇ ਜੰਮੂ-ਕਸ਼ਮੀਰ ਦੇ ਦੋ ਵਾਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਹਰਾਇਆ। ਜਦਕਿ ਦੂਜਾ ਨਾਮ ਅੰਮ੍ਰਿਤਪਾਲ ਸਿੰਘ ਦਾ ਹੈ।

ਇਹ ਵੀ ਪੜ੍ਹੋ: Samrala Accident: ਦੋ ਜਿਗਰੀ ਯਾਰਾਂ ਦੀ ਸੜਕ ਹਾਦਸੇ ਵਿਚ ਮੌਤ, ਇਕ ਨੌਜਵਾਨ ਦੇ ਘਰ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 

ਉਮਰ ਅਬਦੁੱਲਾ ਨੂੰ ਹਰਾਉਣ ਵਾਲਾ ਵਿਅਕਤੀ
ਸਭ ਤੋਂ ਪਹਿਲਾਂ ਗੱਲ ਕਰਦੇ ਹਾਂ ਜੰਮੂ-ਕਸ਼ਮੀਰ ਦੀ ਬਾਰਾਮੂਲਾ ਸੀਟ 'ਤੇ ਜ਼ਬਰਦਸਤ ਜਿੱਤ ਹਾਸਲ ਕਰਨ ਵਾਲੇ ਉਮੀਦਵਾਰ ਰਾਸ਼ਿਦ ਸ਼ੇਖ ਦੀ। ਰਾਸ਼ਿਦ ਸ਼ੇਖ ਉਰਫ਼ ਇੰਜੀਨੀਅਰ ਰਾਸ਼ਿਦ ਨੇ ਬਾਰਾਮੂਲਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਉਨ੍ਹਾਂ ਨੂੰ ਇਸ ਸੀਟ 'ਤੇ ਕੁੱਲ 4 ਲੱਖ 69 ਹਜ਼ਾਰ 574 ਵੋਟਾਂ ਮਿਲੀਆਂ ਹਨ। ਰਾਸ਼ਿਦ ਨੇ ਆਪਣੇ ਵਿਰੋਧੀ ਉਮਰ ਅਬਦੁੱਲਾ ਨੂੰ 2 ਲੱਖ 32 ਹਜ਼ਾਰ 73 ਵੋਟਾਂ ਨਾਲ ਹਰਾਇਆ ਹੈ। ਇਸ ਚੋਣ ਵਿੱਚ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੂੰ 2 ਲੱਖ 66 ਹਜ਼ਾਰ 301 ਵੋਟਾਂ ਮਿਲੀਆਂ ਹਨ। ਉਮਰ ਅਬਦੁੱਲਾ ਨੇ ਆਪਣੀ ਹਾਰ ਸਵੀਕਾਰ ਕਰ ਲਈ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਅਗਲੇ ਦੋ ਦਿਨਾਂ ਤੱਕ ਪਵੇਗਾ ਭਾਰੀ ਮੀਂਹ 

ਦੱਸ ਦਈਏ ਕਿ ਰਾਸ਼ਿਦ ਸ਼ੇਖ ਉਰਫ ਇੰਜੀਨੀਅਰ ਰਸ਼ੀਦ ਇਸ ਸਮੇਂ ਤਿਹਾੜ ਜੇਲ 'ਚ ਬੰਦ ਹੈ ਅਤੇ ਉਸ ਨੇ ਜੇਲ 'ਚ ਰਹਿੰਦਿਆਂ ਹੀ ਚੋਣ ਲੜੀ ਅਤੇ ਜਿੱਤ ਦਰਜ ਕੀਤੀ ਸੀ। ਚੋਣਾਂ ਜਿੱਤਣ ਵਾਲੇ ਰਾਸ਼ਿਦ 'ਤੇ ਟੈਰਰ ਫੰਡਿੰਗ ਲੈਣ ਦਾ ਦੋਸ਼ ਹੈ। ਉਹ ਯੂਏਪੀਏ ਐਕਟ ਤਹਿਤ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਰਾਸ਼ਿਦ ਸ਼ੇਖ ਜਦੋਂ ਜੇਲ ਵਿੱਚ ਸਨ ਤਾਂ ਉਨ੍ਹਾਂ ਦੇ ਦੋ ਪੁੱਤਰਾਂ ਨੇ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਲਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹੁਣ ਗੱਲ ਕਰੀਏ ਦੂਜੇ ਉਮੀਦਵਾਰ ਦੀ ਜੇਲ 'ਚ ਰਹਿੰਦਿਆਂ ਹੋਈ ਜਿੱਤ ਦੀ। ਇਹ ਉਮੀਦਵਾਰ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਜਿੱਤਿਆ ਹੈ। ਇਹ ਉਮੀਦਵਾਰ ਅੰਮ੍ਰਿਤਪਾਲ ਸਿੰਘ ਹੈ, ਜੋ ਇੱਕ ਕੱਟੜਪੰਥੀ ਸਿੱਖ ਪ੍ਰਚਾਰਕ ਅਤੇ 'ਵਾਰਿਸ ਪੰਜਾਬ ਦੇ' ਦਾ ਮੁਖੀ ਹੈ। ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਕਰੀਬ 1 ਲੱਖ 90 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਅੰਮ੍ਰਿਤਪਾਲ ਸਿੰਘ ਨੇ ਵੀ ਇਹ ਚੋਣ ਆਜ਼ਾਦ ਉਮੀਦਵਾਰ ਵਜੋਂ ਲੜੀ ਸੀ।

ਫਿਲਹਾਲ ਉਹ ਆਸਾਮ ਦੀ ਜੇਲ੍ਹ ਵਿਚ ਬੰਦ ਹੈ। ਅੰਮ੍ਰਿਤਪਾਲ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿੱਚ ਰਹਿੰਦਿਆਂ ਵੱਡੀ ਜਿੱਤ ਹਾਸਲ ਕੀਤੀ ਹੈ।

(For more Punjabi news apart from Rashid Shaikh and Amritpal Singh winner News in punjabi  , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement