ਸ੍ਰੀਨਗਰ ’ਚ ਨੌਜਵਾਨਾਂ ਤੇ ਸਿੱਖ ਸ਼ਰਧਾਲੂਆਂ ਵਿਚਕਾਰ ਝੜਪ

By : JUJHAR

Published : Jun 5, 2025, 11:04 am IST
Updated : Jun 5, 2025, 11:04 am IST
SHARE ARTICLE
Clash between youth and Sikh devotees in Srinagar
Clash between youth and Sikh devotees in Srinagar

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਪਾਇਆ ਕਾਬੂ

ਸ੍ਰੀਨਗਰ ਦੀਆਂ ਸੜਕਾਂ ’ਤੇ ਉਸ ਸਮੇਂ ਅਸ਼ਾਂਤੀ ਦਾ ਮਾਹੌਲ ਬਣ ਗਿਆ ਜਦੋਂ ਸਿੱਖ ਸ਼ਰਧਾਲੂਆਂ ਤੇ ਸਥਾਨਕ ਨੌਜਵਾਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਚਸ਼ਮਦੀਦਾਂ ਅਨੁਸਾਰ, ਮਾਮੂਲੀ ਝਗੜੇ ਨੇ ਜਲਦੀ ਹੀ ਝੜਪ ਦਾ ਰੂਪ ਧਾਰਨ ਕਰ ਲਿਆ। ਸਥਿਤੀ ਹੋਰ ਵੀ ਗੰਭੀਰ ਹੋ ਗਈ ਜਦੋਂ ਕੁਝ ਸਿੱਖ ਸ਼ਰਧਾਲੂ ਤਲਵਾਰਾਂ ਲੈ ਕੇ ਨੌਜਵਾਨਾਂ ਦੇ ਪਿੱਛੇ ਭੱਜਦੇ ਵੇਖੇ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਸਥਿਤੀ ਨੂੰ ਕਾਬੂ ਕਰ ਲਿਆ ਗਿਆ।

ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਵਾਂ ਧਿਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਝਗੜੇ ਦਾ ਕਾਰਨ ਸੜਕ ’ਤੇ ਕਿਸੇ ਗੱਲ ਨੂੰ ਲੈ ਕੇ ਹੋਈ ਬਹਿਸ ਦੱਸੀ ਜਾ ਰਹੀ ਹੈ। ਬੀਤੀ ਰਾਤ ਲਗਭਗ 12 ਵਜੇ ਸ੍ਰੀਨਗਰ ਦੇ ਪੈਟਰੌਲ ਪੰਪ ਨੇੜੇ ਬੱਸ ਸਟੈਂਡ ’ਤੇ ਹੰਗਾਮਾ ਹੋ ਗਿਆ, ਜਦੋਂ ਕਿਸੇ ਗੱਲ ਨੂੰ ਲੈ ਕੇ ਸਿੱਖ ਸ਼ਰਧਾਲੂਆਂ ਅਤੇ ਸਥਾਨਕ ਨੌਜਵਾਨਾਂ ਵਿਚਕਾਰ ਝਗੜਾ ਹੋ ਗਿਆ।

ਚਸ਼ਮਦੀਦਾਂ ਅਨੁਸਾਰ, ਮਾਮੂਲੀ ਝਗੜੇ ਨੇ ਹਿੰਸਕ ਰੂਪ ਲੈ ਲਿਆ ਅਤੇ ਕੁਝ ਸਿੱਖ ਯਾਤਰੀ ਤਲਵਾਰਾਂ ਲੈ ਕੇ ਨੌਜਵਾਨਾਂ ਦੇ ਪਿੱਛੇ ਭੱਜਣ ਲੱਗ ਪਏ। ਮੌਕੇ ’ਤੇ ਹਫ਼ੜਾ-ਦਫ਼ੜੀ ਮਚ ਗਈ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਸਥਿਤੀ ਨੂੰ ਕਾਬੂ ਕਰ ਲਿਆ। ਫਿਲਹਾਲ ਪੁਲਿਸ ਨੇ ਦੋਵਾਂ ਧਿਰਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿਤੀ ਹੈ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਸ਼ਹਿਰ ਦੇ ਬੱਸ ਸਟੈਂਡ ਇਲਾਕੇ ਵਿਚ ਬੀਤੀ ਰਾਤ ਸਿੱਖ ਸ਼ਰਧਾਲੂਆਂ ਅਤੇ ਸਥਾਨਕ ਨੌਜਵਾਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਣ ’ਤੇ ਹੰਗਾਮਾ ਹੋ ਗਿਆ। ਮਾਮਲਾ ਇੰਨਾ ਵਧ ਗਿਆ ਕਿ ਕੁਝ ਸਿੱਖ ਨੌਜਵਾਨ ਤਲਵਾਰਾਂ ਲੈ ਕੇ ਨੌਜਵਾਨਾਂ ਦੇ ਪਿੱਛੇ ਭੱਜਣ ਲੱਗ ਪਏ, ਜਿਸ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ। ਇਸ ਪੂਰੀ ਘਟਨਾ ਦੀ ਵੀਡੀਉ ਨੇੜੇ ਮੌਜੂਦ ਲੋਕਾਂ ਨੇ ਰਿਕਾਰਡ ਕੀਤੀ ਸੀ, ਜੋ ਹੁਣ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਵਾਇਰਲ ਵੀਡੀਉ ਵਿਚ ਝਗੜੇ ਅਤੇ ਸ਼ਰਧਾਲੂਆਂ ਵਲੋਂ ਤਲਵਾਰਾਂ ਲਹਿਰਾਉਂਦੇ ਸਾਫ਼-ਸਾਫ਼ ਦੇਖੇ ਜਾ ਸਕਦੇ ਹਨ। ਘਟਨਾ ਬਾਰੇ ਸ੍ਰੀਨਗਰ ਦੇ ਏਰੀਆ ਅਫ਼ਸਰ ਅਨੁਜ ਕੁਮਾਰ ਨੇ ਦਸਿਆ ਕਿ ਕਿਸੇ ਗੱਲ ਨੂੰ ਲੈ ਕੇ ਸਿੱਖ ਨੌਜਵਾਨਾਂ ਅਤੇ ਸਥਾਨਕ ਨੌਜਵਾਨਾਂ ਵਿਚਕਾਰ ਝਗੜਾ ਹੋਇਆ ਸੀ, ਜੋ ਬਾਅਦ ਵਿਚ ਲੜਾਈ ਵਿਚ ਬਦਲ ਗਿਆ। ਘਟਨਾ ਦੌਰਾਨ ਹੋਈ ਲੜਾਈ ਵਿੱਚ ਕੁਝ ਸਥਾਨਕ ਨੌਜਵਾਨ ਜ਼ਖਮੀ ਹੋ ਗਏ। ਪੁਲਿਸ ਨੇ ਇਸ ਮਾਮਲੇ ਵਿਚ ਮੁਲਜ਼ਮਾਂ ਵਿਰੁਧ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ, ਸਾਰੇ ਮੁਲਜ਼ਮਾਂ ਨੂੰ ਰੁਦਰਪ੍ਰਯਾਗ ਨੇੜੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਾਲ ਹੀ ਘਟਨਾ ਵਿੱਚ ਵਰਤੀ ਗਈ ਸਾਈਕਲ ਵੀ ਜ਼ਬਤ ਕਰ ਲਈ ਗਈ ਹੈ। ਦੋਵਾਂ ਧਿਰਾਂ ਵੱਲੋਂ ਹਲਕੀ ਝੜਪ ਹੋਈ ਸੀ, ਜਿਸ ਨੂੰ ਤੁਰਤ ਕਾਬੂ ਕਰ ਲਿਆ ਗਿਆ। ਇਸ ਵੇਲੇ ਪੁਲਿਸ ਦੋਵਾਂ ਧਿਰਾਂ ਨਾਲ ਗੱਲ ਕਰ ਰਹੀ ਹੈ ਅਤੇ ਸ਼ਾਂਤੀ ਬਣਾਈ ਰੱਖਣ ਲਈ ਇਲਾਕੇ ਵਿਚ ਸੁਰੱਖਿਆ ਵਧਾ ਦਿਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement