
ਦੇਸ਼ ਵਿਚ ਲਗਾਤਾਰ ਕਰੋਨਾ ਕੇਸਾਂ ਦਾ ਕਹਿਰ ਜਾਰੀ ਹੈ। ਇਸੇ ਤਹਿਤ ਪਿਛਲੇ 24 ਘੰਟੇ ਵਿਚ ਇੱਥੇ ਹੁਣ ਤੱਕ ਦੇ ਸਭ ਤੋਂ ਵੱਧ 25 ਹਜ਼ਾਰ ਦੇ ਕਰੀਬ ਮਾਮਲੇ ਦਰਜ਼ ਹੋਏ ਹਨ।
ਨਵੀਂ ਦਿੱਲੀ : ਦੇਸ਼ ਵਿਚ ਲਗਾਤਾਰ ਕਰੋਨਾ ਕੇਸਾਂ ਦਾ ਕਹਿਰ ਜਾਰੀ ਹੈ। ਇਸੇ ਤਹਿਤ ਪਿਛਲੇ 24 ਘੰਟੇ ਵਿਚ ਇੱਥੇ ਹੁਣ ਤੱਕ ਦੇ ਸਭ ਤੋਂ ਵੱਧ 25 ਹਜ਼ਾਰ ਦੇ ਕਰੀਬ ਮਾਮਲੇ ਦਰਜ਼ ਹੋਏ ਹਨ। ਉਧਰ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿਚ 24,805 ਨਵੇਂ ਮਾਮਲੇ ਦਰਜ਼ ਹੋਏ ਹਨ ਅਤੇ 613 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਦੇਸ਼ ਵਿਚ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਕੁੱਲ ਗਿਣਤੀ 6 ਲੱਖ 73 ਹਜ਼ਾਰ 165 ਹੋ ਗਈ ਹੈ ਅਤੇ ਹੁਣ ਤੱਕ 19,268 ਮੌਤਾਂ ਹੋ ਚੁੱਕੀਆਂ ਹਨ।
covid 19
ਇਸ ਤਰ੍ਹਾਂ ਹੀ ਹੁਣ ਦੇਸ਼ ਵਿਚ 2,44,814 ਐਕਟਿਵ ਮਾਮਲੇ ਚੱਲ ਰਹੇ ਹਨ। ਉੱਥੇ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ ਦੇਸ਼ ਵਿਚ 4,09,082 ਲੋਕ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਦੇਸ਼ ਵਿਚ ਕਰੋਨਾ ਦੇ ਰਿਕਵਰੀ ਰੇਟ ਵਿਚ ਵੀ ਪਹਿਲਾਂ ਨਾਲੋਂ ਕਾਫੀ ਸੁਧਾਰ ਆਇਆ ਹੈ। ਇਸ ਸਮੇਂ ਇਹ ਵੱਧ ਕੇ 60.77 ਫੀਸਦੀ ਹੋ ਗਿਆ ਹੈ।
Covid19
ਦੱਸ ਦੱਈਏ ਕਿ ਦੇਸ਼ ਵਿਚ ਕਰੋਨਾ ਕੇਸਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ। ਜਿੱਥੇ ਪਿਛਲੇ 24 ਘੰਟੇ ਵਿਚ 7074 ਨਵੇਂ ਮਾਮਲੇ ਦਰਜ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਨੇ ਇਸ ਸਮੇਂ ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ।
Covid19
ਉੱਥੇ ਹੀ ਦੁਨੀਆਂ ਭਰ ਦੇ ਵੱਡੇ-ਵੱਡੇ ਵਿਗਿਆਨੀ ਤੇ ਡਾਕਟਰ ਇਸ ਦੀ ਵੈਕਸੀਨ ਤਿਆਰ ਕਰਨ ਵਿਚ ਲੱਗੇ ਹੋਏ ਹਨ, ਪਰ ਹਾਲੇ ਤੱਕ ਕੋਈ ਨੂੰ ਵੀ ਇਸ ਵਿਚ ਸਫਲਤਾ ਹਾਸਲ ਨਹੀਂ ਹੋਈ।
COVID19 cases
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।