ਪੀਐਮ ਮੋਦੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਕਰੀਬ ਅੱਧਾ ਘੰਟਾ ਹੋਈ ਗੱਲਬਾਤ
Published : Jul 5, 2020, 2:57 pm IST
Updated : Jul 5, 2020, 2:58 pm IST
SHARE ARTICLE
PM Modi Meeting with President
PM Modi Meeting with President

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਦੁਪਹਿਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।

ਨਵੀਂ ਦਿੱਲ਼ੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਦੁਪਹਿਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਲਦਾਖ ਤੋਂ ਪਰਤਣ ਤੋਂ ਬਾਅਦ ਪੀਐਮ ਮੋਦੀ ਦੀ ਰਾਸ਼ਟਰਪਤੀ ਨਾਲ ਹੋਈ ਇਹ ਮੁਲਾਕਾਤ ਕਰੀਬ 30 ਮਿੰਟ ਤੱਕ ਚੱਲੀ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਕਰੀਬ 11 ਵਜੇ ਰਾਸ਼ਟਰਪਤੀ ਭਵਨ ਪਹੁੰਚੇ ਸੀ।

PM Modi PM Modi

ਰਾਸ਼ਟਰਪਤੀ ਭਵਨ ਵੱਲੋਂ ਟਵੀਟ ਕਰ ਕੇ ਇਸ ਮੁਲਾਕਾਤ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਵਿਚ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਹੱਤਵ ਦੇ ਕਈ ਖ਼ਾਸ ਮੁੱਦਿਆਂ ‘ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਰਾਸ਼ਟਰਪਤੀ ਭਵਨ ਵੱਲੋਂ ਟਵੀਟ ਕਰਦੇ ਹੋਏ ਕਿਹਾ ਗਿਆ ਕਿ ਪੀਐਮ ਅਤੇ ਰਾਸ਼ਟਰਪਤੀ ਵਿਚਕਾਰ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਚਰਚਾ ਹੋਈ।

PM Modi PM Modi

ਇਸ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਪੀਐਮ ਮੋਦੀ ਨੇ ਐਲਏਸੀ ਵਿਵਾਦ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਆਦਿ ਵਿਸ਼ਿਆਂ ਤੋਂ ਦੇਸ਼ ਦੇ ਸੰਵਿਧਾਨਕ ਮੁਖੀ ਰਾਮਨਾਥ ਕੋਵਿੰਦ ਨੂੰ ਜਾਣੂ ਕਰਵਾਇਆ ਹੈ।ਧਿਆਨਦੇਣਯੋਗ ਇਹ ਹੈ ਕਿ ਪੀਐਮ ਮੋਦੀ ਨੇ ਲਦਾਖ ਦੌਰੇ ਤੋਂ ਬਾਅਦ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਹਾਲਾਂਕਿ ਟਵੀਟ ਵਿਚ ਸਿੱਧੇ ਤੌਰ ‘ਤੇ ਐਲਏਸੀ ਵਿਵਾਦ ਦਾ ਜ਼ਿਕਰ ਨਹੀਂ ਹੈ। ਦੱਸ ਦਈਏ ਕਿ ਰਾਸ਼ਟਰਪਤੀ ਤਿੰਨੇ ਫੌਜਾਂ ਦੇ ਕਮਾਂਡਰ ਹੁੰਦੇ ਹਨ।

Ram Nath KovindRam Nath Kovind

ਅਜਿਹੇ ਵਿਚ ਮੰਨਿਆ ਜਾ ਰਿਹਾ ਹੈ ਕਿ ਲਦਾਖ ਤੋਂ ਪਰਤਣ ਤੋਂ ਬਾਅਦ ਭਾਰਤ ਦੀ ਸੀਮਾ ਅਤੇ ਫੌਜ ਦੀ ਸਥਿਤੀ ਨਾਲ ਵੀ ਜਾਣੂ ਕਰਵਾਇਆ ਹੈ। ਦੱਸ ਦਈਏ ਕਿ ਦੋ ਦਿਨ ਪਹਿਲਾਂ ਹੀ ਪੀਐਮ ਮੋਦੀ ਲਦਾਖ ਤੋਂ ਪਰਤੇ ਹਨ। ਉੱਥੇ ਉਹਨਾਂ ਨੇ ਗਲਵਾਨ ਘਾਟੀ ਵਿਚ ਜ਼ਖਮੀ ਹੋਏ ਫੌਜੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਸਰਹੱਦ ਦੇ ਹਲਾਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਫੌਜੀਆਂ ਨੂੰ ਸੰਬੋਧਨ ਕੀਤਾ ਸੀ।

TweetTweet

ਉਧਰ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵੀ ਇਕ ਬੇਹੱਦ ਖ਼ਾਸ ਟਵੀਟ ਕਰਦੇ ਹੋਏ ਲਿਖਿਆ ਹੈ, ‘ਭਾਰਤ ਇਤਿਹਾਸ ਦੇ ਬੇਹੱਦ ਨਾਜ਼ੁਕ ਮੌੜ ਵਿਚੋਂ ਗੁਜ਼ਰ ਰਿਹਾ ਹੈ। ਅਸੀਂ ਇਕੋ ਸਮੇਂ ਅੰਦਰੂਨੀ ਅਤੇ ਬਾਹਰੀ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਾਂ ਪਰ ਸਾਨੂੰ ਜੋ ਚੁਣੌਤੀਆਂ ਦਿੱਤੀਆਂ ਜਾ ਰਹੀਆਂ ਹਨ, ਉਸ ਦਾ ਸਾਹਮਣਾ ਕਰਨੇ ਦਾ ਸਾਡਾ ਇਰਾਦਾ ਮਜ਼ਬੂਤ ​​ਰਹਿਣਾ ਚਾਹੀਦਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement