ਕੋਈ ਵੀ ਬਰੀ ਹੋਣ ਦਾ ਵਹਿਮ ਨਾ ਪਾਲੇ, ਬੇਅਦਬੀ ਅਤੇ ਗੋਲੀ ਕਾਂਡ ਦੇ ਕਿਸੇ ਦੋਸ਼ੀ ਨੂੰ ਕੋਈ ਕਲੀਨ ਚਿੱਟ ਨਹੀਂ ਮਿਲੀ: ਆਪ
Published : Jul 5, 2022, 5:38 pm IST
Updated : Jul 5, 2022, 5:38 pm IST
SHARE ARTICLE
 Malvinder Singh Kang
Malvinder Singh Kang

ਅਕਾਲੀ ਦਲ ਅਤੇ ਕਾਂਗਰਸ ਦੀ ਮੈਚ ਫਿਕਸਿੰਗ ਕਾਰਨ ਬੇਅਦਬੀ ਦੇ ਮਾਮਲਿਆਂ 'ਚ ਇਨਸਾਫ਼ 'ਚ ਹੋਈ ਦੇਰੀ: ਆਪ

 

ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਅਕਾਲੀ ਅਤੇ ਕਾਂਗਰਸ ਸਰਕਾਰਾਂ 'ਤੇ ਦੋਸ਼ ਲਗਾਉਂਦੇ ਹੋਏ ਕੰਗ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਕਾਰ ਮੈਚ-ਫਿਕਸਿੰਗ ਕਾਰਨ ਇਨ੍ਹਾਂ ਮੰਦਭਾਗੀਆਂ ਘਟਨਾਵਾਂ 'ਤੇ ਕਾਰਵਾਈ ਅਤੇ ਇਨਸਾਫ਼ ਮਿਲਣ ਵਿੱਚ ਦੇਰੀ ਹੋਈ ਹੈ। ਉਹਨਾਂ ਸਾਫ਼ ਕੀਤਾ ਕਿ ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲਿਆਂ 'ਚ ਕਿਸੇ ਨੂੰ ਕੋਈ ਕਲੀਨ ਚਿੱਟ ਨਹੀਂ ਮਿਲੀ ਹੈ। 

 

 Malvinder Singh KangMalvinder Singh Kang

 

ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਯਤਨਾਂ ਸਦਕਾ ਐਡਵੋਕੇਟ ਜਨਰਲ (ਏ.ਜੀ.) ਨੇ ਇਸ ਕੇਸ ਦੀ ਸੰਜੀਦਗੀ ਨਾਲ ਪੈਰਵੀ ਕੀਤੀ ਜਿਸ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਫ.ਆਈ.ਆਰ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਰੱਦ ਕਰਨ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ।  

 

 Malvinder Singh KangMalvinder Singh Kang

 

ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੌਰਾਨ ਸਿਆਸੀ ਆਗੂਆਂ ਦੀ ਦਖ਼ਲਅੰਦਾਜ਼ੀ ਕਾਰਨ ਅਤੇ ਸੀਨੀਅਰ ਅਧਿਕਾਰੀਆਂ ਦੀ ਅਕੁਸ਼ਲਤਾ ਕਾਰਨ ਮਾਨਯੋਗ ਹਾਈ ਕੋਰਟ ਨੇ ਕੇਸ ਰੱਦ ਕਰ ਦਿੱਤਾ ਸੀ। ਜਦਕਿ ਇਸ ਵਾਰ ਕੋਰਟ ਦਾ ਫ਼ੈਸਲਾ, ਆਪ ਸਰਕਾਰ ਦੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ‘ਸਿੱਖ ਸੰਗਤਾਂ’ ਅਤੇ ਪੰਜਾਬੀਆਂ ਨੂੰ ਇਨਸਾਫ਼ ਦਿਵਾਉਣ ਲਈ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। 

 Malvinder Singh KangMalvinder Singh Kang

ਕੰਗ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਕਾਰਜਕਾਲ ਦੌਰਾਨ ਹੋਈਆਂ ਸਨ, ਜਦਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰਵਾਉਣ 'ਚ ਅਸਫਲ ਰਹੀ। ਉਹਨਾਂ ਕਾਂਗਰਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਦੋਸ਼ੀਆਂ ਨੂੰ ਬਚਾਉਣ ਲਈ ਕੋਰਟ ਵਿੱਚ ਕੇਸ ਦੀ ਕਮਜ਼ੋਰ ਪੈਰਵੀ ਕੀਤੀ ਗਈ। 

 

 

 Malvinder Singh KangMalvinder Singh Kang

ਉਹਨਾਂ ਸਾਫ਼ ਕੀਤਾ ਕਿ ਆਪ ਦੀ ਸਰਕਾਰ ਇਹਨਾਂ ਗੰਭੀਰ ਮੁੱਦਿਆਂ 'ਤੇ ਬਿਨਾਂ ਕੋਈ ਸਿਆਸਤ ਕੀਤੇ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਚੋਰੀ ਤੇ ਬੇਅਦਬੀ ਦੀਆਂ ਘਟਨਾਵਾਂ ਅਤੇ ਹੋਰ ਮਾਮਲਿਆਂ ਵਿੱਚ ਪੰਜਾਬ ਦੇ ਲੋਕਾਂ ਨੂੰ ਜਲਦੀ ਹੀ ਇਨਸਾਫ਼ ਦਿਵਾਏਗੀ। ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੰਗ ਨੇ ਕਿਹਾ ਕਿ ਆਪ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰ ਜਲਦ ਹੀ ਇਨ੍ਹਾਂ ਮਾਮਲਿਆਂ ਦੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿਵਾਏਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement