ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਦਰਦਨਾਕ ਹਾਦਸਾ, ਕਾਰ ਹਾਦਸੇ ‘ਚ 4 ਲੋਕਾਂ ਦੀ ਮੌਤ

By : GAGANDEEP

Published : Jul 5, 2023, 9:00 am IST
Updated : Jul 5, 2023, 9:00 am IST
SHARE ARTICLE
photo
photo

5 ਲੋਕ ਹੋਏ ਗੰਭੀਰ ਜ਼ਖ਼ਮੀ

 

ਸ਼੍ਰੀਨਗਰ— ਜੰਮੂ-ਕਸ਼ਮੀਰ 'ਚ ਬੁੱਧਵਾਰ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ਤੋਂ ਬਾਅਦ ਚਾਰੇ ਪਾਸੇ ਹਾਹਾਕਾਰ ਮੱਚ ਗਈ। ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਥਾਨਾਮੰਡੀ ਇਲਾਕੇ 'ਚ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ 'ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਲੋਕ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਲੁਧਿਆਣਾ: ਸੜਕ ਪਾਰ ਕਰ ਰਹੀ ਲੜਕੀ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲਿਆ, ਮੌਤ  

ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਰਾਜੌਰੀ ਦੇ ਮੈਡੀਕਲ ਸੁਪਰਡੈਂਟ ਹੁਸੈਨ ਬਜਾਰ ਨੇਦੱਸਿਆ ਕਿ ਜ਼ਖ਼ਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਅਤੇ ਐਸੋਸੀਏਟਿਡ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ।

ਇਹ ਵੀ ਪੜ੍ਹੋ: ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਬਾਰੇ ਦਿੱਲੀ ਸਰਕਾਰ ਨੂੰ ਤਾਜ਼ਾ ਨੋਟਿਸ ਜਾਰੀ

ਇਸ ਤੋਂ ਇਲਾਵਾ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਅਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਇਸ ਤੋਂ ਪਹਿਲਾਂ 27 ਜੂਨ ਨੂੰ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ, ਜਿਸ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਸੀ। ਡੋਡਾ ਵੱਲ ਆ ਰਹੀ ਇਕ ਬੇਕਾਬੂ ਕਾਰ ਅਚਾਨਕ ਖੱਡ ਵਿਚ ਜਾ ਡਿੱਗੀ ਸੀ। ਇਸ ਘਟਨਾ 'ਚ 5 ਲੋਕਾਂ ਦੀ ਮੌਤ ਹੋ ਗਈ। ਜਦਕਿ 12 ਲੋਕ ਜ਼ਖਮੀ ਹੋ ਗਏ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement