
NSA ਤਹਿਤ ਵੀ ਕੀਤੀ ਜਾ ਰਹੀ ਕਾਰਵਾਈ
ਭੋਪਾਲ: ਆਦਿਵਾਸੀ ਨੌਜਵਾਨ 'ਤੇ ਪਿਸ਼ਾਬ ਕਰਨ ਵਾਲੇ ‘ਭਾਜਪਾ ਵਰਕਰ’ ਪ੍ਰਵੇਸ਼ ਸ਼ੁਕਲਾ ਦੀ ਗ੍ਰਿਫ਼ਤਾਰੀ ਤੋਂ ਕੁੱਝ ਘੰਟਿਆਂ ਬਾਅਦ ਸਥਾਨਕ ਅਧਿਕਾਰੀਆਂ ਨੇ ਬੁਧਵਾਰ ਨੂੰ ਉਸ ਦੇ ਪਿਤਾ ਦੇ ਘਰ ਦੇ ਇਕ ਹਿੱਸੇ ਨੂੰ ਢਾਹ ਦਿਤਾ। ਪਿਸ਼ਾਬ ਕਰਨ ਦੀ ਘਟਨਾ ਦਾ ਵੀਡੀਉ ਮੰਗਲਵਾਰ ਨੂੰ ਸਾਹਮਣੇ ਆਇਆ ਸੀ। ਵਿਰੋਧੀ ਧਿਰ ਕਾਂਗਰਸ ਨੇ ਮੰਗ ਕੀਤੀ ਕਿ ਸੂਬੇ ਦੀ ਭਾਜਪਾ ਸਰਕਾਰ ਸ਼ੁਕਲਾ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਦੀ ਵਰਤੋਂ ਕਰੇ।
ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ 10 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗਿਰਦਾਵਰ/ਕਾਨੂੰਨਗੋ ਕਾਬੂ
ਇਕ ਜ਼ਿਲ੍ਹਾ ਅਧਿਕਾਰੀ ਨੇ ਕਿਹਾ, "ਦੋਸ਼ੀ ਦੇ ਪਿਤਾ ਰਮਾਕਾਂਤ ਸ਼ੁਕਲਾ ਦਾ ਘਰ ਆਗਿਆ ਅਨੁਸਾਰ ਨਹੀਂ ਬਣਾਇਆ ਗਿਆ ਸੀ ਅਤੇ ਇਸ ਲਈ ਘਰ ਦੇ ਗ਼ੈਰ-ਕਾਨੂੰਨੀ ਹਿੱਸੇ ਨੂੰ ਢਾਹਿਆ ਜਾ ਰਿਹਾ ਹੈ।" ਉਨ੍ਹਾਂ ਦਸਿਆ ਕਿ ਗ੍ਰਿਫਤਾਰ ਕੀਤੇ ਗਏ ਪ੍ਰਵੇਸ਼ ਸ਼ੁਕਲਾ ਦਾ ਪਿਛੋਕੜ ਅਪਰਾਧਿਕ ਪਾਇਆ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ ਦਾਅਵਾ ਕੀਤਾ ਸੀ ਕਿ ਪਿਸ਼ਾਬ ਕਰਨ ਦਾ ਦੋਸ਼ੀ ਪ੍ਰਵੇਸ਼ ਸ਼ੁਕਲਾ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਜੁੜਿਆ ਹੋਇਆ ਹੈ।
ਇਹ ਵੀ ਪੜ੍ਹੋ: ਗਿੱਪੀ ਅਤੇ ਸ਼ਿੰਦੇ ਦੀ ਪਿਓ-ਪੁੱਤ ਦੀ ਜੋੜੀ ਨੇ ਸ਼ੁਰੂ ਕੀਤੀ ਆਪਣੀ ਆਉਣ ਵਾਲੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦੀ ਸ਼ੂਟਿੰਗ
ਭੋਪਾਲ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਕਾਂਤੀਲਾਲ ਭੂਰੀਆ ਨੇ ਦਾਅਵਾ ਕੀਤਾ ਕਿ ਮੁਲਜ਼ਮ ਦੇ ਭਾਜਪਾ ਦੇ ਚੋਟੀ ਦੇ ਆਗੂਆਂ ਨਾਲ ਸਬੰਧ ਹਨ ਅਤੇ ਸੱਤਾਧਾਰੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਉਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਭੂਰੀਆ ਨੇ ਦੋਸ਼ ਲਗਾਇਆ, “ਇਹ ਵੀਡੀਉ ਕੁਝ ਮਹੀਨੇ ਪੁਰਾਣੀ ਦੱਸੀ ਜਾ ਰਹੀ ਹੈ, ਪਰ ਪੀੜਤ, ਭਾਜਪਾ ਨੇਤਾ ਪ੍ਰਵੇਸ਼ ਸ਼ੁਕਲਾ ਤੋਂ ਇੰਨਾ ਡਰਿਆ ਹੋਇਆ ਸੀ ਕਿ ਉਹ ਮਹੀਨਿਆਂ ਬਾਅਦ ਵੀ ਪੁਲਿਸ ਨੂੰ ਸ਼ਿਕਾਇਤ ਕਰਨ ਦੀ ਹਿੰਮਤ ਨਹੀਂ ਕਰ ਸਕਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਪੀੜਤ ਤੋਂ ਹਲਫ਼ਨਾਮਾ ਵੀ ਲਿਆ, ਜਿਸ ਵਿਚ ਕਿਹਾ ਗਿਆ ਕਿ ਉਸ (ਸ਼ੁਕਲਾ) ਵਿਰੁਧ ਕੋਈ ਕੇਸ ਦਰਜ ਨਹੀਂ ਕੀਤਾ ਜਾਣਾ ਚਾਹੀਦਾ।
ਇਹ ਵੀ ਪੜ੍ਹੋ: ਫਰੀਦਕੋਟ ਦੇ ਬਾਬਾ ਦਿਆਲਦਾਸ ਕਤਲ ਕਾਂਡ: ਤਤਕਾਲੀ SP-DSP ਸਮੇਤ 4 ਦੀ ਜ਼ਮਾਨਤ ਪਟੀਸ਼ਨ ਖਾਰਜ
ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਦੋ ਜੀਆਂ ਨੂੰ ਸਰਕਾਰੀ ਨੌਕਰੀ ਦਿਤੀ ਜਾਵੇ। ਇਸ ਤੋਂ ਇਲਾਵਾ ਸਰਕਾਰ ਨੇ ਮੁਲਜ਼ਮ ਵਿਰੁਧ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਕਾਰਵਾਈ ਸ਼ੁਰੂ ਕਰ ਦਿਤੀ ਹੈ। ਦੱਸ ਦੇਈਏ ਕਿ ਇਕ ਆਦਿਵਾਸੀ ਨੌਜਵਾਨ 'ਤੇ ਪਿਸ਼ਾਬ ਕਰਨ ਦੀ ਵੀਡੀਉ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਇਸ ਸਬੰਧ 'ਚ ਮਾਮਲਾ ਦਰਜ ਕੀਤਾ ਸੀ। ਹਾਲਾਂਕਿ ਮੁਲਜ਼ਮ ਦੇ ਪਿਤਾ ਦਾ ਕਹਿਣਾ ਹੈ ਕਿ ਇਹ ਵੀਡੀਉ ਫ਼ਰਜ਼ੀ ਹੈ, ਮੇਰਾ ਬੇਟਾ ਇੰਨੀ ਘਿਨਾਉਣੀ ਹਰਕਤ ਨਹੀਂ ਕਰ ਸਕਦਾ।