
ਸਾਹਮਣੇ ਆਇਆ ਘਟਨਾ ਦਾ ਵੀਡੀਉ
ਨਵੀਂ ਦਿੱਲੀ: ਦਿੱਲੀ ਦੀ ਤੀਸ ਹਜ਼ਾਰੀ ਕੋਰਟ 'ਚ ਦੋ ਵਕੀਲਾਂ ਵਿਚਾਲੇ ਹੋਈ ਲੜਾਈ ਦੌਰਾਨ ਹਵਾਈ ਫਾਇਰਿੰਗ ਦੀ ਖ਼ਬਰ ਆ ਰਹੀ ਹੈ। ਹਾਲਾਂਕਿ ਗੋਲੀਬਾਰੀ 'ਚ ਕੋਈ ਜ਼ਖਮੀ ਨਹੀਂ ਹੋਇਆ ਅਤੇ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਘਟਨਾ ਦਾ ਇਕ ਵੀਡੀਉ ਵੀ ਸਾਹਮਣੇ ਆਇਆ ਹੈ, ਜਿਸ ਵਿਚ ਕੁੱਝ ਵਕੀਲ ਝਗੜਾ ਕਰਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ’ਚ ਭਾਜਪਾ ਪ੍ਰਧਾਨ ਬਣਨ ਮਗਰੋਂ ਸੁਨੀਲ ਜਾਖੜ ਦਾ ਦੂਜੇ ਦਿਨ ਵੀ ਵਿਰੋਧ
ਇਸ ਦੌਰਾਨ ਇਕ ਵਿਅਕਤੀ ਹਵਾਈ ਫਾਇਰਿੰਗ ਕਰਦਾ ਨਜ਼ਰ ਆ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਚੈਂਬਰ ਬਣਾਉਣ ਅਤੇ ਪਾਰਕਿੰਗ ਨਾਲ ਜੁੜੇ ਮਾਮਲੇ ਨੂੰ ਲੈ ਕੇ ਵਕੀਲਾਂ ਵਿਚਾਲੇ ਬਹਿਸ ਸ਼ੁਰੂ ਹੋਈ ਸੀ। ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਸੁਰੱਖਿਆ ਨਿਯਮਾਂ ਦੇ ਬਾਵਜੂਦ ਹਥਿਆਰ ਅਦਾਲਤ ਵਿਚ ਕਿਵੇਂ ਪਹੁੰਚਿਆ।
ਇਹ ਵੀ ਪੜ੍ਹੋ: ਆਦਿਵਾਸੀ ਨੌਜਵਾਨ 'ਤੇ ਪਿਸ਼ਾਬ ਕਰਨ ਵਾਲਾ ਮੁਲਜ਼ਮ ਕਾਬੂ, ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਕਾਰਵਾਈ ਸ਼ੁਰੂ
ਡਿਪਟੀ ਕਮਿਸ਼ਨਰ (ਉਤਰੀ) ਸਾਗਰ ਸਿੰਘ ਕਲਸੀ ਨੇ ਕਿਹਾ, “ਗੋਲੀਬਾਰੀ ਦੀ ਘਟਨਾ ਬੁਧਵਾਰ ਦੁਪਹਿਰ ਕਰੀਬ 1.35 ਵਜੇ ਤੀਸ ਹਜ਼ਾਰੀ ਕੋਰਟ ਵਿਚ ਵਾਪਰੀ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਪਤਾ ਲਗਿਆ ਕਿ ਵਕੀਲਾਂ ਦੇ ਦੋ ਵੱਖ-ਵੱਖ ਧੜਿਆਂ, ਜਿਨ੍ਹਾਂ 'ਚ ਅਹੁਦੇਦਾਰ ਵੀ ਸ਼ਾਮਲ ਸਨ, ਨੇ ਹਵਾ 'ਚ ਫਾਇਰਿੰਗ ਕੀਤੀ ਸੀ”।