
ਕਈ ਸੀਨੀਅਰ ਭਾਜਪਾ ਆਗੂ ਵੀ ਰਹੇ ਮੌਜੂਦ
ਨਵੀਂ ਦਿੱਲੀ: ਸੁਨੀਲ ਜਾਖੜ ਨੂੰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਇਕ ਦਿਨ ਬਾਅਦ, ਜਾਖੜ ਨੇ ਬੁਧਵਾਰ ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (ਐਨ.ਸੀ.ਐਸ.ਸੀ.) ਦੇ ਚੇਅਰਮੈਨ ਵਿਜੇ ਸਾਂਪਲਾ ਨਾਲ ਉਨ੍ਹਾਂ ਦੇ ਮੁੱਖ ਦਫਤਰ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ।ਸਾਂਪਲਾ ਨੇ ਜਾਖੜ ਨੂੰ ਪਾਰਟੀ 'ਚ ਉਨ੍ਹਾਂ ਦੀਆਂ 'ਨਵੀਂਆਂ ਜ਼ਿੰਮੇਵਾਰੀਆਂ' ਮਿਲਣ 'ਤੇ ਵਧਾਈ ਦਿਤੀ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਸਾਂਪਲਾ ਨੇ ਉਨ੍ਹਾਂ ਨੂੰ ਸ਼ਾਲ ਭੇਟ ਕਰਕੇ ਸਨਮਾਨਤ ਵੀ ਕੀਤਾ।
ਇਹ ਵੀ ਪੜ੍ਹੋ: ਲੁਧਿਆਣਾ : ਸੇਵਾਮੁਕਤ ਡੀ.ਐਸ.ਪੀ. ਤੇ ਉਸ ਦੇ ਪੁੱਤਰ 'ਤੇ ਮਾਮਲਾ: ਪਲਾਟ 'ਤੇ ਕਬਜ਼ਾ ਕਰਨ ਦੇ ਦੋਸ਼
ਸਾਂਪਲਾ ਨਾਲ ਮੁਲਾਕਾਤ ਦੌਰਾਨ ਜਾਖੜ ਨੇ ਅਨੁਸੂਚਿਤ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਦੀ ਸਮਾਜਕ-ਆਰਥਕ ਸਥਿਤੀ ਨੂੰ ਉੱਚਾ ਚੁੱਕਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਉਲੀਕੀਆਂ। ਭਾਜਪਾ ਆਗੂ ਨੇ ਇਹ ਯਕੀਨੀ ਬਣਾਉਣ ਦੀ ਮੰਗ ਕੀਤੀ ਕਿ ਹਾਸ਼ੀਏ 'ਤੇ ਰਹਿ ਰਹੇ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਪ੍ਰਸ਼ਾਸਨ ਦੇ ਹਰ ਪਧਰ 'ਤੇ ਸੁਣਿਆ ਅਤੇ ਹੱਲ ਕੀਤਾ ਜਾਵੇ।
ਇਹ ਵੀ ਪੜ੍ਹੋ: ਲੁਧਿਆਣਾ : ਸੇਵਾਮੁਕਤ ਡੀ.ਐਸ.ਪੀ. ਤੇ ਉਸ ਦੇ ਪੁੱਤਰ 'ਤੇ ਮਾਮਲਾ: ਪਲਾਟ 'ਤੇ ਕਬਜ਼ਾ ਕਰਨ ਦੇ ਦੋਸ਼
ਜਾਖੜ ਨੇ ਅੱਗੇ ਕਿਹਾ ਕਿ ਪੰਜਾਬ 'ਚ ਭਾਜਪਾ ਸੱਤਾਧਾਰੀ ਪਾਰਟੀ ਵਲੋਂ ਅਣਗੌਲਿਆਂ ਕੀਤੇ ਗਏ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰੇਗੀ। ਸੁਨੀਲ ਜਾਖੜ ਦੇ ਨਾਲ ਸਾਬਕਾ ਵਿਧਾਇਕ ਅਰਵਿੰਦ ਖੰਨਾ, ਸਾਬਕਾ ਵਿਧਾਇਕ ਮਨਜਿੰਦਰ ਸਿਰਸਾ ਅਤੇ ਮੁੱਖ ਮੰਤਰੀ ਪੰਜਾਬ ਦੇ ਸਾਬਕਾ ਓ.ਐਸ.ਡੀ. ਜਗਦੀਪ ਸਿੱਧੂ ਵੀ ਮੌਜੂਦ ਸਨ।