Amritpal Singh Oath : ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ , ਸਿਰਫ਼ 2 ਮੈਂਬਰ ਹੀ ਕਰ ਸਕਣਗੇ ਅੰਮ੍ਰਿਤਪਾਲ ਨਾਲ ਮੁਲਾਕਾਤ
Published : Jul 5, 2024, 2:48 pm IST
Updated : Jul 5, 2024, 2:52 pm IST
SHARE ARTICLE
Amritpal Singh Oath
Amritpal Singh Oath

ਅੰਮ੍ਰਿਤਪਾਲ ਨੂੰ ਸੰਸਦ ਭਵਨ ਤੋਂ ਬਾਹਰ ਲਿਆਂਦਾ ਗਿਆ

 Amritpal Singh Oath : ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ ਹੈ। ਹੁਣ ਅੰਮ੍ਰਿਤਪਾਲ ਨੂੰ ਪਰਿਵਾਰ ਨਾਲ ਮੁਲਾਕਾਤ ਲਈ ਸੁਰੱਖਿਅਤ ਘਰ ਲਿਜਾਇਆ ਗਿਆ ਹੈ। ਜਿੱਥੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਚਾਚੇ ਨਾਲ ਮੁਲਾਕਾਤ ਹੋਵੇਗੀ।

ਹੁਣ ਸਿਰਫ਼ 2 ਮੈਂਬਰ ਹੀ ਮਿਲ ਸਕਣਗੇ 


ਸੁਰੱਖਿਆ ਏਜੰਸੀਆਂ ਨੇ ਅੰਮ੍ਰਿਤਪਾਲ ਨੂੰ ਮਿਲਣ ਵਾਲਿਆਂ ਦੀ ਗਿਣਤੀ ਘਟਾ ਦਿੱਤੀ ਹੈ। ਹੁਣ ਸਿਰਫ਼ 2 ਮੈਂਬਰ ਹੀ ਮਿਲਣਗੇ। ਇਸ ਦੇ ਲਈ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਚਾਚੇ ਨੂੰ ਹੀ ਮਨਜ਼ੂਰੀ ਮਿਲੀ ਹੈ। ਸੁਰੱਖਿਆ ਏਜੰਸੀਆਂ ਨੇ ਬਲੱਡ ਰਿਲੇਸ਼ਨ ਵਾਲਿਆਂ ਨੂੰ ਹੀ ਇਜਾਜ਼ਤ ਦਿੱਤੀ ਹੈ। ਅੰਮ੍ਰਿਤਪਾਲ ਦਾ ਦੂਜਾ ਚਾਚਾ ਉਸ ਦਾ ਦੂਰ ਦਾ ਰਿਸ਼ਤੇਦਾਰ ਸੀ।

ਦਰਅਸਲ 'ਚ ਅੰਮ੍ਰਿਤਪਾਲ ਨੂੰ ਸਹੁੰ ਚੁਕਵਾਉਣ ਲਈ ਅੱਜ ਸਵੇਰੇ 4 ਵਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਫੌਜੀ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆਂਦਾ ਗਿਆ।

ਅੰਮ੍ਰਿਤਪਾਲ ਨੂੰ 4 ਦਿਨਾਂ ਦੀ ਪੈਰੋਲ ਮਿਲੀ ਹੈ ਪਰ ਪੁਲਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਹੁੰ ਚੁੱਕਣ ਲਈ ਹੀ ਜੇਲ ਤੋਂ ਬਾਹਰ ਲਿਆਂਦਾ ਹੈ। ਪੈਰੋਲ ਦੀਆਂ 10 ਸ਼ਰਤਾਂ 'ਚ ਪਰਿਵਾਰ ਨਾਲ ਦਿੱਲੀ 'ਚ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅਤੇ ਚਾਚਾ ਦਿੱਲੀ ਪਹੁੰਚ ਗਏ ਹਨ। ਜਦੋਂਕਿ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਕਾਫੀ ਸਮੇਂ ਤੋਂ ਡਿਬਰੂਗੜ੍ਹ ਵਿੱਚ ਰਹਿ ਰਹੀ ਹੈ ਪਰ ਉਹ ਦਿੱਲੀ ਨਹੀਂ ਪਹੁੰਚੀ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ 1 ਸਾਲ 2 ਮਹੀਨੇ 12 ਦਿਨਾਂ ਬਾਅਦ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਇਆ ਹੈ। ਪਰਿਵਾਰ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਵਾਪਸ ਅਸਾਮ ਦੀ ਜੇਲ੍ਹ ਲਿਜਾਇਆ ਜਾਵੇਗਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement