PM Modi : ਮੈਂ ਤੁਹਾਡੀ ਮਾਂ ਦਾ ਦੇ ਹੱਥ ਦਾ ਬਣਾਇਆ ਚੂਰਮਾ ਖਾਣਾ ਚਾਹੁੰਦਾ ਹਾਂ’, ਪ੍ਰਧਾਨ ਮੰਤਰੀ ਮੋਦੀ ਨੇ ਨੀਰਜ ਚੋਪੜਾ ਤੋਂ ਕੀਤੀ ਮੰਗ
Published : Jul 5, 2024, 10:29 pm IST
Updated : Jul 5, 2024, 10:29 pm IST
SHARE ARTICLE
PM Narendra Modi
PM Narendra Modi

ਉਲੰਪਿਕ ’ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਗੱਲਬਾਤ

PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਉਲੰਪਿਕ 2024 ਵਿਚ ਹਿੱਸਾ ਲੈਣ ਵਾਲੇ ਭਾਰਤੀ ਦਲ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਭਾਰਤੀ ਖਿਡਾਰੀਆਂ ਨੂੰ ਉਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਜੈਵਲਿਨ ਥਰੋਅਰ ਨੀਰਜ ਚੋਪੜਾ ਨੂੰ ਚੂਰਮਾ ਖੁਆਉਣ ਦੀ ਮੰਗ ਕੀਤੀ। ਇਸ ’ਤੇ ਨੀਰਜ ਨੇ ਉਲੰਪਿਕ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਚੂਰਮਾ ਖੁਆਉਣ ਦਾ ਵਾਅਦਾ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਅਪਣੀ ਰਿਹਾਇਸ਼ ’ਤੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਜਦਕਿ ਉਲੰਪਿਕ ਤਮਗ਼ਾ ਜੇਤੂ ਪੀਵੀ ਸਿੰਧੂ, ਲਵਲੀਨਾ ਬੋਰਗੋਹੇਨ ਅਤੇ ਵਿਸ਼ਵ ਚੈਂਪੀਅਨ ਜੈਵਲਿਨ ਥਰੋਅਰ ਨੀਰਜ ਚੋਪੜਾ ਸਮੇਤ ਕੱੁਝ ਐਥਲੀਟ ਵੀਡੀਉ ਕਾਨਫ਼ਰੰਸਿੰਗ ਰਾਹੀਂ ਸ਼ਾਮਲ ਹੋਏ। ਵੀਡੀਉ ਕਾਨਫ਼ਰੰਸਿੰਗ ਰਾਹੀਂ ਸਟਾਰ ਅਥਲੀਟ ਨੀਰਜ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਵਾਅਦਾ ਕੀਤਾ ਕਿ ਉਲੰਪਿਕ ਤੋਂ ਪਰਤਣ ਤੋਂ ਬਾਅਦ ਉਹ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਘਰ ਦਾ ਬਣਿਆ ਚੂਰਮਾ ਲੈ ਕੇ ਆਉਣਗੇ।

ਇਸ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਮੈਂ ਤੁਹਾਡੀ ਮਾਂ ਦੇ ਹੱਥ ਦਾ ਬਣਾਇਆ ਚੂਰਮਾ ਖਾਣਾ ਚਾਹੁੰਦਾ ਹਾਂ।’ ਨੀਰਜ ਨੇ ਦਸਿਆ ਕਿ ਉਲੰਪਿਕ ਤੋਂ ਪਰਤਣ ਤੋਂ ਬਾਅਦ ਉਹ ਪ੍ਰਧਾਨ ਮੰਤਰੀ ਨੂੰ ਹਰਿਆਣਾ ਦੇ ਲੋਕਲ ਘਿਉ ਨਾਲ ਬਣਿਆ ਚੂਰਮਾ ਖੁਆਏਗਾ। ਪ੍ਰਧਾਨ ਮੰਤਰੀ ਮੋਦੀ ਨੇ ਰਮਿਤਾ ਜਿੰਦਲ (ਏਅਰ ਰਾਈਫ਼ਲ ਸ਼ੂਟਿੰਗ), ਰਿਤਿਕਾ ਹੁੱਡਾ (ਕੁਸ਼ਤੀ), ਆਨੰਦ ਪੰਘਾਲ (ਕੁਸ਼ਤੀ), ਨਿਖਤ ਜ਼ਰੀਨ (ਬਾਕਸਿੰਗ) ਆਦਿ ਵਰਗੇ ਕੁੱਝ ਨਵੇਂ ਖਿਡਾਰੀਆਂ ਨਾਲ ਵੀ ਗੱਲਬਾਤ ਕੀਤੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ |

12 Oct 2024 1:19 PM

Khanna News : Duty ਤੋਂ ਘਰ ਜਾ ਰਹੇ ਮੁੰਡੇ ਦਾ ਪਹਿਲਾਂ ਖੋਹ ਲਿਆ MotarCycle ਫਿਰ ਚਲਾ 'ਤੀਆਂ ਗੋ.ਲੀ.ਆਂ

12 Oct 2024 1:10 PM

Panchayat Election ਨੂੰ ਲੈ ਕੇ ਇੱਕ ਹੋਰ Big Update

11 Oct 2024 1:16 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM
Advertisement