
Arvind Kejriwal News: 17 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ
Notice issued to CBI on Kejriwal's petition: ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਇਕ ਸੀ.ਬੀ.ਆਈ. ਕੇਸ ਵਿਚ ਜ਼ਮਾਨਤ ਦੀ ਮੰਗ ਕਰਨ ਵਾਲੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 17 ਜੁਲਾਈ ਨੂੰ ਹੋਵੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ ਨੇ ਇਸ ਮਾਮਲੇ ਵਿਚ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿਚ ਹਨ।