Noida News : ਨੋਇਡਾ ਦੇ Logix Mall 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫੜੀ 

By : BALJINDERK

Published : Jul 5, 2024, 2:40 pm IST
Updated : Jul 5, 2024, 2:40 pm IST
SHARE ARTICLE
ਮਾਲ ਅੰਦਰ ਲੱਗੀ ਅੱਗ ਕਾਰਨ ਫੈਲਿਆ ਧੂੰਆਂ
ਮਾਲ ਅੰਦਰ ਲੱਗੀ ਅੱਗ ਕਾਰਨ ਫੈਲਿਆ ਧੂੰਆਂ

Noida News : ਅੱਗ ਲੱਗਣ ਕਾਰਨ ਮਾਲ ਦੇ ਅੰਦਰ ਭਰਿਆ ਧੂੰਆਂ

Noida News : ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਨੋਇਡਾ ਦੇ ਸੈਕਟਰ 24 ਸਥਿਤ Logix Mall ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਅੱਗ ਕਾਰਨ ਮਾਲ ਦੇ ਅੰਦਰ ਭਾਰੀ ਧੂੰਆਂ ਭਰ ਗਿਆ। ਇਸ ਘਟਨਾ ਨਾਲ ਮਾਲ 'ਚ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਕਾਰਨ ਖਰੀਦਦਾਰੀ ਕਰ ਰਹੇ ਲੋਕਾਂ ’ਚ ਹਫੜਾ-ਦਫੜੀ ਮਚ ਗਈ। ਇਹ ਅੱਗ ਦੁਪਹਿਰ ਕਰੀਬ 12:15 ਵਜੇ ਲੱਗੀ। ਇਸ ਘਟਨਾ ਦੇ ਸਮੇਂ ਮਾਲ 'ਚ ਕਾਫ਼ੀ ਲੋਕ ਮੌਜੂਦ ਸਨ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।

a

ਮੌਕੇ 'ਤੇ ਪਹੁੰਚੀ ਫ਼ਾਇਰ ਬ੍ਰਿਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਹਾਲਾਂਕਿ ਅੱਗ ਕਾਰਨ ਸ਼ਾਪਿੰਗ ਮਾਲ ਅੰਦਰ ਕਾਫੀ ਧੂੰਆਂ ਭਰ  ਗਿਆ ਹੈ।
ਧੂੰਏਂ ਕਾਰਨ ਮਾਲ 'ਚ ਅੰਦਰ ਮੌਜੂਦ ਲੋਕਾਂ ਨੂੰ ਸਾਹ ਲੈਣ 'ਚ ਦਿੱਕਤ ਆਉਣ ਲੱਗੀ। ਮੌਕੇ 'ਤੇ ਪਹੁੰਚੀ ਫ਼ਾਇਰ ਬ੍ਰਿਗੇਡ ਦੀ ਟੀਮ ਹੈਲਮੇਟ ਪਾ ਕੇ ਬਚਾਅ ਕਾਰਜਾਂ 'ਚ ਲੱਗੀ ਦਿਖਾਈ ਦਿੱਤੀ। ਫ਼ਾਇਰ ਫਾਈਟਰਜ਼ ਦੇ ਨਾਲ-ਨਾਲ ਮਾਲ ਦੇ ਸੁਰੱਖਿਆ ਕਰਮਚਾਰੀ ਵੀ ਅੰਦਰ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਦੇ ਹੋਏ ਦਿਖਾਈ ਦਿੱਤੇ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ Logix Mall ਦੀ ਪਹਿਲੀ ਮੰਜ਼ਿਲ 'ਤੇ ਸਥਿਤ ਕੱਪੜਿਆਂ ਦੇ ਸ਼ੋਅਰੂਮ 'ਚ ਅੱਗ ਲੱਗ ਗਈ।

ਇਹ ਵੀ ਪੜੋ:Punjab News : ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

ਅੱਗ ਲੱਗਣ ਤੋਂ ਬਾਅਦ ਮਾਲ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਹੈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਜਾਨੀ ਨੁਕਸਾਨ ਦੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਇਸ ਮਾਲ 'ਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਮਾਲ ਸਾਲ 2016 ’ਚ ਨੋਇਡਾ ਵਿੱਚ ਖੋਲ੍ਹਿਆ ਗਿਆ ਸੀ। ਇਸ ਮਾਲ ਵਿਚ ਰੋਜ਼ਾਨਾ ਖਰੀਦਦਾਰੀ ਕਰਨ ਆਏ ਲੋਕਾਂ ਦੀ ਭੀੜ ਲੱਗੀ ਰਹਿੰਦੀ ਹੈ।

(For more news apart from  Terrible fire broke out in Logix Mall of Noida News in Punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement