NIA ਨੇ Delhi ਤੇ Himachal Pradesh ਵਿਚ ਕੀਤੀ ਛਾਪੇਮਾਰੀ 
Published : Jul 5, 2025, 12:57 pm IST
Updated : Jul 5, 2025, 1:00 pm IST
SHARE ARTICLE
NIA Conducts Raids in Delhi and Himachal Pradesh Latest News in Punjabi
NIA Conducts Raids in Delhi and Himachal Pradesh Latest News in Punjabi

ਡੰਕੀ ਰੂਟ ਰਾਹੀਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਮਾਮਲੇ ਵਿਚ ਦੋ ਗ੍ਰਿਫ਼ਤਾਰ

NIA Conducts Raids in Delhi and Himachal Pradesh Latest News in Punjabi ਰਾਸ਼ਟਰੀ ਜਾਂਚ ਏਜੰਸੀ (NIA) ਨੇ ਬੀਤੇ ਦਿਨ ਹਿਮਾਚਲ ਪ੍ਰਦੇਸ਼ ਤੇ ਦਿੱਲੀ ਵਿਚ ਦੋ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ, ਡੰਕੀ ਰੂਟ ਰਾਹੀਂ ਲੋਕਾਂ ਨੂੰ ਵਿਦੇਸ਼ ਭੇਜਣ ਤੇ ਮਨੁੱਖੀ ਤਸਕਰੀ ਦੇ ਗੰਭੀਰ ਇਲਜ਼ਾਮਾਂ ਵਿਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਰਾਸ਼ਟਰੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ 'ਯੂਐਸ ਡੰਕੀ ਰੂਟ' ਮਨੁੱਖੀ ਤਸਕਰੀ ਨਾਲ ਸਬੰਧਤ ਇਕ ਵੱਡੇ ਰੈਕੇਟ ਵਿਚ ਸ਼ਾਮਲ ਹਨ। ਮੁਲਜ਼ਮਾਂ ਦੀ ਪਛਾਣ ਸੰਨੀ ਉਰਫ਼ ਸੰਨੀ ਡੋਂਕਰ, ਵਾਸੀ ਧਰਮਸ਼ਾਲਾ, ਜ਼ਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼) ਅਤੇ ਸ਼ੁਭਮ ਸੰਧਲ ਉਰਫ਼ ਦੀਪ ਹੁੰਡੀ, ਵਾਸੀ ਰੋਪੜ (ਪੰਜਾਬ) ਵਜੋਂ ਹੋਈ ਹੈ, ਜੋ ਇਸ ਸਮੇਂ ਪੀਰਾਗੜ੍ਹੀ (ਦਿੱਲੀ) ਵਿਚ ਰਹਿ ਰਹੇ ਹਨ। ਇਹ ਦੋਵੇਂ ਮਾਰਚ ਵਿਚ ਗ੍ਰਿਫ਼ਤਾਰ ਕੀਤੇ ਗਏ ਗਗਨਦੀਪ ਸਿੰਘ ਉਰਫ਼ ਗੋਲਡੀ ਦੇ ਸਾਥੀ ਸਨ।

ਜਾਂਚ ਵਿਚ ਖ਼ੁਲਾਸਾ ਹੋਇਆ ਹੈ ਕਿ ਸੰਨੀ ਨੇ ਮਾਸਕੋ ਦੀ ਇਕ ਕੁੜੀ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦੀ ਇਕ ਛੇ ਸਾਲ ਦੀ ਧੀ ਹੈ। ਸੰਨੀ ਪਿਛਲੇ ਸੱਤ ਸਾਲਾਂ ਵਿਚ ਅਪਣੀ ਪਤਨੀ ਨਾਲ ਕਈ ਵਾਰ ਵਿਦੇਸ਼ ਯਾਤਰਾ ਕਰ ਚੁੱਕਾ ਹੈ। ਇਲਜ਼ਾਮ ਹੈ ਕਿ ਸੰਨੀ ਨੇ ਅਪਣੀ ਪਤਨੀ ਨਾਲ ਮਿਲ ਕੇ ਲੋਕਾਂ ਨੂੰ ਡੰਕੀ ਰੂਟ ਰਾਹੀਂ ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਠੱਗੀ ਮਾਰੀ।

ਸੰਨੀ 'ਤੇ ਮਨੁੱਖੀ ਤਸਕਰੀ ਦੇ ਨਾਲ-ਨਾਲ ਮਨੀ ਲਾਂਡਰਿੰਗ ਦਾ ਵੀ ਦੋਸ਼ ਹੈ। ਐਨ.ਆਈ.ਏ ਨੇ ਮਨੁੱਖੀ ਤਸਕਰੀ ਲਈ ਭਾਰਤੀ ਦੰਡਾਵਲੀ ਦੀ ਧਾਰਾ 143, ਅਪਰਾਧ ਦੇ ਸਬੂਤ ਗਾਇਬ ਕਰਨ ਜਾਂ ਅਪਰਾਧੀ ਨੂੰ ਲੁਕਾਉਣ ਲਈ ਧਾਰਾ 238, ਧੋਖਾਧੜੀ ਲਈ ਧਾਰਾ 318, ਅਪਰਾਧਕ ਸਾਜ਼ਿਸ਼ ਲਈ ਧਾਰਾ 61(2) ਤੇ ਪੰਜਾਬ ਯਾਤਰਾ ਪੇਸ਼ੇਵਰ ਰੈਗੂਲੇਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।

(For more news apart from NIA Conducts Raids in Delhi and Himachal Pradesh Latest News in Punjabi stay tuned to Rozana Spokesman.) 

SHARE ARTICLE

ਏਜੰਸੀ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement