ਸੁਪਰੀਮ ਕੋਰਟ ਨੇ ਪੀੜਤਾ ਦੇ ਇਲਾਜ ਲਈ ਏਅਰਲਿਫਟ ਕਰ ਕੇ ਲਖਨਊ ਤੋਂ ਦਿੱਲੀ ਲਿਆਉਣ ਦੀ ਦਿੱਤੀ ਇਜਾਜ਼ਤ 
Published : Aug 5, 2019, 3:28 pm IST
Updated : Aug 5, 2019, 4:18 pm IST
SHARE ARTICLE
Supreme court orders for air lifting the unnao rape victim for better treatment
Supreme court orders for air lifting the unnao rape victim for better treatment

ਇਸ ਦੇ ਨਾਲ ਹੀ ਪੀੜਤ ਦੇ ਪਰਿਵਾਰ ਨੂੰ ਸੀਆਰਪੀਐਫ ਦੀ ਸੁਰੱਖਿਆ ਦਿੱਤੀ ਗਈ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਉਨਾਓ ਬਲਾਤਕਾਰ ਕਾਂਡ ਦੀ ਪੀੜਤ ਲੜਕੀ ਨੂੰ ਇਲਾਜ ਲਈ ਹਵਾਈ ਸੇਵਾ ਰਾਹੀਂ ਦਿੱਲੀ ਲਿਆਉਣ ਦੀ ਆਗਿਆ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਆਪਣੇ ਆਦੇਸ਼ ਵਿਚ ਕਿਹਾ ਕਿ ਜੇ ਡਾਕਟਰਾਂ ਨੂੰ ਲਗਦਾ ਹੈ ਕਿ ਪੀੜਤ ਨੂੰ ਏਅਰਲਿਫਟ ਰਾਹੀਂ ਦਿੱਲੀ ਲਿਆਂਦਾ ਜਾ ਸਕਦਾ ਹੈ। ਦੱਸ ਦਈਏ ਕਿ ਉਨਾਓ ਬਲਾਤਕਾਰ ਦਾ ਸ਼ਿਕਾਰ ਰਾਏਬਰੇਲੀ ਵਿਚ ਇੱਕ ਸੜਕ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ।

Supreme CourtSupreme Court

ਸੁਪਰੀਮ ਕੋਰਟ ਨੇ ਪੀੜਤ ਲੜਕੀ ਨਾਲ ਜ਼ਖਮੀ ਹੋਏ ਵਿਅਕਤੀ ਨੂੰ ਵੀ ਨਾਲ ਲਿਆਉਣਾ ਦੀ ਗੱਲ ਕਹੀ ਹੈ। ਇਸ ਕੇਸ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਦਸ ਦਈਏ ਕਿ ਉਨਾਓ ਬਲਾਤਕਾਰ ਪੀੜਤ ਦੀ ਮਾਂ ਦੀ ਚਿੱਠੀ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਦੋਸ਼ੀ ਵਿਧਾਇਕ ਕੁਲਦੀਪ ਸਿੰਘ ਸੇਂਗੋਰ 'ਤੇ ਚੱਲ ਰਹੇ ਪੰਜ ਕੇਸਾਂ ਨੂੰ ਦਿੱਲੀ ਤਬਦੀਲ ਕਰਨ ਦੇ ਆਦੇਸ਼ ਦਿੱਤੇ ਸਨ।

ਮਹੱਤਵਪੂਰਣ ਗੱਲ ਇਹ ਹੈ ਕਿ ਉਨਾਓ ਬਲਾਤਕਾਰ ਕੇਸ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਸੀ ਕਿ ਪੀੜਤਾ ਦੇ ਚਾਚੇ ਨੂੰ ਤੁਰੰਤ ਉੱਤਰ ਪ੍ਰਦੇਸ਼ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਜਾਵੇ। ਚੀਫ਼ ਜਸਟਿਸ ਨੇ ਕਿਹਾ ਕਿ ਜੇਕਰ ਪ੍ਰੇਸ਼ਾਨ ਪਰਿਵਾਰ ਨੂੰ ਕਿਸੇ ਐਮਰਜੈਂਸੀ ਸਥਿਤੀ ਵਿਚ ਅਦਾਲਤ ਵਿਚ ਆਉਣਾ ਪੈਂਦਾ ਹੈ ਤਾਂ ਉਹ ਕਿਸੇ ਵੀ ਸਮੇਂ ਸੱਕਤਰ ਜਨਰਲ ਕੋਲ ਆ ਸਕਦੇ ਹਨ।

ਇਸ ਦੇ ਨਾਲ ਹੀ ਪੀੜਤ ਦੇ ਪਰਿਵਾਰ ਨੂੰ ਸੀਆਰਪੀਐਫ ਦੀ ਸੁਰੱਖਿਆ ਦਿੱਤੀ ਗਈ ਹੈ। ਪੀੜਤ ਪਰਿਵਾਰ ਦੀ ਤਰਫੋਂ ਅਦਾਲਤ ਵਿੱਚ ਕਿਹਾ ਗਿਆ ਕਿ ਉਸਦੀ ਹਾਲਤ ਨਾਜ਼ੁਕ ਹੈ ਅਤੇ ਉਹ ਬੇਹੋਸ਼ ਹੈ। ਪੀੜਤ ਦੇ ਵਕੀਲ ਨੇ ਦੱਸਿਆ ਸੀ ਕਿ ਉਸ ਦਾ ਪਰਵਾਰ ਲਖਨਊ ਵਿਚ ਹੀ ਕਰਾਉਣਾ ਚਾਹੁੰਦਾ ਹੈ। ਅਦਾਲਤ ਨੇ ਇਸ ਮਾਮਲੇ ਨੂੰ ਪੈਂਡਿੰਗ ਰੱਖਿਆ ਹੈ ਅਤੇ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ। ਦੂਜੇ ਪਾਸੇ ਉੱਤਰ ਪ੍ਰਦੇਸ਼ ਸਰਕਾਰ ਨੇ ਕਿਹਾ ਹੈ ਕਿ ਪੀੜਤ ਦੀ ਹਾਲਤ ਪਹਿਲਾਂ ਨਾਲੋਂ ਬਿਹਤਰ ਹੈ।

ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੀੜਤ ਅਤੇ ਉਸ ਦੇ ਵਕੀਲ ਦੋਵਾਂ ਨੂੰ ਏਅਰਲਿਫਟ ਕਰਨ ਵਿਚ ਕੋਈ ਪਰੇਸ਼ਾਨੀ ਨਹੀਂ ਹੈ। ਪਰਿਵਾਰ ਵੱਲੋਂ ਇਹ ਕਿਹਾ ਗਿਆ ਸੀ ਕਿ ਜੇ ਭਵਿੱਖ ਵਿਚ ਕੋਈ ਸੰਕਟਕਾਲੀਨ ਸਥਿਤੀ ਆਉਂਦੀ ਹੈ ਤਾਂ ਉਹਨਾਂ ਨੂੰ ਸੁਪਰੀਮ ਕੋਰਟ ਵਿਚ ਮੈਂਸ਼ਨ ਕਰਨ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਇਸ ‘ਤੇ ਅਦਾਲਤ ਨੇ ਕਿਹਾ ਕਿ ਜੇ ਐਮਰਜੈਂਸੀ ਸਥਿਤੀ ਵਿਚ ਅਦਾਲਤ ਆਉਣਾ ਹੈ ਤਾਂ ਉਹ ਕਿਸੇ ਵੀ ਸਮੇਂ ਸੱਕਤਰ ਜਨਰਲ ਕੋਲ ਆ ਸਕਦੇ ਹਨ।

ਦੱਸਣਯੋਗ ਹੈ ਕਿ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਸਨਸਨੀਖੇਜ਼ ਉਨਾਓ ਬਲਾਤਕਾਰ ਮਾਮਲੇ ਨਾਲ ਸਬੰਧਤ ਪੰਜ ਅਪਰਾਧਿਕ ਮਾਮਲਿਆਂ ਦੀ ਸੁਣਵਾਈ ਤੀਹ ਹਜ਼ਾਰੀ ਕੋਰਟਾਂ ਦੇ ਜ਼ਿਲ੍ਹਾ ਜੱਜ ਜਸਟਿਸ ਧਰਮੇਸ਼ ਸ਼ਰਮਾ ਨੂੰ ਸੌਂਪ ਦਿੱਤੀ ਸੀ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਅਨਿਰੁਧ ਬੋਸ ਦੀ ਬੈਂਚ ਨੇ ਬੰਦ ਕਮਰੇ ਦੀ ਸੁਣਵਾਈ ਦੌਰਾਨ ਜ਼ਿਲ੍ਹਾ ਜੱਜ ਧਰਮੇਸ਼ ਸ਼ਰਮਾ ਦਾ ਨਾਮ ਤੈਅ ਕੀਤਾ।

ਇਸੇ ਬੈਂਚ ਨੇ ਇਨ੍ਹਾਂ ਪੰਜ ਮਾਮਲਿਆਂ ਦੀ ਸੁਣਵਾਈ ਲਖਨਊ ਦੀ ਵਿਸ਼ੇਸ਼ ਸੀਬੀਆਈ ਅਦਾਲਤ ਤੋਂ ਦਿੱਲੀ ਤਬਦੀਲ ਕਰ ਦਿੱਤੀ ਸੀ। ਬੈਂਚ ਨੇ ਅਪਣੇ ਆਦੇਸ਼ ਵਿਚ ਕਿਹਾ ਸੀ ਕਿ ਪਟੀਸ਼ਨਾਂ ਦੇ ਤਬਾਦਲੇ ਲਈ ਬਣੀ ਪਿਛੋਕੜ ਅਤੇ ਦੇਸ਼ ਦੇ ਚੀਫ ਜਸਟਿਸ ਨੂੰ 12 ਜੁਲਾਈ 2019 ਨੂੰ ਭੇਜੇ ਪੱਤਰ ਵਿਚ ਜ਼ਿਕਰ ਕੀਤੀਆਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ, ਅਸੀਂ ਇਨ੍ਹਾਂ ਕੇਸਾਂ ਨੂੰ ਲਖਨਊ ਦੀ ਸੀਬੀਆਈ ਅਦਾਲਤ ਤੋਂ ਦਿੱਲੀ ਦੀ ਸਮਰੱਥ ਅਦਾਲਤ ਵਿੱਚ ਤਬਦੀਲ ਕਰਨ ਦਾ ਆਦੇਸ਼ ਦਿੱਤਾ ਹੈ ਅਤੇ ਸਮਰੱਥ ਅਦਾਲਤ ਕੋਲ ਦਿੱਲੀ ਦੇ ਤੀਹ ਹਜ਼ਾਰੀ ਕੋਰਟਾਂ ਵਿਚ ਜ਼ਿਲ੍ਹਾ ਜੱਜ ਧਰਮੇਸ਼ ਸ਼ਰਮਾਂ ਦੀ ਅਦਾਲਤ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement