ਸ਼੍ਰੀਨਗਰ 'ਚ ਵਾਪਰਿਆ ਦਰਦਨਾਕ ਹਾਦਸਾ, ਖੱਡ ਵਿਚ ਡਿੱਗਿਆ ਟੈਂਪੂ ਟਰੈਵਲਰ, 5 ਦੀ ਮੌਤ
Published : Aug 5, 2022, 7:35 am IST
Updated : Aug 5, 2022, 7:35 am IST
SHARE ARTICLE
photo
photo

10 ਲੋਕ ਗੰਭੀਰ ਜ਼ਖਮੀ

 

ਸ਼੍ਰੀਨਗਰ : ਜ਼ਿਲੇ ਦੇ ਕੇਲਾ ਮੋੜ ਇਲਾਕੇ 'ਚ ਵੀਰਵਾਰ ਸ਼ਾਮ ਨੂੰ ਸ਼੍ਰੀਨਗਰ-ਜੰਮੂ ਹਾਈਵੇ 'ਤੇ ਇਕ ਟੈਂਪੂ ਟਰੈਵਲਰ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਹੋਰ ਜ਼ਖਮੀ ਵੀ ਹੋਏ ਹਨ। ਘਟਨਾ ਦੇ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪੁਲਿਸ ਅਤੇ ਫੌਜ ਨੇ ਬਚਾਅ ਕਾਰਜ ਚਲਾ ਕੇ ਸਾਰਿਆਂ ਨੂੰ ਖਾਈ 'ਚੋਂ ਬਾਹਰ ਕੱਢਿਆ ਗਿਆ। ਹਾਦਸੇ 'ਚ ਮਾਰੇ ਗਏ ਅਤੇ ਜ਼ਖਮੀਆਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।

America: Parents' only son died in a terrible road accidentAmerica

 

ਪੁਲਿਸ ਨੇ ਦੱਸਿਆ ਕਿ ਟੈਂਪੂ ਟਰੈਵਲਰ ਬਨਿਹਾਲ ਤੋਂ ਜੰਮੂ ਜਾ ਰਿਹਾ ਸੀ। ਕੇਲਾ ਮੋੜ ਨੇੜੇ ਡਰਾਈਵਰ ਦਾ ਕੰਟਰੋਲ ਖੋਹਣ ਕਾਰਨ ਗੱਡੀ ਡੂੰਘੀ ਖੱਡ ਵਿੱਚ ਜਾ ਡਿੱਗੀ। ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਫੌਜ ਨੂੰ ਵੀ ਇਸ ਦੀ ਸੂਚਨਾ ਦਿੱਤੀ ਗਈ ਸੀ। ਇਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਪ ਰਾਜਪਾਲ ਮਨੋਜ ਸਿਨਹਾ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। 

PHOTOPHOTO

ਉਨ੍ਹਾਂ ਜ਼ਖਮੀਆਂ ਨੂੰ ਹਰ ਸੰਭਵ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਜਿਵੇਂ ਹੀ ਕਾਰ ਖਾਈ ਵਿੱਚ ਡਿੱਗੀ ਤਾਂ ਚਾਰੇ ਪਾਸੇ ਚੀਕਾਂ ਦੀ ਆਵਾਜ਼ ਗੂੰਜਣ ਲੱਗੀ। ਸਥਾਨਕ ਲੋਕ ਤੁਰੰਤ ਘਰਾਂ ਤੋਂ ਬਾਹਰ ਆ ਗਏ ਅਤੇ ਮਦਦ ਦਾ ਹੱਥ ਵਧਾਇਆ। ਇਸ ਤੋਂ ਬਾਅਦ ਸਾਰਿਆਂ ਨੂੰ ਬਾਹਰ ਕੱਢਿਆ। ਕਈ ਲੋਕਾਂ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਖੂਨ ਨਾਲ ਲਥਪਥ ਕਈ ਜ਼ਖਮੀ ਵੀ ਬੇਹੋਸ਼ ਹੋ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement