
AAP ਸਰਕਾਰ ਬਣਨ ’ਤੇ ਦਿਤੀ ਜਾਵੇਗੀ 300 ਯੂਨਿਟ ਮੁਫ਼ਤ ਬਿਜਲੀ
ਚੰਡੀਗੜ੍ਹ: ਆਮ ਆਦਮੀ ਪਾਰਟੀ ਹਰਿਆਣਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਡਾ. ਸੁਸ਼ੀਲ ਗੁਪਤਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਦੱਸੀਆਂ। ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਦਸਿਆ ਕਿ ਪੰਜਾਬ ਅਤੇ ਦਿੱਲੀ ਦੀ ਤਰਜ਼ ’ਤੇ ਹਰਿਆਣਾ ਵਿਚ ਬਿਜਲੀ ਅੰਦੋਲਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਹਰੇਕ ਹਫ਼ਤੇ ਪੰਜਾਬ ਤੋਂ ਇਕ ਮੰਤਰੀ ਅੰਦੋਲਨ ਵਿਚ ਹਿੱਸਾ ਲੈਣਗੇ।
ਇਹ ਵੀ ਪੜ੍ਹੋ: ਲੁਧਿਆਣਾ 'ਚ ਕਾਰੋਬਾਰੀ ਤੋਂ ਲੁੱਟ, ਹਮਲਾ ਕਰ ਕੇ 1 ਲੱਖ ਰੁਪਏ ਤੇ ਲੈਪਟਾਪ ਲੈ ਕੇ ਫਰਾਰ ਹੋਏ ਲੁਟੇਰੇ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਭ ਤੋਂ ਪਹਿਲਾਂ ਦਿੱਲੀ ਵਿਚ ਆਈ ਅਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਬਣੇ। ਉਨ੍ਹਾਂ ਨੇ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰਾਂ ਵਿਚ ਕੰਮ ਕੀਤਾ। ਦਿੱਲੀ ਦੇ ਸਕੂਲ ਆਫ ਐਮੀਨੈਂਸ ਅਤੇ ਮੁਹੱਲਾ ਕਲੀਨਿਕ ਦੀ ਚਰਚਾ ਪੂਰੀ ਦੁਨੀਆਂ ਅਤੇ ਸਾਰੇ ਦੇਸ਼ਾਂ ਵਿਚ ਹੁੰਦੀ ਹੈ। 24 ਘੰਟੇ 200 ਯੂਨਿਟ ਬਿਜਲੀ ਦੇਣ ਵਾਲੀ ਸੱਭ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੀ ਸਰਕਾਰ ਸੀ। ਉਸ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਅਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਜਨਤਾ ਨਾਲ ਕੀਤੇ ਵਾਅਦੇ ਪੂਰੇ ਕੀਤੇ ਗਏ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਲੱਖਾਂ ਲੋਕਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕੀਤੇ ਗਏ, 24 ਘੰਟੇ ਅਤੇ 300 ਯੂਨਿਟ ਬਿਜਲੀ ਮੁਫ਼ਤ ਦਿਤੀ ਗਈ।
ਇਹ ਵੀ ਪੜ੍ਹੋ: 5 ਕਿਸਾਨ ਜਥੇਬੰਦੀਆਂ ਦਾ ਮੁਹਾਲੀ ਵਿਚ ਪ੍ਰਦਰਸ਼ਨ, ਮੰਗਾਂ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਵਿਸਾਲ ਰੈਲੀ
ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੇ ਅਫਵਾਹਾਂ ਫੈਲਾਉਣ ਦਾ ਕੰਮ ਕੀਤਾ ਕਿ ਆਮ ਆਦਮੀ ਪਾਰਟੀ ਦੇ ਵਾਅਦੇ ਝੂਠੇ ਸਨ। ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ 'ਤੇ ਭਰੋਸਾ ਕੀਤਾ ਅਤੇ 117 'ਚੋਂ 92 ਵਿਧਾਇਕ ਆਮ ਆਦਮੀ ਪਾਰਟੀ ਦੇ ਬਣੇ। ਮੁੱਖ ਮੰਤਰੀ ਬਣਦਿਆਂ ਹੀ ਭਗਵੰਤ ਮਾਨ ਨੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਅਪਣੇ ਵਾਅਦੇ ਪੂਰੇ ਕਰ ਦਿਤੇ। ਜਿਸ ਤਰ੍ਹਾਂ ਦਿੱਲੀ ਦੇ 80 ਫ਼ੀ ਸਦੀ ਲੋਕਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ, ਉਸੇ ਤਰ੍ਹਾਂ ਅੱਜ ਪੰਜਾਬ ਦੇ 90 ਫ਼ੀ ਸਦੀ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ। ਅਜਿਹੇ ਇਨਕਲਾਬੀ ਕਦਮ ਸਿਰਫ਼ ਆਮ ਆਦਮੀ ਪਾਰਟੀ ਹੀ ਚੁੱਕ ਸਕਦੀ ਹੈ। ਜਦੋਂ ਪੰਜਾਬ ਵਿਚ ਭਾਜਪਾ ਅਤੇ ਅਕਾਲੀ ਦਲ ਦੀ ਸਰਕਾਰ ਸੀ ਤਾਂ ਪਛਵਾੜਾ ਕੋਲਾ ਖਾਨ 13 ਸਾਲ ਤਕ ਬੰਦ ਰਹੀ। ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦਿਆਂ ਹੀ ਕੋਲੇ ਦੀ ਖਾਨ ਖੋਲ੍ਹੀ ਗਈ ਸੀ, ਅੱਜ ਪੰਜਾਬ ਦੇ ਥਰਮਲ ਪਲਾਂਟਾਂ ਵਿਚ ਕੋਲਾ ਉਥੋਂ ਆਉਂਦਾ ਹੈ। ਇਸੇ ਤਰ੍ਹਾਂ ਤਿੰਨ-ਚਾਰ ਪ੍ਰਵਾਰਾਂ ਨੇ ਹਰਿਆਣਾ ਨੂੰ ਵੀ ਲੁੱਟਿਆ ਹੈ। ਉਹ ਪਿਛਲੇ 50 ਸਾਲਾਂ ਤੋਂ ਹਰਿਆਣਾ 'ਤੇ ਰਾਜ ਕਰ ਰਹੇ ਹਨ ਅਤੇ ਬਿਜਲੀ ਦੀ ਸਮੱਸਿਆ ਹੱਲ ਨਹੀਂ ਕਰਵਾ ਸਕੇ।
ਇਹ ਵੀ ਪੜ੍ਹੋ: ਆਦਿਵਾਸੀ ਵਿਅਕਤੀ ਨੂੰ ਗੋਲੀ ਮਾਰਨ ਵਾਲੇ ਭਾਜਪਾ ਵਿਧਾਇਕ ਦੇ ਪੁੱਤਰ ’ਤੇ 10 ਹਜ਼ਾਰ ਰੁਪਏ ਦਾ ਇਨਾਮ
ਉਨ੍ਹਾਂ ਕਿਹਾ ਕਿ ਬਿਜਲੀ ਦੀ ਸਮੱਸਿਆ ਵਿਚ ਖੱਟਰ ਸਰਕਾਰ ਦਾ ਸੱਭ ਤੋਂ ਵੱਡਾ ਯੋਗਦਾਨ ਹੈ। ਹਰਿਆਣਾ ਵਿਚ ਬਿਜਲੀ 6 ਤੋਂ 8 ਘੰਟੇ ਬੰਦ ਰਹਿੰਦੀ ਹੈ ਅਤੇ ਟਿਊਬਵੈਲ ਕੁਨੈਕਸ਼ਨ 10 ਤੋਂ 12 ਘੰਟੇ ਤਕ ਕੱਟੇ ਜਾਂਦੇ ਹਨ। ਇਸ ਦੇ ਬਾਵਜੂਦ ਆਮ ਲੋਕਾਂ ਨੂੰ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਅਦਾ ਕਰਨੇ ਪੈ ਰਹੇ ਹਨ। ਹਾਲ ਹੀ ਵਿਚ ਆਮ ਆਦਮੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਦਿੱਲੀ ਅਤੇ ਪੰਜਾਬ ਦੀ ਤਰਜ਼ 'ਤੇ ਹਰਿਆਣਾ ਵਿਚ ਵੀ ਬਿਜਲੀ ਅੰਦੋਲਨ ਚਲਾਇਆ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 9 ਜੁਲਾਈ ਨੂੰ ਪੰਚਕੂਲਾ ਤੋਂ ਅੰਦੋਲਨ ਦੀ ਸ਼ੁਰੂਆਤ ਕੀਤੀ ਸੀ। ਆਮ ਆਦਮੀ ਪਾਰਟੀ ਨੇ ਹੜ੍ਹਾਂ ਦੇ ਪ੍ਰਕੋਪ ਕਾਰਨ ਉਸ ਅੰਦੋਲਨ ਨੂੰ ਮੁਲਤਵੀ ਕਰ ਦਿਤਾ ਸੀ ਪਰ ਪਿਛਲੇ ਚਾਰ ਦਿਨਾਂ ਤੋਂ ਆਮ ਆਦਮੀ ਪਾਰਟੀ ਦਾ ਇਕ-ਇਕ ਵਰਕਰ ਸੂਬੇ ਦੇ ਹਰ ਘਰ ਵਿਚ ਜਾ ਕੇ ਬਿਜਲੀ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾ ਰਿਹਾ ਹੈ।
ਇਹ ਵੀ ਪੜ੍ਹੋ: ਮੋਰਿੰਡਾ: ਮਾਮੂਲੀ ਤਕਰਾਰ ਤੋਂ ਬਾਅਦ ਚਚੇਰੇ ਭਰਾਵਾਂ ਨੇ ਹੀ ਕੀਤਾ ਨੌਜਵਾਨ ਦਾ ਕਤਲ
ਉਨ੍ਹਾਂ ਕਿਹਾ ਕਿ 300 ਯੂਨਿਟ ਬਿਜਲੀ ਵਰਤਣ ਲਈ ਹਰਿਆਣਾ ਦੇ ਲੋਕਾਂ ਨੂੰ 2100 ਰੁਪਏ ਤਕ ਦਾ ਭੁਗਤਾਨ ਕਰਨਾ ਪੈਂਦਾ ਹੈ। ਜਦਕਿ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਲਈ 1 ਰੁਪਏ ਵੀ ਨਹੀਂ ਦੇਣਾ ਪੈਂਦਾ। ਇਕ ਸਾਲ ਵਿਚ ਹਰਿਆਣਾ ਦੇ ਲੋਕਾਂ ਨੂੰ ਬਿਜਲੀ 'ਤੇ 25 ਹਜ਼ਾਰ ਰੁਪਏ ਤੋਂ ਵੱਧ ਖਰਚ ਕਰਨਾ ਪੈਂਦਾ ਹੈ। ਜਦੋਂ ਕਿ ਪੰਜਾਬ ਦੇ ਲੋਕ ਹਰ ਸਾਲ ਇੰਨਾ ਪੈਸਾ ਬਚਾਉਂਦੇ ਹਨ। ਹਰਿਆਣਾ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਹੀ 300 ਯੂਨਿਟ ਬਿਜਲੀ ਮੁਫਤ ਦਿਤੀ ਜਾਵੇਗੀ ਅਤੇ 24 ਘੰਟੇ ਬਿਜਲੀ ਦਿਤੀ ਜਾਵੇਗੀ। ਇਸ ਨਾਲ ਹਰਿਆਣਾ ਦੇ ਹਰ ਪ੍ਰਵਾਰ ਨੂੰ 25 ਹਜ਼ਾਰ ਦੀ ਬਚਤ ਹੋਵੇਗੀ। ਇਸ ਸਬੰਧੀ ਆਮ ਆਦਮੀ ਪਾਰਟੀ ਵਲੋਂ ਸੂਬੇ ਦੇ ਹਰ ਪਿੰਡ ਵਿਚ ਬਿਜਲੀ ਦੀ ਲਹਿਰ ਚਲਾਈ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਵਰਕਰ ਪੰਜਾਬ ਅਤੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਵਿਚ ਦੱਸ ਰਹੇ ਹਨ।