Bangladesh Violence : ਬੰਗਲਾਦੇਸ਼ ਨੂੰ ਲੈ ਕੇ PM ਮੋਦੀ ਦੀ ਰਿਹਾਇਸ਼ 'ਤੇ ਮੀਟਿੰਗ, NSA ਅਜੀਤ ਡੋਵਾਲ ਨੇ ਸ਼ੇਖ ਹਸੀਨਾ ਨਾਲ ਕੀਤੀ ਮੁਲਾਕਾਤ
Published : Aug 5, 2024, 9:20 pm IST
Updated : Aug 5, 2024, 9:59 pm IST
SHARE ARTICLE
PM meeting over Bangladesh unrest
PM meeting over Bangladesh unrest

ਹਿੰਸਾ ਤੋਂ ਬਾਅਦ ਭਾਰਤ-ਬੰਗਲਾਦੇਸ਼ ਵਪਾਰ ਬੰਦ

 Bangladesh Protests : ਬੰਗਲਾਦੇਸ਼ 'ਚ ਹਿੰਸਾ ਅਤੇ ਉੱਥੋਂ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਭਾਰਤ ਵਿੱਚ ਹਲਚਲ ਤੇਜ਼ ਹੋ ਗਈ ਹੈ। PM ਮੋਦੀ ਬੰਗਲਾਦੇਸ਼ ਦੀ ਸਥਿਤੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਿਵਾਸ 'ਤੇ ਸੁਰੱਖਿਆ ਮਾਮਲਿਆਂ ਦੀ ਕਮੇਟੀ ਦੀ ਬੈਠਕ ਕਰ ਰਹੇ ਹਨ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਐਨਐਸਏ ਅਜੀਤ ਡੋਵਾਲ ਮੌਜੂਦ ਹਨ।

NSA ਅਜੀਤ ਡੋਵਾਲ ਨੇ ਹਿੰਡਨ ਏਅਰਬੇਸ 'ਤੇ ਸ਼ੇਖ ਹਸੀਨਾ ਨਾਲ ਕੀਤੀ ਮੁਲਾਕਾਤ  

ਬੰਗਲਾਦੇਸ਼ ਛੱਡਣ ਤੋਂ ਬਾਅਦ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਗਾਜ਼ੀਆਬਾਦ ਸਥਿਤ ਹਿੰਡਨ ਏਅਰਬੇਸ 'ਤੇ ਮੌਜੂਦ ਹੈ। NSA ਅਜੀਤ ਡੋਵਾਲ ਨੇ ਹਸੀਨਾ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਘੰਟਿਆਂ ਬੱਧੀ ਗੱਲਬਾਤ ਹੁੰਦੀ ਰਹੀ।

ਬੰਗਲਾਦੇਸ਼ 'ਚ ਚੱਲ ਰਹੀ ਹਿੰਸਾ ਦਰਮਿਆਨ ਮੇਘਾਲਿਆ ਸਰਕਾਰ ਨੇ ਸਰਹੱਦ 'ਤੇ ਕਰਫਿਊ ਲਗਾਇਆ 

ਬੰਗਲਾਦੇਸ਼ ਦੀ ਮੌਜੂਦਾ ਸਥਿਤੀ 'ਤੇ ਮੇਘਾਲਿਆ ਦੇ ਡਿਪਟੀ ਸੀਐਮ ਪ੍ਰੇਸਟਨ ਟਾਇਨਸੋਂਗ ਨੇ ਕਿਹਾ, ਅੱਜ ਸ਼ਾਮ ਮੈਂ ਬੰਗਲਾਦੇਸ਼ ਦੀ ਸਥਿਤੀ ਦੇ ਮੱਦੇਨਜ਼ਰ ਐਮਰਜੈਂਸੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਸੂਬੇ ਦੇ ਮੁੱਖ ਸਕੱਤਰ, ਡੀਜੀਪੀ, ਬੀਐਸਐਫ ਦੇ ਆਈਜੀ ਹਾਜ਼ਰ ਸਨ। ਅਸੀਂ ਅੱਜ ਰਾਤ ਤੋਂ ਬੰਗਲਾਦੇਸ਼ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। 

ਇਹ ਕਰਫਿਊ ਭਾਰਤੀ ਖੇਤਰ ਵਿੱਚ ਜ਼ੀਰੋ ਪੁਆਇੰਟ ਤੋਂ ਜਾਂ ਅੰਤਰਰਾਸ਼ਟਰੀ ਸਰਹੱਦੀ ਪੋਲ ਤੋਂ 200 ਮੀਟਰ ਦੇ ਅੰਦਰ ਤੱਕ ਹਰ ਰੋਜ਼ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਲਾਗੂ ਰਹੇਗਾ , ਜਦੋਂ ਤੱਕ ਸਥਿਤੀ ਵਿੱਚ ਸੁਧਾਰ ਨਹੀਂ ਹੋ ਜਾਂਦਾ।

ਹਿੰਸਾ ਤੋਂ ਬਾਅਦ ਭਾਰਤ-ਬੰਗਲਾਦੇਸ਼ ਵਪਾਰ ਬੰਦ ਹੋ ਗਿਆ

ਭਾਰਤ-ਬੰਗਲਾਦੇਸ਼ ਵਪਾਰ ਸੋਮਵਾਰ ਦੁਪਹਿਰ ਤੋਂ ਬੰਦ ਕਰ ਦਿੱਤਾ ਗਿਆ ਸੀ। ਵਪਾਰੀਆਂ ਨੇ ਕਿਹਾ ਕਿ ਗੁਆਂਢੀ ਦੇਸ਼ 'ਚ ਵੱਡੇ ਪੱਧਰ 'ਤੇ ਪ੍ਰਦਰਸ਼ਨਾਂ ਕਾਰਨ ਪੈਦਾ ਹੋਈ ਅਸ਼ਾਂਤੀ ਦਰਮਿਆਨ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਬੰਗਲਾਦੇਸ਼ ਸਰਕਾਰ ਨੇ ਐਤਵਾਰ ਨੂੰ ਇੱਕ ਨੋਟੀਫਿਕੇਸ਼ਨ ਰਾਹੀਂ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਤਿੰਨ ਦਿਨਾਂ ਦੀ ਕਾਰੋਬਾਰੀ ਛੁੱਟੀ ਦਾ ਐਲਾਨ ਕੀਤਾ ਸੀ।

Location: India, Delhi

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement