
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ’ਚ ਲਿਆ ਆਖਰੀ ਸਾਹ
Former Jammu and Kashmir Governor Satya Pal Malik passes away : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਲੰਬੇ ਸਮੇਂ ਬਿਮਾਰੀ ਚੱਲ ਰਹੇ ਸਨ ਅਤੇ ਉਨ੍ਹਾਂ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ’ਚ ਆਖਰੀ ਸਾਹ ਲਿਆ। ਸੱਤਿਆਪਾਲ ਮਲਿਕ ਪਿਛਲੇ ਲੰਬੇ ਸਮੇਂ ਤੋਂ ਕਿਡਨੀ ਦੀ ਬਿਮਾਰੀ ਨਾਲ ਜੂਝ ਰਹੇ ਸਨ। ਬੀਤੀ 11 ਮਈ ਨੂੰ ਸਿਹਤ ਖ਼ਰਾਬ ਹੋਣ ਦੇ ਚਲਦਿਆਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।
ਸੱਤਿਆਪਾਲ ਮਲਿਕ 23 ਅਗਸਤ ਤੋਂ 2018 ਤੋਂ 30 ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਰਹੇ। ਇਨ੍ਹਾਂ ਦੇ ਕਾਰਜਕਾਲ ਦੌਰਾਨ ਹੀ 5 ਅਗਸਤ 2019 ਨੂੰ ਜੰਮੂ-ਕਸ਼ਮੀਰ ’ਚ ਆਰਟੀਕਲ 370 ਨੂੰ ਹਟਾਇਆ ਗਿਆ ਸੀ।