ਸਬੂਤਾਂ ਦੇ ਆਧਾਰ 'ਤੇ ਗ੍ਰਿਫ਼ਤਾਰ ਹੋਏ ਹਨ ਸਮਾਜਕ ਕਰਮਚਾਰੀ : ਮਹਾਰਾਸ਼ਟਰ ਪੁਲਿਸ 
Published : Sep 5, 2018, 4:20 pm IST
Updated : Sep 5, 2018, 4:21 pm IST
SHARE ARTICLE
Maharashtra Police
Maharashtra Police

ਮਹਾਰਾਸ਼ਟਰ ਪੁਲਿਸ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿਚ ਦਾਅਵਾ ਕੀਤਾ ਕਿ ਵੱਖ - ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤੇ ਪੰਜ ਸਮਾਜਕ ਕਰਮਚਾਰੀਆਂ ਨੂੰ ਉਨ੍ਹਾਂ ਦੀ ਅਸ...

ਨਵੀਂ ਦਿੱਲੀ : ਮਹਾਰਾਸ਼ਟਰ ਪੁਲਿਸ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿਚ ਦਾਅਵਾ ਕੀਤਾ ਕਿ ਵੱਖ - ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤੇ ਪੰਜ ਸਮਾਜਕ ਕਰਮਚਾਰੀਆਂ ਨੂੰ ਉਨ੍ਹਾਂ ਦੀ ਅਸਹਮਤੀ ਦੇ ਨਜ਼ਰੀਏ ਕਾਰਨ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਹੈ ਕਿ ਪਾਬੰਦੀਸ਼ੁਦਾ ਸੀਪੀਐਮ (ਮਾਓਵਾਦੀ) ਤੋਂ ਉਨ੍ਹਾਂ ਸ਼ੁਭਚਿੰਤਕਾਂ ਦੇ ਸੰਪਰਕ ਬਾਰੇ ਪੱਕੇ ਸਬੂਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Arrested Activists Arrested Activists

ਚੀਫ਼ ਜਸਟੀਸ ਦੀਪਕ ਮਿਸ਼ਰਾ ਦੀ ਪ੍ਰਧਾਨਤਾ ਵਾਲੀ ਬੈਂਚ ਨੇ 29 ਅਗਸਤ ਨੂੰ ਇਹਨਾਂ ਕਰਮਚਾਰੀਆਂ ਨੂੰ 6 ਸਤੰਬਰ ਤੱਕ ਘਰਾਂ ਵਿਚ ਹੀ ਨਜ਼ਰਬੰਦ ਰੱਖਣ ਦਾ ਆਦੇਸ਼ ਦਿੰਦੇ ਸਮੇਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਸੀ ਕਿ ਅਸਹਿਮਤੀ ਲੋਕਤੰਤਰ ਦਾ ਸੁਰੱਖਿਆ ਕਵਚ ਹੈ। ਇਹ ਬੈਂਚ ਵੀਰਵਾਰ ਨੂੰ ਇਸ ਮਾਮਲੇ ਵਿਚ ਅੱਗੇ ਸੁਣਵਾਈ ਕਰੇਗੀ। ਅਦਾਲਤ ਨੇ ਇਤੀਹਾਸਕਾਰ ਰੋਮਿਲਾ ਥਾਪਰ ਅਤੇ ਹੋਰ ਦੀ ਪਟੀਸ਼ਨ 'ਤੇ ਮਹਾਰਾਸ਼ਟਰ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਸੀ।  

Maharashtra PoliceMaharashtra Police

ਇਸ ਪਟੀਸ਼ਨ ਵਿਚ ਭੀਮਾ - ਕੋਰੇਗਾਂਵ ਹਿੰਸਾ ਮਾਮਲੇ ਵਿਚ ਇਹਨਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਨੂੰ ਚੁਣੋਤੀ ਦਿਤੀ ਗਈ ਸੀ।  ਰਾਜ ਪੁਲਿਸ ਨੇ ਇਸ ਨੋਟਿਸ ਦੇ ਜਵਾਬ ਵਿਚ ਹੀ ਅਪਣਾ ਹਲਫਨਾਮਾ ਅਦਾਲਤ ਵਿਚ ਦਾਖਲ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਹ ਲੋਕ ਦੇਸ਼ ਵਿਚ ਹਿੰਸਾ ਫੈਲਾਉਣ ਅਤੇ ਸੁਰੱਖਿਆ ਬਲਾਂ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।

Arrested Activists Arrested Activists

ਰਾਜ ਪੁਲਿਸ ਦਾ ਕਹਿਣਾ ਹੈ ਕਿ ਅਸਹਿਮਤੀ ਕਾਰਨ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਧਾਰਨਾ ਨੂੰ ਦੂਰ ਕਰਨ ਲਈ ਉਸ ਕੋਲ ਵੱਡੇ ਸਬੂਤ ਹਨ। ਮਹਾਰਾਸ਼ਟਰ ਪੁਲਿਸ ਨੇ ਇਸ ਦੇ ਨਾਲ ਹੀ ਇਹ ਵੀ ਸਵਾਲ ਚੁੱਕਿਆ ਹੈ ਕਿ ਜਾਂਚ ਕਰਤਾ ਰੋਮਿਲਾ ਥਾਪਰ,  ਅਰਥਸ਼ਾਸਤਰੀ ਪ੍ਰਭਾਤ ਪਟਨਾਇਕ, ਦੇਵਿਕਾ ਜੈਨ, ਸਮਾਜਸ਼ਾਸਤਰੀ ਸਤੀਸ਼ ਦੇਸ਼ਪਾਂਡੇ ਅਤੇ ਕਾਨੂੰਨ ਮਾਹਰ ਮਾਜਾ ਦਾਰੂਵਾਲਾ ਨੇ ਕਿਸ ਹੈਸਿਅਤ ਨਾਲ ਪਟੀਸ਼ਨ ਦਰਜ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕਰਤਾ ਇਸ ਮਾਮਲੇ ਦੀ ਜਾਂਚ ਤੋਂ ਅਣਜਾਣ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement