
ਏਅਰਸੈਲ-ਮੈਕਸਿਸ ਮਾਮਲੇ ਵਿੱਚ ਦਿੱਲੀ ਅਦਾਲਤ ਨੇ ਸੀਬੀਆਈ ਅਤੇ ਈਡੀ ਵੱਲੋਂ ਦਰਜ...
ਨਵੀਂ ਦਿੱਲੀ : ਏਅਰਸੈਲ-ਮੈਕਸਿਸ ਮਾਮਲੇ ਵਿੱਚ ਦਿੱਲੀ ਅਦਾਲਤ ਨੇ ਸੀਬੀਆਈ ਅਤੇ ਈਡੀ ਵੱਲੋਂ ਦਰਜ ਮਾਮਲਿਆਂ ਵਿੱਚ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਅਤੇ ਉਨ੍ਹਾਂ ਦੇ ਬੇਟੇ ਕਾਰਤੀ ਨੂੰ ਅਗਾਊ ਜ਼ਮਾਨਤ ਦੇ ਦਿੱਤੀ ਹੈ, ਨਾਲ ਹੀ ਅਦਾਲਤ ਨੇ ਪੀ. ਚਿਦੰਬਰਮ, ਉਨ੍ਹਾਂ ਦੇ ਬੇਟੇ ਕਾਰਤੀ ਨੂੰ ਸੀਬੀਆਈ, ਈਡੀ ਵੱਲੋਂ ਦਰਜ ਏਅਰਸੈਲ-ਮੈਕਸਿਸ ਮਾਮਲਿਆਂ ‘ਚ ਜਾਂਚ ਵਿਚ ਸ਼ਾਮਿਲ ਹੋਣ ਦਾ ਨਿਰਦੇਸ਼ ਦਿੱਤਾ।
P Chitamabram with Kartik Chidambram
ਉਥੇ ਹੀ ਅਗਾਊ ਜ਼ਮਾਨਤ ਮਿਲਣ ਤੋਂ ਬਾਅਦ ਕਾਰਤੀ ਚਿਦੰਬਰਮ ਨੇ ਟਵੀਟ ਕਰਕੇ ਕਿਹਾ, ਅਸੀਂ ਕੁਝ ਹੋਰ ਵੀ ਜੀਤਾਂਗੇ। ਇਸ ਤੋਂ ਪਹਿਲਾਂ ਸੀਬੀਆਈ ਅਤੇ ਈਡੀ ਨੇ ਪੀ. ਚਿਦੰਬਰਮ ਅਤੇ ਉਨ੍ਹਾਂ ਦੇ ਬੇਟੇ ਕਾਰਤੀ ਦੀ ਅਗਾਊ ਜ਼ਮਾਨਤ ਪਟੀਸ਼ਨਾਂ ‘ਤੇ ਸੁਣਾਏ ਜਾਣ ਵਾਲੇ ਹੁਕਮ ਨੂੰ ਟਾਲਣ ਦੀ ਬੇਨਤੀ ਕੀਤੀ, ਜਿਸਨੂੰ ਕੋਰਟ ਨੇ ਠੁਕਰਾ ਦਿੱਤਾ। ਸੀਬੀਆਈ ਵੱਲ ਪੇਸ਼ ਹੋਏ ਅਤਿਰਿਕਤ ਸਾਲਿਸਿਟਰ ਜਨਰਲ ਦੇ ਐਮ ਨਟਰਾਜ ਨੇ ਵਿਸ਼ੇਸ਼ ਜੱਜ ਓਪੀ ਸੈਣੀ ਵੱਲੋਂ ਸੁਪ੍ਰੀਮ ਕੋਰਟ ਦੇ ਵੀਰਵਾਰ ਨੂੰ ਸੁਣਾਏ ਗਏ ਹੁਕਮ ‘ਤੇ ਵਿਚਾਰ ਕਰਨ ਦੀ ਬੇਨਤੀ ਕੀਤੀ ਹੈ।
P Chitamabram
ਸੁਪ੍ਰੀਮ ਕੋਰਟ ਨੇ ਬੁੱਧਵਾਰ ਨੂੰ ਈਡੀ ਵੱਲੋਂ ਦਰਜ ਆਈਐਨਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ ‘ਚ ਚਿਦੰਬਰਮ ਨੂੰ ਗ੍ਰਿਫ਼ਤਾਰੀ ਤੋਂ ਪਹਿਲਾ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਲੇਕਿਨ ਅਦਾਲਤ ਨੇ ਸੀਬੀਆਈ ਅਤੇ ਈਡੀ ਦੀ ਮੰਗ ਨੂੰ ਖਾਰਿਜ ਕਰ ਦਿੱਤਾ ਅਤੇ ਕਿਹਾ ਕਿ ਹੁਕਮ ਦੁਪਹਿਰ ਨੂੰ ਸੁਣਾਇਆ ਜਾਵੇਗਾ। ਚਿਦੰਬਰਮ 305 ਕਰੋੜ ਰੁਪਏ ਦੇ ਆਈਐਨਐਕਸ ਮੀਡੀਆ ਮਾਮਲੇ ਦੇ ਨਾਲ ਏਅਰਸੇਲ-ਮੈਕਸਿਸ ਮਾਮਲੇ ਵਿੱਚ ਜਾਂਚ ਏਜੰਸੀਆਂ ਦੀ ਜਾਂਚ ਦੇ ਘੇਰੇ ਵਿੱਚ ਹਨ।