 
          	ਕਿਸਾਨਾਂ ਲ਼ਈ ਲੰਗਰ ਦਾ ਵੀ ਕੀਤਾ ਪ੍ਰਬੰਧ
ਮੁਜ਼ੱਫਰਨਗਰ: ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋਣ ਜਾ ਰਹੀ ਹੈ। ਇਸ ਪੰਚਾਇਤ ਦਾ ਸਮਾਂ ਇਥੇ ਜੀਆਈਸੀ ਗਰਾਊਂਡ ਵਿੱਚ ਸਵੇਰੇ 11 ਵਜੇ ਰੱਖਿਆ ਗਿਆ ਹੈ।
 Muzaffarnagar kisan panchayat
Muzaffarnagar kisan panchayat
ਵੱਖ-ਵੱਖ ਰਾਜਾਂ ਤੋਂ ਕਿਸਾਨ ਇੱਥੇ ਪਹੁੰਚ ਰਹੇ ਹਨ। ਦਿੱਲੀ ਦੀ ਸਰਹੱਦ 'ਤੇ ਲੰਮੇ ਸਮੇਂ ਤੋਂ ਚੱਲ ਰਹੇ ਅੰਦੋਲਨ ਤੋਂ ਕਿਸਾਨ ਇਸ ਮਹਾਪੰਚਾਇਤ ਵਿੱਚ ਹਿੱਸਾ ਲੈਣ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦਾ ਦਾਅਵਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਮਹਾਪੰਚਾਇਤ ਹੋਵੇਗੀ।
 Muzaffarnagar kisan panchayat
Muzaffarnagar kisan panchayat
ਮਹਾਪੰਚਾਇਤ ਵਿੱਚ ਸ਼ਾਮਲ ਹੋਣ ਆਏ ਲੋਕਾਂ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਥੇ 500 ਲੰਗਰ ਲਗਾਏ ਗਏ ਹਨ। ਲੋਕਾਂ ਨੇ ਐਤਵਾਰ ਸਵੇਰ ਤੋਂ ਹੀ ਇੱਥੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ ਅਤੇ ਕੁਝ ਹੀ ਸਮੇਂ ਵਿੱਚ ਹੁਣ ਮਹਾਪੰਚਾਇਤ ਸ਼ੁਰੂ ਹੋਣ ਜਾ ਰਹੀ ਹੈ।
 
                     
                
 
	                     
	                     
	                     
	                     
     
     
     
     
                     
                     
                     
                     
                    