
ਟਰੱਕ ’ਚ ਸਾਮਾਨ ਲੋਡ ਕਰਦੇ ਸਮੇਂ ਵਾਪਰਿਆ ਹਾਦਸਾ
ਨੋਇਡਾ: ਇੱਕ ਕੰਪਨੀ ਵਿਚ ਸਾਮਾਨ ਲੋਡ ਕਰਨ ਦੌਰਾਨ ਬਿਜਲੀ ਦੀ ਤਾਰਾਂ ਦੇ ਸੰਪਰਕ ਵਿਚ ਆਉਣ ਕਾਰਨ ਇੱਕ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ।
ਫ਼ੇਜ਼-1 ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਅਨਿਲ ਕੁਮਾਰ ਯਾਦਵ (42) ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਹੈ, ਜੋ ਦੋ ਦਿਨ ਪਹਿਲਾਂ ਸੈਕਟਰ 5 ਵਿਚ ਇੱਕ ਗੱਤਾ ਬਣਾਉਣ ਵਾਲੀ ਫ਼ੈਕਟਰੀ ਦੇ ਬਾਹਰ ਇੱਕ ਟਰੱਕ ਵਿਚ ਗੱਤੇ ਲੋਡ ਕਰ ਰਿਹਾ ਸੀ। ਜਿੱਥੇ ਟਰੱਕ ਖੜ੍ਹਾ ਸੀ ਉਸ ਥਾਂ ਤੋਂ ਬਿਜਲੀ ਦੀਆਂ ਤਾਰਾਂ ਲੰਘ ਰਹੀਆਂ ਸਨ, ਜਿਸ ਕਾਰਨ ਯਾਦਵ ਬੁਰੀ ਤਰ੍ਹਾਂ ਝੁਲਸ ਗਿਆ।
ਉਨ੍ਹਾਂ ਦੱਸਿਆ ਕਿ ਯਾਦਵ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ |
ਥਾਣਾ ਇੰਚਾਰਜ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਬੰਧੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।