
ਗਿਰੋਹ ਦੇ ਹੋਰ ਮੈਂਬਰਾਂ ਨੂੰ ਫ਼ੜਨ ਲਈ ਜਾਂਚ ਅਭਿਆਨ ਜਾਰੀ
ਨਗਾਓਂ: ਆਸਾਮ ਦੇ ਨਗਾਓਂ ਜ਼ਿਲ੍ਹੇ ਤੋਂ ਇੱਕ ਔਰਤ ਅਤੇ ਉਸ ਦੇ ਪੁੱਤਰ ਨੂੰ ਨਸ਼ਾ ਤਸਕਰੀ ਕਰਦੇ ਹੋਏ ਨਸ਼ੇਲੇ ਪਦਾਰਥਾਂ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਨਾਲ ਜੁੜੇ ਇੱਕ ਸੀਨੀਅਰ ਪੁਲਿਸ ਅਫ਼ਸਰ ਨੇ ਜਾਣਕਾਰੀ ਦਿੱਤੀ ਕਿ ਐਤਵਾਰ 4 ਸਤੰਬਰ ਦੇ ਦਿਨ ਮਾਂ-ਪੁੱਤ ਜਾਜੋਰੀ ਇਲਾਕੇ 'ਚ ਇੱਕ ਦੋਪਹੀਆ ਵਾਹਨ 'ਤੇ ਮਿਕਿਰਭੇਟਾ ਜਾ ਰਹੇ ਸਨ। ਜਿਸ ਦੌਰਾਨ ਪੁਲਿਸ ਨੇ ਉਹਨਾਂ ਕੋਲੋਂ ਨਸ਼ੀਲੇ ਪਦਾਰਥਾਂ ਦੀਆਂ 30 ਡੱਬੀਆਂ ਬਰਾਮਦ ਕੀਤੀਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਗਿਰੋਹ ਦੇ ਹੋਰ ਮੈਂਬਰਾਂ ਨੂੰ ਫ਼ੜਨ ਲਈ ਮੁਹਿੰਮ ਤੇਜ਼ ਕਰ ਦਿੱਤੀ ਹੈ।