
ਪੁਲਿਸ ਨੇ ਕੀਤਾ ਮਾਮਲਾ ਦਰਜ
ਜੀਂਦ- ਜ਼ਿਲ੍ਹਾ ਜੀਂਦ ਦੇ ਗੜ੍ਹੀ ਥਾਣੇ ਅਧੀਨ ਪੈਂਦੇ ਪਿੰਡ ਲੋਨ ਦੀ ਰਹਿਣ ਵਾਲੀ ਇੱਕ ਔਰਤ ਨੇ ਨਸ਼ੇ ਖ਼ਿਲਾਫ਼ ਆਵਾਜ਼ ਉਠਾਈ। ਉਸ ਦਾ ਪਤੀ ਨਸ਼ੇ ਦੀ ਤਸਕਰੀ ਕਰਦਾ ਸੀ। ਉਹ ਆਪਣੇ ਪਤੀ ਦੀਆਂ ਇਨ੍ਹਾਂ ਹਰਕਤਾ ਤੋਂ ਨਾਰਾਜ਼ ਸੀ, ਜਿਸ ਕਰਕੇ ਉਸ ਨੇ ਲੋਕਾਂ ਦੀ ਮਦਦ ਨਾਲ ਉਸ ਦੀ ਜੇਬ ਵਿੱਚੋਂ ਨਸ਼ੀਲਾ ਪਦਾਰਥ ਬਰਾਮਦ ਕਰ ਕੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ।
ਔਰਤ ਦਾ ਕਹਿਣਾ ਹੈ ਕਿ ਉਸ ਦੇ ਪਤੀ ਦੇ ਨਸ਼ੇ ਕਾਰਨ ਪਰਿਵਾਰ ਹੀ ਨਹੀਂ ਸਗੋਂ ਪੂਰਾ ਇਲਾਕਾ ਪ੍ਰੇਸ਼ਾਨ ਸੀ।
ਸਰਿਤਾ ਨਾਂ ਦੀ ਔਰਤ ਨੇ ਦੱਸਿਆ ਕਿ ਉਸ ਦਾ ਪਤੀ ਸੰਦੀਪ ਨਸ਼ੇ ਦਾ ਆਦੀ ਹੈ ਅਤੇ ਕੱਪੜੇ ਧੋਂਦਿਆਂ ਉਸ ਦੀ ਜੇਬ ਵਿੱਚੋਂ ਇੱਕ ਸਮੈਕ ਦਾ ਪੂੜੀ ਮਿਲੀ। ਉਸ ਨੇ ਦੱਸਿਆ ਕਿ ਪਹਿਲਾਂ ਉਸ ਨੇ ਡਾਇਲ 112 'ਤੇ ਫੋਨ ਕਰ ਕੇ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਪਰ ਸੰਪਰਕ ਨਾ ਹੋਣ 'ਤੇ ਜੇਠ ਅਤੇ ਕੁਝ ਹੋਰ ਲੋਕਾਂ ਦੀ ਮਦਦ ਨਾਲ ਉਹ ਪਤੀ ਨੂੰ ਥਾਣੇ ਲੈ ਗਈ।
ਥਾਣਾ ਸਦਰ ਦੇ ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਉਕਤ ਔਰਤ ਨੇ ਆਪਣੇ ਪਤੀ ਖ਼ਿਲਾਫ਼ ਸ਼ਿਕਾਇਤ ਦਿੰਦੇ ਹੋਏ 5 ਗ੍ਰਾਮ ਵਜ਼ਨ ਦੀ ਸਮੈਕ ਦੀ ਪੂੜੀ ਫੜੀ ਸੀ। ਉਨ੍ਹਾਂ ਦੱਸਿਆ ਕਿ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।