ਫ਼ੌਜ ਦੇ ਨਕਲੀ ਮੇਜਰ ਨੇ ਫ਼ੜਨ ਆਈ ਪੁਲਿਸ ਟੀਮ ਨੂੰ ਕਰਤਾ ਕਮਰੇ 'ਚ ਬੰਦ, ਮੁਲਾਜ਼ਮਾਂ ਦੀ ਕੀਤੀ ਕੁੱਟਮਾਰ
Published : Sep 5, 2022, 9:25 pm IST
Updated : Sep 5, 2022, 9:25 pm IST
SHARE ARTICLE
photo
photo

CISF ਦੀ ਮਹਿਲਾ ਕਾਂਸਟੇਬਲ ਨਾਲ ਕਰਦਾ ਰਿਹਾ ਬਲਾਤਕਾਰ, ਠੱਗੇ 28 ਲੱਖ ਰੁਪਏ

 

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਇੱਕ 28 ਸਾਲਾ ਵਿਅਕਤੀ ਨੂੰ ਹਿਰਾਸਤ 'ਚ ਲੈਣ ਲਈ ਪੁਲਿਸ ਨੂੰ ਬੜੀ ਮੁਸ਼ੱਕਤ ਕਰਨੀ ਪਈ, ਜਿਸ 'ਤੇ ਆਪਣੇ ਆਪ ਨੂੰ ਭਾਰਤੀ ਫੌਜ ਦਾ ਅਧਿਕਾਰੀ ਦੱਸ ਕੇ ਵਿਆਹ ਕਰਵਾਉਣ ਦੇ ਬਹਾਨੇ ਅਰਧ ਸੈਨਿਕ ਬਲ ਦੀ ਇੱਕ ਮਹਿਲਾ ਕਰਮਚਾਰੀ ਨਾਲ ਬਲਾਤਕਾਰ ਕਰਨ ਅਤੇ ਉਸ ਦੇ ਰਿਸ਼ਤੇਦਾਰਾਂ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਵਾਅਦਾ ਕਰਕੇ 28 ਲੱਖ ਰੁਪਏ ਠੱਗ ਲੈਣ ਦਾ ਦੋਸ਼ ਹੈ। 

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਦੀਪਕ ਕੁਮਾਰ, ਉਸ ਦੇ ਪਰਿਵਾਰਕ ਮੈਂਬਰਾਂ ਅਤੇ 30 ਦੇ ਕਰੀਬ ਹੋਰਨਾਂ ਵਿਅਕਤੀਆਂ ਨੇ ਦੀਪਕ ਨੂੰ ਗ੍ਰਿਫ਼ਤਾਰ ਕਰਨ ਆਈ ਪੁਲਿਸ ਟੀਮ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਅਧਿਕਾਰੀਆਂ 'ਤੇ ਵੀ ਹਮਲਾ ਕੀਤਾ, ਪਰ ਸਥਾਨਕ ਪੁਲਿਸ ਦੀ ਮਦਦ ਨਾਲ ਆਖ਼ਿਰਕਾਰ ਦੋਸ਼ੀ ਨੂੰ ਫ਼ੜ ਲਿਆ ਗਿਆ।

ਪੀੜਤਾ, ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ਼) ਦੀ ਮਹਿਲਾ ਕਾਂਸਟੇਬਲ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਹ ਇੱਕ ਵਿਆਹ ਦੀ ਵੈੱਬਸਾਈਟ ਰਾਹੀਂ ਕੁਮਾਰ ਦੇ ਸੰਪਰਕ ਵਿੱਚ ਆਈ ਸੀ। ਕੁਮਾਰ ਨੇ ਉਸ ਨੂੰ ਕਿਹਾ ਸੀ ਕਿ ਉਹ ਭਾਰਤੀ ਫ਼ੌਜ ਵਿੱਚ ਸੇਵਾ ਨਿਭਾਅ ਰਿਹਾ ਮੇਜਰ ਹੈ। 

ਪੁਲਿਸ ਨੇ ਦੱਸਿਆ ਕਿ ਦੋਸ਼ੀ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਬਲਾਤਕਾਰ ਕੀਤਾ ਅਤੇ ਉਸ ਦੇ ਰਿਸ਼ਤੇਦਾਰਾਂ ਨੂੰ ਫ਼ੌਜ ਅਤੇ ਬਿਹਾਰ ਪੁਲਿਸ 'ਚ ਨੌਕਰੀ ਦਾ ਝਾਂਸਾ ਦੇ ਕੇ 28 ਲੱਖ ਰੁਪਏ ਦੀ ਠੱਗੀ ਮਾਰੀ। ਮਹਿਲਾ ਕਾਂਸਟੇਬਲ ਨਾਲ ਸਰੀਰਕ ਸੰਬੰਧ ਬਣਾਉਣ ਦੌਰਾਨ ਦੀਪਕ ਕੁਮਾਰ ਨੇ ਇਤਰਾਜ਼ਯੋਗ ਵੀਡੀਓ ਬਣਾਈ ਅਤੇ ਉਸ ਦੇ ਆਧਾਰ 'ਤੇ ਮਹਿਲਾ ਨੂੰ ਬਲੈਕਮੇਲ ਕਰਨ ਲੱਗਿਆ। 

ਪੁਲਿਸ ਦੇ ਡਿਪਟੀ ਕਮਿਸ਼ਨਰ (ਅਪਰਾਧ ਸ਼ਾਖਾ) ਨੇ ਦੱਸਿਆ ਕਿ ਦਿੱਲੀ ਦੇ ਬਿੰਦਾਪੁਰ ਤੋਂ ਪੁਲਿਸ ਟੀਮ ਨੂੰ ਜਾਣਕਾਰੀ ਮਿਲੀ ਕਿ ਦੋਸ਼ੀ ਬਿਹਾਰ 'ਚ ਹੈ, ਜਿਸ ਤੋਂ ਬਾਅਦ ਉਹ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਉੱਥੇ ਪਹੁੰਚੀ। ਪਰ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ 30 ਤੋਂ 40 ਹੋਰਨਾਂ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਪੁਲਿਸ 'ਤੇ ਹਮਲਾ ਕਰ ਦਿੱਤਾ, ਪੁਲਿਸ ਟੀਮ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਕੁੱਟਮਾਰ ਕੀਤੀ, ਪਰ ਸਥਾਨਕ ਪੁਲਿਸ ਦੀ ਮਦਦ ਨਾਲ ਅਖੀਰ ਕੁਮਾਰ ਨੂੰ ਫ਼ੜ ਲਿਆ ਗਿਆ।

ਪੁਲਿਸ ਅਧਿਕਾਰੀਆਂ ਦੇ ਦੱਸਣ ਅਨੁਸਾਰ ਕਥਿਤ ਦੋਸ਼ੀ ਦੀਪਕ ਕੁਮਾਰ ਦੀ ਗ੍ਰਿਫ਼ਤਾਰੀ 'ਤੇ ਦਿੱਲੀ ਪੁਲਿਸ ਨੇ ਇਨਾਮ ਦਾ ਐਲਾਨ ਵੀ ਕੀਤਾ ਹੋਇਆ ਸੀ, ਕਿਉਂਕਿ ਉਹ ਦਿੱਲੀ ਅਤੇ ਬਿਹਾਰ ਵਿਖੇ ਤਿੰਨ ਹੋਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਅਦਾਲਤ ਵੱਲੋਂ ਵੀ ਉਹ ਅਪਰਾਧੀ ਐਲਾਨਿਆ ਜਾ ਚੁੱਕਿਆ ਸੀ। 

ਮਹਿਲਾ ਕਾਂਸਟੇਬਲ ਦੀ ਸ਼ਿਕਾਇਤ ਦੇ ਆਧਾਰ 'ਤੇ ਦੀਪਕ ਕੁਮਾਰ ਖ਼ਿਲਾਫ਼ ਦਵਾਰਕਾ ਦੇ ਬਿੰਦਾਪੁਰ ਪੁਲਿਸ ਸਟੇਸ਼ਨ 'ਚ ਭਾਰਤੀ ਦੰਡਾਵਲੀ ਦੀ ਧਾਰਾ 376, 506 ਅਤੇ 406 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

Advertisement

Sukhpal Khaira ਤੇ Manish Tewari ਦੇ ਬਿਆਨਾਂ 'ਤੇ ਖਜ਼ਾਨਾ ਮੰਤਰੀ ਦਾ ਜਵਾਬ, "ਦੇਸ਼ ਨੂੰ ਪਾੜਨ ਵਾਲੇ ਬਿਆਨ ਨਾ ਦਿੱਤੇ

24 May 2024 2:19 PM

Beant Singh ਦੇ ਪੁੱਤਰ ਦਾ Hans Raj Hans ਤੇ Karamjit Anmol ਨੂੰ Challenge, ਕਿਸੇ ਅਕਾਲੀ ਦਲ ਨਾਲ ਕਿਉਂ ਨਹੀਂ..

24 May 2024 2:13 PM

Amritpal ਬਾਰੇ ਦੇਖੋ Khadur Sahib ਦੇ ਆਮ ਲੋਕ ਕੀ ਕਹਿੰਦੇਹਵਾ ਹਵਾਈ ਨਹੀਂ ਗਰਾਉਂਡ ਤੋਂ ਦੇਖੋ ਕਿਹੜਾ ਲੀਡਰ ਮਜਬੂਤ

24 May 2024 1:00 PM

PM ਦਾ ਵਿਰੋਧ ਕਰਨ ਵਾਲੇ ਕੌਣ ਸਨ ? Pratap Bajwa ਨੇ ਕਿਉਂ ਚਲਾਇਆ ਰੋਡ ਰੋਲਰ ਕਿਸਨੇ ਲਿਆਂਦੇ ਕਿਰਾਏ ਦੇ ਉਮੀਦਵਾਰ

24 May 2024 10:39 AM

PM Modi Speech in Patiala Today | ਖਚਾਖਚ ਭਰਿਆ ਪੰਡਾਲ, ਲੱਗ ਰਹੇ ਜ਼ੋਰਦਾਰ ਨਾਅਰੇ

24 May 2024 9:17 AM
Advertisement