
ਕਈ ਸਿਆਸੀ ਪਾਰਟੀਆਂ ਆਪਣੇ ਨਾਵਾਂ ਦੇ ਨਾਲ ਧਾਰਮਿਕ ਨਾਂ ਅਤੇ ਚਿੰਨ੍ਹਾਂ ਦੀ ਵਰਤੋਂ ਕਰਦੀਆਂ ਹਨ। ਪਰ ਇਹ ਕਾਨੂੰਨ ਦੇ ਵਿਰੁੱਧ ਹੈ।
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਧਾਰਮਿਕ ਨਾਵਾਂ ਅਤੇ ਚੋਣ ਨਿਸ਼ਾਨਾਂ ਵਾਲੀਆਂ ਸਿਆਸੀ ਪਾਰਟੀਆਂ ਖ਼ਿਲਾਫ਼ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ। ਇਸ ਸਬੰਧੀ ਸੁਪਰੀਮ ਕੋਰਟ ਨੇ ਕੇਂਦਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ ਤੇ ਸੁਪਰੀਮ ਕੋਰਟ ਨੇ ਚਾਰ ਹਫ਼ਤਿਆਂ ਵਿਚ ਜਵਾਬ ਦੇਣ ਲਈ ਕਿਹਾ ਗਿਆ ਹੈ। ਸੁਪਰੀਮ ਕੋਰਟ ਨੇ ਇਹ ਕਦਮ ਸਈਅਦ ਵਸੀਮ ਰਿਜ਼ਵੀ ਦੀ ਪਟੀਸ਼ਨ 'ਤੇ ਚੁੱਕਿਆ ਹੈ। ਸੁਣਵਾਈ ਦੌਰਾਨ ਸੀਨੀਅਰ ਵਕੀਲ ਨੇ ਕਿਹਾ ਕਿ ਕਈ ਸਿਆਸੀ ਪਾਰਟੀਆਂ ਆਪਣੇ ਨਾਵਾਂ ਦੇ ਨਾਲ ਧਾਰਮਿਕ ਨਾਂ ਅਤੇ ਚਿੰਨ੍ਹਾਂ ਦੀ ਵਰਤੋਂ ਕਰਦੀਆਂ ਹਨ। ਪਰ ਇਹ ਕਾਨੂੰਨ ਦੇ ਵਿਰੁੱਧ ਹੈ।