
ਭਾਵੇਂ ਮਾਪੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹੋਣ ਪਰ ਬੱਚੇ ਦੇ ਮਾਪਿਆਂ ਦੀ ਥਾਂ ਕੋਈ ਨਹੀਂ ਲੈ ਸਕਦਾ।
ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਭਾਵੇਂ ਕੋਈ ਵਿਅਕਤੀ ਆਪਣੀ ਪਹਿਲੀ ਪਤਨੀ ਦੀ ਮੌਤ ਤੋਂ ਬਾਅਦ ਦੂਜੀ ਪਤਨੀ ਨਾਲ ਵਿਆਹ ਕਰ ਲੈਂਦਾ ਹੈ, ਉਸ ਨੂੰ ਪਹਿਲੀ ਪਤਨੀ ਤੋਂ ਪੈਦਾ ਹੋਏ ਬੱਚੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਨੀਨਾ ਬਾਂਸਲ ਕ੍ਰਿਸ਼ਨਾ ਦੇ ਬੈਂਚ ਨੇ ਕਿਹਾ ਹੈ ਕਿ ਭਾਵੇਂ ਮਾਪੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹੋਣ ਪਰ ਬੱਚੇ ਦੇ ਮਾਪਿਆਂ ਦੀ ਥਾਂ ਕੋਈ ਨਹੀਂ ਲੈ ਸਕਦਾ।
ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਨੀਨਾ ਬਾਂਸਲ ਕ੍ਰਿਸ਼ਨਾ ਦੇ ਬੈਂਚ ਨੇ ਕਿਹਾ ਹੈ ਕਿ ਬੱਚੇ ਦੇ ਮਾਤਾ-ਪਿਤਾ ਦੀ ਜਗ੍ਹਾ ਕੋਈ ਵੀ ਨਹੀਂ ਲੈ ਸਕਦਾ ਭਾਵੇਂ ਮਾਪੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹੋਣ। ਮਾਮਲਾ ਸਾਲ 2010 ਦਾ ਹੈ ਜਦੋਂ ਬੱਚੇ ਦੀ ਮਾਂ ਦੀ ਮੌਤ ਹੋ ਚੁੱਕੀ ਸੀ। ਔਰਤ ਦੇ ਪਰਿਵਾਰ ਵਾਲਿਆਂ ਨੇ ਜਵਾਈ ਖਿਲਾਫ਼ ਦਾਜ ਕਾਰਨ ਮੌਤ ਦਾ ਮਾਮਲਾ ਦਰਜ ਕਰਵਾਇਆ ਹੈ। ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 2 ਸਾਲ ਜੇਲ੍ਹ ਵਿਚ ਬਿਤਾਉਣ ਤੋਂ ਬਾਅਦ ਅਦਾਲਤ ਨੇ 2012 ਵਿਚ ਉਸ ਨੂੰ ਬਰੀ ਕਰ ਦਿੱਤਾ ਸੀ।