
ਨਕਸਲੀ ਦੀ ਲਾਸ਼ ਬਰਾਮਦ ਕੀਤੀ
ਰਾਏਪੁਰ: ਛੱਤੀਸਗੜ੍ਹ ਦੇ ਨਰਾਇਣਪੁਰ ਅਤੇ ਦੰਤੇਵਾੜਾ ਜ਼ਿਲ੍ਹਿਆਂ ਦੀ ਸਰਹੱਦ ਨਾਲ ਲਗਦੇ ਜੰਗਲ ਖੇਤਰ ’ਚ ਸ਼ੁਕਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਇਕ ਨਕਸਲੀ ਮਾਰਿਆ ਗਿਆ।
ਇਕ ਸੀਨੀਅਰ ਪੁਲਿਸ ਅਧਿਕਾਰ ਨੇ ਕਿਹਾ ਕਿ ਇਹ ਮੁਕਾਬਲਾ ਉਸ ਸਮੇਂ ਸ਼ੁਰੂ ਹੋਇਆ ਜਦੋਂ ਨਰਾਇਣਪੁਰ ਅਤੇ ਦੰਤੇਵਾੜਾ ਤੋਂ ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.) ਅਤੇ ਰਾਜ ਪੁਲਿਸ ਫੋਰਸ ਦੀਆਂ ਦੋਵੇਂ ਇਕਾਈਆਂ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਦੀ ਸਾਂਝੀ ਟੀਮ ਅੰਤਰ-ਜ਼ਿਲ੍ਹਾ ਸਰਹੱਦ ਉਤੇ ਨਕਸਲ ਵਿਰੋਧੀ ਮੁਹਿੰਮ ਉਤੇ ਸੀ।
ਉਨ੍ਹਾਂ ਦਸਿਆ ਕਿ ਹੁਣ ਤਕ ਘਟਨਾ ਵਾਲੀ ਥਾਂ ਤੋਂ ਇਕ ਨਕਸਲੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਅਧਿਕਾਰੀ ਨੇ ਦਸਿਆ ਕਿ ਮੁਹਿੰਮ ਅਜੇ ਵੀ ਜਾਰੀ ਹੈ ਅਤੇ ਅਗਲੇਰੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।