
ਆਪਣੇ ਹੀ ਹੈਲੀਕਾਪਟਰ ਨੂੰ ਹੇਠਾਂ ਸੁੱਟਣਾ ਵੱਡੀ ਗਲਤੀ: ਭਦੌਰੀਆ
ਨਵੀਂ ਦਿੱਲੀ: ਭਾਰਤੀ ਹਵਾਈ ਫੌਜ ਦੇ ਚੀਫ ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਪਾਕਿਸਤਾਨ ਨੂੰ ਇਕ ਵਾਰ ਫਿਰ ਚੇਤਾਵਨੀ ਦਿੱਤੀ ਗਈ ਹੈ। ਦਰਅਸਲ, ਹਵਾਈ ਫੌਜ ਦੀ ਸਾਲਾਨਾ ਪ੍ਰੈੱਸ ਕਾਨਫਰੰਸ 'ਚ ਭਦੌਰੀਆ ਨੇ ਕਿਹਾ ਕਿ ਜੇ ਪਾਕਿਸਤਾਨ ਸਰਕਾਰ ਵੱਲੋਂ ਅਤਿਵਾਦੀ ਹਮਲਾ ਹੁੰਦਾ ਹੈ ਤਾਂ ਸਰਕਾਰ ਦੇ ਆਦੇਸ਼ ਤੋਂ ਬਾਅਦ ਉਹਨਾਂ ਵੱਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।
Rakesh Kumar Singh Bhadauria
ਉੱਥੇ ਹੀ 27 ਫਰਵਰੀ ਨੂੰ ਕਸ਼ਮੀਰ ਦੇ ਬਡਗਾਮ ‘ਚ ਐਮਆਈ-17 ਹੈਲੀਕਾਪਟਰ ਕਰੈਸ਼ ਹੋਣ ਦੀ ਘਟਨਾ ਦਾ ਜ਼ਿਕਰ ਕਰਦਿਆਂ ਭਦੌਰੀਆ ਨੇ ਕਿਹਾ, 'ਕੋਰਟ ਆਫ਼ ਇਨਕੁਆਰੀ ਪੂਰੀ ਹੋ ਗਈ ਹੈ। ਉਹਨਾਂ 27 ਫਰਵਰੀ ਨੂੰ ਕਸ਼ਮੀਰ ‘ਚ ਭਾਰਤੀ ਹਵਾਈ ਸੈਨਾ ਵੱਲੋਂ ਆਪਣੇ ਹੀ ਹੈਲੀਕਾਪਰਟ ਨੂੰ ਹੇਠਾਂ ਸੁੱਟਣ ਦੀ ਘਟਨਾ ਨੂੰ ਵੱਡੀ ਗਲਤੀ ਕਰਾਰ ਦਿੱਤਾ ਹੈ। ਭਦੌਰੀਆ ਨੇ ਆਪਣੀ ਗਲਤੀ ਮੰਨਦੇ ਹੋਏ ਕਿਹਾ ਕਿ ਹੈਲੀਕਾਪਟਰ ਮਿਸਾਈਲ ਨਾਲ ਕਰੈਸ਼ ਹੋਇਆ ਸੀ ਜਿਸ ਵਿਚ ਦੋ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
Rakesh Kumar Singh Bhadauria
ਇੰਨਾ ਹੀ ਨਹੀਂ ਉਹਨਾਂ ਇਹ ਵੀ ਕਿਹਾ ਕਿ ਇਹ ਗਲਤੀ ਦੁਬਾਰਾ ਨਹੀਂ ਕੀਤੀ ਜਾਵੇਗੀ। ਕਾਬਲੇਗੌਰ ਹੈ ਕਿ ਪ੍ਰੈੱਸ ਕਾਨਫਰੰਸ ਦੌਰਾਨ ਇੰਡੀਅਨ ਏਅਰ ਫੋਰਸ ਨੇ ਬਾਲਾਕੋਟ ਏਅਰ ਸਟਰਾਈਕ ਦੀ ਇੱਕ ਪ੍ਰਮੋਸ਼ਨਲ ਫਿਲਮ ਵੀ ਜਾਰੀ ਕੀਤੀ ਹੈ। ਇਸ ਵੀਡੀਓ ਵਿਚ ਹਵਾਈ ਹਮਲੇ ਦੀਆਂ ਤਿਆਰੀਆਂ ਅਤੇ ਅੱਤਵਾਦੀ ਕੈਂਪਾਂ ਦੇ ਨਸ਼ਟ ਹੋਣ ਦੀਆਂ ਤਸਵੀਰਾਂ ਵੀ ਦਿਖਾਈਆਂ ਗਈਆ ਹਨ।
Pulwama Attack
ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਪਿਛਲੇ ਇੱਕ ਸਾਲ ਵਿਚ ਬਹੁਤ ਸਾਰੀਆਂ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਬਾਲਾਕੋਟ ਵਿਚ ਅੱਤਵਾਦੀ ਕੈਂਪਾਂ ਉੱਤੇ ਕੀਤੀ ਗਈ ਕਾਰਵਾਈ ਨੂੰ ਇੱਕ ਵੱਡੀ ਪ੍ਰਾਪਤੀ ਵੀ ਦੱਸਿਆ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ 14 ਫਰਵਰੀ ਨੂੰ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਜਵਾਨਾਂ 'ਤੇ ਹਮਲਾ ਕੀਤਾ ਸੀ।
ਇਸ ਤੋਂ ਬਾਅਦ ਜਵਾਬ 'ਚ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਦੇ ਬਾਲਾਕੋਟ 'ਚ ਜਾ ਕੇ ਏਅਰਸਟਰਾਈਕ ਕੀਤੀ ਸੀ। ਜਿਸ 'ਚ ਹਵਾਈ ਫੌਜ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਅੱਡਿਆਂ 'ਤੇ ਬੰਬ ਸੁੱਟੇ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।