ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ 
Published : Oct 5, 2019, 1:52 pm IST
Updated : Oct 5, 2019, 1:52 pm IST
SHARE ARTICLE
delhi police arrested person threatening cm kejriwal
delhi police arrested person threatening cm kejriwal

ਜਾਣਕਾਰੀ ਅਨੁਸਾਰ ਇਹ ਵਿਅਕਤੀ ਕਾਫ਼ੀ ਸਮੇਂ ਤੋਂ ਈਮੇਲ ਜ਼ਰੀਏ ਕੇਜਰੀਵਾਲ ਨੂੰ ਧਮਕੀਆਂ ਦੇ ਰਿਹਾ ਸੀ।

ਨਵੀਂ ਦਿੱਲੀ- ਦਿੱਲੀ ਪੁਲਿਸ ਦੇ ਸਾਈਬਰ ਸੈੱਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਧਮਕੀ ਦੇਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦਾ ਨਾਮ ਅਜੇ ਤੱਕ ਜਨਤਕ ਨਹੀਂ ਹੋਇਆ ਹੈ ਪਰ ਇਹ ਜ਼ਰੂਰ ਪਤਾ ਲਗਾਇਆ ਗਿਆ ਹੈ ਕਿ ਉਹ ਰਾਜਸਥਾਨ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਵੀ ਰਾਜਸਥਾਨ ਦੇ ਕਿਸੇ ਇਲਾਕੇ ਤੋਂ ਹੋਈ ਹੈ।



 

ਜਾਣਕਾਰੀ ਅਨੁਸਾਰ ਇਹ ਵਿਅਕਤੀ ਕਾਫ਼ੀ ਸਮੇਂ ਤੋਂ ਈਮੇਲ ਜ਼ਰੀਏ ਕੇਜਰੀਵਾਲ ਨੂੰ ਧਮਕੀਆਂ ਦੇ ਰਿਹਾ ਸੀ। ਇਹ ਧਮਕੀਆਂ ਮਿਲਣ ਤੋਂ ਬਾਅਦ ਕੇਜਰੀਵਾਲ ਨੇ ਦਿੱਲੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੇ ਸ਼ਿਕਾਇਤ ਦਰਜ ਕਰਾਉਣ ਤੋਂ ਤੁਰੰਤ ਬਾਅਦ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਇਹ ਧਮਕੀਆਂ ਈਮੇਲ ਰਾਂਹੀ ਭੇਜੀਆਂ ਜਾਂਦੀਆਂ ਸਨ ਇਸ ਲਈ ਪੂਰਾ ਮਾਮਲਾ ਸਾਈਬਰ ਸੈੱਲ ਕੋਲ ਭੇਜ ਦਿੱਤਾ ਗਿਆ ਅਤੇ ਆਖਿਰ ਇਕ ਮੁਲਜ਼ਮ ਗ੍ਰਿਫ਼ਤਾਰ ਕਰ ਲਿਆ ਗਿਆ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement