ਬਦਲੇ ਸੁਰ : ਰਾਹੁਲ ਗਾਂਧੀ ਦੇ ਸਮਾਗਮਾਂ ਤੋਂ ਹਰਿਆਣਾ ਸਰਕਾਰ ਨੂੰ ਕੋਈ ਇਤਰਾਜ ਨਹੀਂ : ਖੱਟਰ
Published : Oct 5, 2020, 9:53 pm IST
Updated : Oct 5, 2020, 9:56 pm IST
SHARE ARTICLE
Manohar Lal Khattar
Manohar Lal Khattar

ਹਰਿਆਣਾ 'ਚ ਪੰਜਾਬ ਤੋਂ ਭੀੜ ਲਿਆਉਣ ਦੀ ਰਾਹੁਲ ਨੂੰ ਨਹੀਂ ਇਜਾਜ਼ਤ : ਅਨਿਲ ਵਿਜ

ਹਰਿਆਣਾ : ਰਾਹੁਲ ਗਾਂਧੀ ਦੀ ਪੰਜਾਬ 'ਚ ਟਰੈਕਟਰ ਰੈਲੀਆਂ ਤੋਂ ਬਾਅਦ ਰਾਹੁਲ ਗਾਂਧੀ ਮੰਗਲਵਾਰ ਨੂੰ ਹਰਿਆਣਾ ਦਾ ਰੁਖ ਕਰਨਗੇ। ਇਸੇ ਦੇ ਸਬੰਧ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ ਦੇ ਹਰਿਆਣਾ ਵਿਖੇ ਸਮਾਗਮਾਂ ਤੋਂ ਕੋਈ ਇਤਰਾਜ ਨਹੀਂ ਹੈ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਜੇਕਰ ਰਾਹੁਲ ਗਾਂਧੀ ਅਪਣੀ ਟਰੈਕਟਰ ਰੈਲੀਆਂ ਲਈ ਸੀਮਤ ਲੋਕਾਂ ਨਾਲ ਮੰਗਲਵਾਰ ਅਤੇ ਬੁਧਵਾਰ ਨੂੰ ਸੂਬੇ 'ਚ ਦਾਖ਼ਲ ਹੁੰਦੇ ਹਨ ਤਾਂ ਹਰਿਆਣਾ ਸਰਕਾਰ ਨੂੰ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿ ਰਾਹੁਲ ਗਾਂਧੀ ਨੂੰ ਹਰਿਆਣਾ ਦਾ ਮਾਹੌਲ ਨੂੰ ਖਰਾਬ ਕਰਨ ਲਈ ਵੱਡੀ ਭੀੜ ਜੁਟਾਉਣ ਦੀ ਆਗਿਆ ਰਾਹੁਲ ਗਾਂਧੀ ਨੂੰ ਕਤਈ ਨਹੀਂ ਦਿਤੀ ਜਾਵੇਗੀ।

Rahul Gandhi Rahul Gandhi

ਜ਼ਿਕਰਯੋਗ ਹੈ ਕਿ  ਰਾਹੁਲ ਗਾਂਧੀ ਖੇਤੀ ਕਾਨੂੰਨਾਂ ਵਿਰੁਧ ਟਰੈਕਟਰ ਰੈਲੀਆਂ ਰਾਹੀਂ ਮੰਗਲਵਾਰ ਨੂੰ ਅਪਣੇ ਸਮਰਥਕਾਂ ਨਾਲ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਸ਼ਹਿਰ ਪਹੁੰਚਣਗੇ ਅਤੇ ਇਕ ਸਭਾ ਨੂੰ ਸੰਬੋਧਨ ਕਰਨਗੇ। ਉਹ ਕਰਨਾਲ 'ਚ ਵੀ ਜਨ ਸਭਾ ਨੂੰ ਸੰਬੋਧਨ ਕਰਨਗੇ। ਵਿਜ ਨੇ ਕਿਹਾ ਕਿ ਜੇਕਰ ਉਹ ਇਕੱਲੇ ਜਾਂ ਕੁਝ ਲੋਕਾਂ ਨਾਲ ਆਉਣਾ ਚਾਹੁੰਦੇ ਹਨ ਤਾਂ ਕੋਈ ਮੁਸ਼ਕਲ ਨਹੀਂ ਹੈ। ਉਹ 100 ਵਾਰ ਆ ਸਕਦੇ ਹਨ, ਸਾਨੂੰ ਕੋਈ ਇਤਰਾਜ਼ ਨਹੀਂ ਹੈ ਪਰ ਜੇਕਰ ਉਹ ਹਰਿਆਣਾ ਦਾ ਮਾਹੌਲ ਖਰਾਬ ਕਰਨ ਲਈ ਪੰਜਾਬ ਤੋਂ ਵੱਡੀ ਭੀੜ ਲੈ ਕੇ ਆਉਂਦੇ ਹਨ ਤਾਂ ਇਹ ਸਾਡੀ ਕਾਨੂੰਨ ਅਤੇ ਵਿਵਸਥਾ ਨਾਲ ਜੁੜਿਆ ਮੁੱਦਾ ਹੈ। ਜਿਸ ਦੀ ਅਸੀਂ ਇਜਾਜ਼ਤ ਨਹੀਂ ਦੇਵਾਂਗੇ।

Rahul GandhiRahul Gandhi

ਵਿਜ ਨੇ ਦੋਸ਼ ਲਾਇਆ ਕਿ ਕਾਂਗਰਸ ਹਰਿਆਣਾ ਵਿਚ ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਸੂਬਾ ਸਰਕਾਰ ਉਨ੍ਹਾਂ ਨੂੰ ਉਨ੍ਹਾਂ ਦੀਆਂ ਯੋਜਨਾਵਾਂ ਵਿਚ ਸਫ਼ਲ ਨਹੀਂ ਹੋਣ ਦੇਵੇਗੀ। ਵਿਜ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਦੀ ਚਿੰਤਾ ਨਹੀਂ ਹੈ, ਉਹ ਉਨ੍ਹਾਂ ਦੇ ਨਾਂ 'ਤੇ ਸਿਰਫ ਰਾਜਨੀਤੀ ਕਰ ਰਹੇ ਹਨ। ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ 'ਮੋਡੀਫ਼ਾਈਡ ਟਰੈਕਟਰ' ਤੇ ਸਵਾਰ ਹੋਏ। ਉਹ ਅਪਣੇ ਪ੍ਰਦਰਸ਼ਨ ਦੌਰਾਨ ਵੀ ਆਰਾਮ ਨੂੰ ਛੱਡਣਾ ਨਹੀਂ ਚਾਹੁੰਦੇ ਹਨ। ਉਨ੍ਹਾਂ ਨੂੰ ਵੇਖਣਾ ਚਾਹੀਦਾ ਹੈ ਕਿ ਕਿਸਾਨ ਅਪਣੇ ਖੇਤਾਂ ਵਿਚ ਕਿੰਨੀ ਮਿਹਨਤ ਕਰਦਾ ਹੈ। ਵਿਜ ਨੇ ਕਿਹਾ ਕਿ ਕਾਂਗਰਸ ਖੇਤੀ ਕਾਨੂੰਨਾਂ 'ਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ।

Rahul Gandhi Rahul Gandhi

ਕਾਬਲੇਗੌਰ ਹੈ ਕਿ ਬੀਤੇ ਦਿਨ ਰਾਹੂਲ ਗਾਂਧੀ ਦੀ ਹਰਿਆਣਾ ਫੇਰੀ ਨੂੰ ਲੈ ਕੇ ਕੁਝ ਤੌਖਲੇ ਭਰੀਆਂ ਖ਼ਬਰਾਂ ਮੀਡੀਆ ਦੇ ਇਕ ਹਿੱਸੇ 'ਚ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਰਾਹੂਲ ਗਾਂਧੀ ਦੀ ਹਰਿਆਣਾ ਫੇਰੀ ਦੌਰਾਨ ਕੁਝ ਤਲਖੀ ਹੋਣ ਦੇ ਅੰਦਾਜ਼ੇ ਲੱਗਣ ਲੱਗੇ ਸਨ। ਅੱਜ ਹਰਿਆਣਾ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਵਲੋਂ ਇਸ ਸਬੰਧੀ ਸਥਿਤੀ ਸਪੱਸ਼ਟ ਕਰਨ ਬਾਅਦ ਅਜਿਹੀਆਂ ਕਿਆਸ-ਅਰਾਈਆਂ 'ਤੇ ਵਿਰਾਮ ਲੱਗ ਗਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement