
ਕਿਸਾਨ ਆਗੂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਹਮੇਸ਼ਾਂ ਹਥਿਆਰਾਂ ਨਾਲ ਲੈਸ ਰਹਿੰਦੇ ਹਨ ਅਤੇ ਉਹਨਾਂ ਵਿਰੁੱਧ ਕਤਲੇਆਮ ਸਣੇ ਹੋਰ ਕਈ ਤਰ੍ਹਾਂ ਦੇ ਮਾਮਲੇ ਚੱਲ ਰਹੇ ਹਨ।
ਲਖੀਮਪੁਰ (ਸ਼ੈਸ਼ਵ ਨਾਗਰਾ): ਯੂਪੀ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਮੰਦਭਾਗੀ ਘਟਨਾ ਮਗਰੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਖਿਲਾਫ਼ ਵੀ ਮਾਮਲਾ ਦਰਜ ਹੋਇਆ ਹੈ। ਇਸ ਦੁਖਦਾਈ ਘਟਨਾਕ੍ਰਮ ਸਬੰਧੀ ਸਥਾਨਕ ਲੋਕਾਂ ਨੇ ਰੋਜ਼ਾਨਾ ਸਪੋਕਸਮੈਨ ਨੂੰ ਦੱਸਿਆ ਕਿ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਇਕ ਪ੍ਰੋਗਰਾਮ ਸੀ।
ਹੋਰ ਪੜ੍ਹੋ: ਜੇ ਦੇਸ਼ ਦਾ ਗ੍ਰਹਿ ਮੰਤਰੀ ਹੀ ਲੋਕਾਂ ਦਾ ਕਤਲ ਕਰੇ ਤਾਂ ਦੇਸ਼ ਦਾ ਕੀ ਹੋਵੇਗਾ- ਰਾਕੇਸ਼ ਟਿਕੈਤ
ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਕਾਲੀਆਂ ਝੰਡੀਆਂ ਦਿਖਾ ਕੇ ਮੰਤਰੀਆਂ ਦਾ ਵਿਰੋਧ ਕੀਤਾ ਜਾਣਾ ਸੀ। ਕਿਸਾਨਾਂ ਵਲੋਂ ਮੰਤਰੀ ਦਾ ਹੈਲੀਕਾਪਟਰ ਉਤਾਰਨ ਸਮੇਂ ਉਹਨਾਂ ਦਾ ਵਿਰੋਧ ਕਰਨ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਮੰਤਰੀ ਨੇ ਅਪਣਾ ਰੂਟ ਬਦਲ ਲਿਆ। ਕਿਸਾਨ ਆਗੂ ਸਾਹਿਬ ਸਿੰਘ ਨੇ ਦੱਸਿਆ ਕਿ ਅਜੈ ਮਿਸ਼ਰਾ ਨੂੰ ‘ਬਾਹੂਬਲੀ ਸੰਸਦ ਮੈਂਬਰ’ ਵਜੋਂ ਜਾਣਿਆ ਜਾਂਦਾ ਹੈ। ਉਹਨਾਂ ਨੇ ਸਟੇਜ ਤੋਂ ਚੁਣੌਤੀ ਦਿੱਤੀ ਸੀ ਕਿ ਉਹ ਵਿਰੋਧ ਕਰ ਰਹੇ ਮੁੱਠੀ ਭਰ ਕਿਸਾਨਾਂ ਨੂੰ ਕੁਚਲ ਕੇ ਰੱਖ ਦੇਣਗੇ।
ਹੋਰ ਪੜ੍ਹੋ: Facebook ਡਾਊਨ ਹੋਣ ਕਾਰਨ Mark Zuckerberg ਨੂੰ 6 ਘੰਟਿਆਂ ਵਿਚ ਹੋਇਆ 7 ਅਰਬ ਡਾਲਰ ਦਾ ਨੁਕਸਾਨ
ਸਥਾਨਕ ਲੋਕਾਂ ਅਨੁਸਾਰ ਇਸ ਐਲਾਨ ਤੋਂ ਬਾਅਦ ਮੰਤਰੀ ਦਾ ਪੁੱਤਰ ਹਥਿਆਰਾਂ ਨਾਲ ਲੈਸ ਕਈ ਗੱਡੀਆਂ ਸਣੇ ਫਾਇਰਿੰਗ ਕਰਦਾ ਕਿਸਾਨਾਂ ਵਲ ਵਧਿਆ। ਇਸ ਦੌਰਾਨ ਗੋਲੀ ਲੱਗਣ ਕਾਰਨ ਇਕ ਕਿਸਾਨ ਸ਼ਹੀਦ ਵੀ ਹੋ ਗਿਆ। ਬਾਕੀ ਤਿੰਨ ਕਿਸਾਨਾਂ ਦੀ ਮੌਤ ਗੱਡੀ ਹੇਠਾਂ ਆਉਣ ਕਾਰਨ ਹੋਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੰਤਰੀ ਦੇ ਪੁੱਤਰ ਦੀ ਮਨਸ਼ਾ ਜ਼ਿਆਦਾ ਤੋਂ ਜ਼ਿਆਦਾ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਦੀ ਸੀ।
ਹੋਰ ਪੜ੍ਹੋ: ਸਾਹਮਣੇ ਆਇਆ ਲਖੀਮਪੁਰ 'ਚ ਕਿਸਾਨਾਂ ’ਤੇ ਗੱਡੀ ਚੜ੍ਹਾਉਣ ਦਾ ਵੀਡੀਓ, ਗੱਡੀ ਨੇ ਕੁਚਲ ਦਿੱਤੇ ਸੀ ਕਿਸਾਨ
ਇਸ ਤੋਂ ਬਾਅਦ ਸਾਹਮਣੇ ਤੋਂ ਆ ਰਹੀ ਬੱਸ ਕਾਰਨ ਉਹਨਾਂ ਦੀਆਂ ਗੱਡੀਆਂ ਪਲਟ ਗਈਆਂ ਤੇ ਗੱਡੀਆਂ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਮੰਤਰੀ ਦਾ ਲੜਕਾ ਗੰਨੇ ਦੇ ਖੇਤਾਂ ਵਿਚ ਛੁਪ ਗਿਆ। ਕਿਸਾਨ ਆਗੂ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਇਸ ਮਾਮਲੇ ਦੀ ਪਾਰਦਰਸ਼ੀ ਜਾਂਚ ਨਹੀਂ ਕਰਦੀ ਤਾਂ ਅੰਦੋਲਨ ਨੂੰ ਹੋਰ ਅੱਗੇ ਲਿਜਾਇਆ ਜਾਵੇਗਾ। ਕਿਸਾਨ ਆਗੂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਹਮੇਸ਼ਾਂ ਹਥਿਆਰਾਂ ਨਾਲ ਲੈਸ ਰਹਿੰਦੇ ਹਨ ਅਤੇ ਉਹਨਾਂ ਵਿਰੁੱਧ ਕਤਲੇਆਮ ਸਣੇ ਹੋਰ ਕਈ ਤਰ੍ਹਾਂ ਦੇ ਮਾਮਲੇ ਚੱਲ ਰਹੇ ਹਨ। ਇਸ ਬਾਰੇ ਸਥਾਨਕ ਲੋਕ ਚੰਗੀ ਤਰ੍ਹਾਂ ਜਾਣੂ ਹਨ।
ਹੋਰ ਪੜ੍ਹੋ: ਭਾਰਤ ਨੇ UN ਵਿਚ ਪਾਕਿਸਤਾਨ ਨੂੰ ਦਿੱਤਾ ਕਰਾਰਾ ਜਵਾਬ, ਇਮਰਾਨ ਖ਼ਾਨ ਦੇ ਬਿਆਨ ਦਾ ਦਿੱਤਾ ਹਵਾਲਾ
ਕਿਸਾਨਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਪਹਿਲਾਂ ਤੋਂ ਤੈਅ ਯੋਜਨਾ ਅਨੁਸਾਰ ਕੀਤੀ ਗਈ। ਇਸ ਦੌਰਾਨ ਗੋਲੀ ਲੱਗਣ ਕਾਰਨ ਇਕ ਪੱਤਰਕਾਰ ਦੀ ਵੀ ਮੌਤ ਹੋਈ ਹੈ। ਪੱਤਰਕਾਰ ਦਾ ਪਰਿਵਾਰ ਵੀ ਅਪਣੇ ਪੁੱਤਰ ਦੀ ਮੌਤ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸ ਰਿਹਾ ਹੈ। ਕਿਸਾਨ ਆਗੂ ਨੇ ਚਸ਼ਮਦੀਦਾਂ ਦੇ ਹਵਾਲੇ ਤੋਂ ਦੱਸਿਆ ਕਿ ਪੁਲਿਸ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਲੜਕੇ ਦੀ ਭੱਜਣ ਵਿਚ ਮਦਦ ਕੀਤੀ ਹੈ। ਇਹ ਸਾਰਾ ਕੰਮ ਕੇਂਦਰ ਦੀ ਭਾਜਪਾ ਸਰਕਾਰ ਦੀ ਦੇਖ-ਰੇਖ ਵਿਚ ਹੋ ਰਿਹਾ ਹੈ।