
ਰਾਕੇਸ਼ ਟਿਕੈਤ ਨੇ ਕਿਹਾ ਕਿ ਜੇ ਵੱਡੇ ਅਹੁਦਿਆਂ ’ਤੇ ਰਹਿਣ ਵਾਲੇ ਪਰਿਵਾਰ ਅਜਿਹੀਆਂ ਹਰਕਤਾਂ ਕਰਦੇ ਹਨ ਤਾਂ ਹੋਰ ਵੀ ਜ਼ਿਆਦਾ ਦੁੱਖ ਹੁੰਦਾ ਹੈ।
ਲਖੀਮਪੁਰ (ਸ਼ੈਸ਼ਵ ਨਾਗਰਾ): ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੇ ਘਟਨਾਕ੍ਰਮ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਇਸ ਘਟਨਾ ਨੂੰ ਲੈ ਕੇ ਜਿੱਥੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਤਾਂ ਉੱਥੇ ਹੀ ਦੇਸ਼ ਦੇ ਕਈ ਸਿਆਸੀ ਆਗੂ ਵੀ ਸਥਾਨਕ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲੈ ਰਹੇ ਹਨ। ਇਸ ਬਾਰੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਸੀ।
ਹੋਰ ਪੜ੍ਹੋ: ਭਾਰਤ ਨੇ UN ਵਿਚ ਪਾਕਿਸਤਾਨ ਨੂੰ ਦਿੱਤਾ ਕਰਾਰਾ ਜਵਾਬ, ਇਮਰਾਨ ਖ਼ਾਨ ਦੇ ਬਿਆਨ ਦਾ ਦਿੱਤਾ ਹਵਾਲਾ
ਉਹਨਾਂ ਕਿਹਾ ਕਿ ਜੇ ਵੱਡੇ ਅਹੁਦਿਆਂ ’ਤੇ ਰਹਿਣ ਵਾਲੇ ਪਰਿਵਾਰ ਅਜਿਹੀਆਂ ਹਰਕਤਾਂ ਕਰਦੇ ਹਨ ਤਾਂ ਹੋਰ ਵੀ ਜ਼ਿਆਦਾ ਦੁੱਖ ਹੁੰਦਾ ਹੈ। ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਦੇਸ਼ ਦੇ ਲੋਕਾਂ ਦੀ ਰੱਖਿਆ ਕਰਨੀ ਹੈ ਪਰ ਜੇ ਉਹੀ ਗ੍ਰਹਿ ਮੰਤਰੀ ਲੋਕਾਂ ਦਾ ਕਤਲ ਕਰੇ ਤਾਂ ਦੇਸ਼ ਦਾ ਕੀ ਬਣੇਗਾ।
ਹੋਰ ਪੜ੍ਹੋ: ਡਰੱਗ ਕੇਸ: ਅੱਜ ਖੁੱਲ੍ਹੇਗੀ STF ਦੀ ਰਿਪੋਰਟ, ਸਿੱਧੂ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਜਤਾਈ ਉਮੀਦ
ਰਾਕੇਸ਼ ਟਿਕੈਤ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕਰਨ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਦਾ ਮੁਆਵਜ਼ਾ ਅਤੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ਖਮੀ ਕਿਸਾਨਾਂ ਦੇ ਇਲਾਜ ਲਈ 10-10 ਲੱਖ ਰੁਪਏ ਦੀ ਵੱਤੀ ਮਦਦ ਦਿੱਤੀ ਜਾਵੇਗੀ।
ਹੋਰ ਪੜ੍ਹੋ: Facebook ਡਾਊਨ ਹੋਣ ਕਾਰਨ Mark Zuckerberg ਨੂੰ 6 ਘੰਟਿਆਂ ਵਿਚ ਹੋਇਆ 7 ਅਰਬ ਡਾਲਰ ਦਾ ਨੁਕਸਾਨ
ਇਸ ਸਾਰੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਹੋਵੇਗੀ। ਇਸ ਦੇ ਲਈ ਪ੍ਰਸ਼ਾਸਨ ਨੇ ਸਮਾਂ ਮੰਗਿਆ ਹੈ ਤੇ ਉਹਨਾਂ ਨੂੰ ਸਮਾਂ ਦਿੱਤਾ ਜਾਵੇਗਾ। ਕਿਸਾਨ ਆਗੂ ਨੇ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿਸਾਨਾਂ ਨੂੰ ਇਨਸਾਫ ਮਿਲੇਗਾ।