
ਸਾਰੀ ਵਾਰਦਾਤ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਨਵੀਂ ਦਿੱਲੀ - ਦੱਖਣ-ਪੱਛਮੀ ਦਿੱਲੀ ਦੇ ਡਾਬਰੀ ਖੇਤਰ ਵਿਚ ਇਕ ਮਹਿਲਾ ਦੁਕਾਨਦਾਰ ਦੀ ਕਥਿਤ ਤੌਰ 'ਤੇ ਇਕ ਵਿਅਕਤੀ ਨੇ ਨਸ਼ੇ ਦੀ ਹਾਲਤ ਵਿਚ ਹੱਤਿਆ ਕਰ ਦਿੱਤੀ। ਇਹ ਜਾਣਕਾਰੀ ਪੁਲਿਸ ਨੇ ਸੋਮਵਾਰ ਨੂੰ ਦਿੱਤੀ। ਪੁਲਿਸ ਅਨੁਸਾਰ ਇਹ ਘਟਨਾ ਐਤਵਾਰ ਸ਼ਾਮ ਨੂੰ ਵਾਪਰੀ ਜਦੋਂ ਮਹਿਲਾ ਨੇ ਬਕਾਇਆ ਨਾ ਦੇਣ ਦੇ ਦੋਸ਼ ਵਿਚ ਦੋਸ਼ੀ ਨੂੰ ਸਿਗਰਟ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਉਕਤ ਵਿਅਕਤੀ ਨੇ ਮਹਿਲਾ ਦੁਕਾਨਦਾਰ ਦਾ ਗਲਾ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਤੇ ਮਹਿਲਾ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ।
बीड़ी नहीं देने पर रेत दिया महिला दुकानदार का गला, हुई मौत: सीसीटीवी में कैद हुई वारदात pic.twitter.com/QWTmkHMCp0
ਪੁਲਿਸ ਨੇ ਦੱਸਿਆ ਕਿ ਗੰਭੀਰ ਰੂਪ ਨਾਲ ਜ਼ਖਮੀ 30 ਸਾਲਾ ਔਰਤ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਔਰਤ ਦਾ ਨਾਂ ਵਿਭਾ ਸੀ ਅਤੇ ਉਹ ਆਪਣੇ ਪਤੀ ਦੇ ਨਾਲ ਇਲਾਕੇ ਵਿਚ ਕਰਿਆਨੇ ਦੀ ਦੁਕਾਨ ਚਲਾਉਂਦੀ ਸੀ। ਪੁਲਿਸ ਨੇ ਦੋਸ਼ੀ ਦਿਲੀਪ (45) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਾਰੀ ਵਾਰਦਾਤ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।