
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਐਤਵਾਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਗੱਡੀ ਚੜ੍ਹਾਉਣ ਦੀ ਘਟਨਾ ਦਾ ਇਕ ਵੀਡੀਓ ਸਾਹਮਣੇ ਆਇਆ ਹੈ।
ਲਖਨਊ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਐਤਵਾਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਗੱਡੀ ਚੜ੍ਹਾਉਣ ਦੀ ਘਟਨਾ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਗੱਡੀ ਦੀ ਟੱਕਰ ਤੋਂ ਬਾਅਦ ਕੁਝ ਕਿਸਾਨ ਜ਼ਮੀਨ ਉੱਤੇ ਡਿੱਗ ਗਏ, ਉੱਥੇ ਹੀ ਕੁਝ ਕਿਸਾਨ ਬਚਣ ਦੀ ਕੋਸ਼ਿਸ਼ ਕਰ ਰਹੇ ਹਨ।
ਹੋਰ ਪੜ੍ਹੋ: ਫੇਸਬੁੱਕ ਠੱਪ ਹੋਣ ਕਾਰਨ ਕੰਪਨੀ ਨੂੰ ਲੱਗਿਆ 52 ਹਜ਼ਾਰ ਕਰੋੜ ਦਾ ਝਟਕਾ, ਸ਼ੇਅਰਾਂ ਵਿਚ ਆਈ 5% ਗਿਰਾਵਟ
ਕਿਸਾਨ ਹੱਥਾਂ ਵਿਚ ਕਿਸਾਨੀ ਝੰਡੇ ਲੈ ਕੇ ਅੱਗੇ ਵਧ ਰਹੇ ਸਨ ਤਾਂ ਇਸੇ ਦੌਰਾਨ ਪਿੱਛੋਂ ਇਕ ਗੱਡੀ ਆਉਂਦੀ ਹੈ ਅਤੇ ਕਿਸਾਨਾਂ ਨੂੰ ਕੁਚਲਦੇ ਹੋਏ ਅੱਗੇ ਵਧ ਜਾਂਦੀ ਹੈ। ਤੇਜ਼ ਰਫ਼ਤਾਰ ਜੀਪ ਦੀ ਟੱਕਰ ਕਾਰਨ ਕਈ ਲੋਕ ਜ਼ਖਮੀ ਹੋ ਗਏ। ਜੀਪ ਦੀ ਟੱਕਰ ਤੋਂ ਬਾਅਦ ਇਕ ਬਜ਼ੁਰਗ ਬੋਨਟ ’ਤੇ ਜਾ ਡਿੱਗਿਆ। ਦੱਸ ਦਈਏ ਕਿ ਇਸ ਦਰਦਨਾਕ ਘਟਨਾ ਵਿਚ 8 ਲੋਕਾਂ ਦੀ ਮੌਤ ਹੋ ਗਈ ਸੀ।
ਹੋਰ ਪੜ੍ਹੋ: ‘ਆਪੂ ਬਣੇ ਜਥੇਦਾਰ’ ਨੇ ਮੁੜ ਕੈਪਟਨ ਨੂੰ ਪੇਸ਼ ਹੋਣ ਦਾ ਮੌਕਾ ਦਿਤਾ
ਵੀਡੀਓ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਕ ਗੱਡੀ ਕਿਸਾਨਾਂ ਨੂੰ ਕੁਚਲ ਕੇ ਅੱਗੇ ਵਧ ਗਈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਆਗੂ ਯੂਪੀ ਭਾਜਪਾ ਸਰਕਾਰ ਕੋਲੋਂ ਜਵਾਬ ਮੰਗ ਰਹੇ ਹਨ। ਹਾਲਾਂਕਿ ਪੁਲਿਸ ਨੇ ਇਸ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਹੈ।
ਹੋਰ ਪੜ੍ਹੋ: ‘ਏਅਰ ਇੰਡੀਆ’ ਦਾ ‘ਮਹਾਰਾਜਾ’ ਵਾਪਸ ਇਸ ਦੇ ਬਾਨੀ ਟਾਟਾ ਕੋਲ!
ਦੱਸ ਦਈਏ ਕਿ ਲਖੀਮਪੁਰ ਖੀਰੀ ਹਿੰਸਾ ਸਬੰਧੀ ਪੁਲਿਸ ਨੇ ਦੋ ਮਾਮਲੇ ਦਰਜ ਕੀਤੇ ਹਨ। ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਸਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ ਕਈ ਹੋਰ ਅਣਪਛਾਤਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦੇ ਵਧੀਕ ਡਾਇਰੈਕਟਰ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਦੋਵੇਂ ਧਿਰਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।