
5 ਲੋਕ ਜ਼ਖਮੀ
ਵਡੋਦਰਾ : ਗੁਜਰਾਤ ਦੇ ਵਡੋਦਰਾ ਤੋਂ ਇਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਇੱਥੇ ਮੰਗਲਵਾਰ ਨੂੰ ਏਅਰ ਫੋਰਸ ਸਟੇਸ਼ਨ ਦਾਰਜੀਪੁਰਾ ਨੇੜੇ ਰਾਸ਼ਟਰੀ ਰਾਜਮਾਰਗ 'ਤੇ ਇਕ ਕੰਟੇਨਰ ਟਰੱਕ ਨੇ ਯਾਤਰੀਆਂ ਨੂੰ ਲੈ ਕੇ ਜਾ ਰਹੇ ਤਿੰਨ ਪਹੀਆ ਵਾਹਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਦੋ ਬੱਚਿਆਂ ਅਤੇ ਕਈ ਔਰਤਾਂ ਸਮੇਤ 10 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ। ਜ਼ਖਮੀਆਂ ਨੂੰ ਇਲਾਜ ਲਈ ਵਡੋਦਰਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ। ਇਨ੍ਹਾਂ ਵਿੱਚੋਂ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।ਜ਼ਿਲ੍ਹਾ ਕੁਲੈਕਟਰ ਏਪੀ ਗੋਰ ਨੇ ਹਾਦਸੇ ਦੀ ਜਾਣਕਾਰੀ ਦਿੱਤੀ ਹੈ।
ਪੁਲਿਸ ਇੰਸਪੈਕਟਰ ਐਸ.ਆਰ.ਵੇਕਾਰੀਆ ਨੇ ਦੱਸਿਆ ਕਿ ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੂਰਤ ਤੋਂ ਅਹਿਮਦਾਬਾਦ ਜਾ ਰਹੇ ਇਕ ਕੰਟੇਨਰ ਟਰੱਕ ਦੇ ਡਰਾਈਵਰ ਨੇ ਕਾਰ ਨੂੰ ਟੱਕਰ ਮਾਰਨ ਤੋਂ ਬਾਅਦ ਸਟੇਅਰਿੰਗ 'ਤੇ ਕੰਟਰੋਲ ਗੁਆ ਦਿੱਤਾ ਅਤੇ ਡਿਵਾਈਡਰ ਤੋੜਦੇ ਹੋਏ ਸੜਕ ਦੇ ਗਲਤ ਪਾਸੇ ਜਾ ਕੇ ਥ੍ਰੀ-ਵ੍ਹੀਲਰ ਨੂੰ ਟੱਕਰ ਮਾਰ ਦਿੱਤੀ
|ਸੂਚਨਾ ਮਿਲਣ ਤੋਂ ਬਾਅਦ ਵਡੋਦਰਾ ਪੁਲਿਸ, ਏਅਰਫੋਰਸ, ਫਾਇਰਫਾਈਟਰਜ਼ ਸਮੇਤ ਸਥਾਨਕ ਲੋਕ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਹਾਦਸੇ ਕਾਰਨ ਨੈਸ਼ਨਲ ਹਾਈਵੇਅ ਨੰਬਰ-48 ’ਤੇ ਵੀ ਲੰਮਾ ਜਾਮ ਲੱਗ ਗਿਆ, ਜਿਸ ਨੂੰ ਪੁਲਿਸ ਨੇ ਕਾਫੀ ਜੱਦੋ-ਜਹਿਦ ਤੋਂ ਬਾਅਦ ਖੋਲ੍ਹ ਕੇ ਆਵਾਜਾਈ ਬਹਾਲ ਕਰਵਾਈ।
ਉਨ੍ਹਾਂ ਦੱਸਿਆ ਕਿ ਸਾਰੇ ਮ੍ਰਿਤਕ ਅਤੇ ਜ਼ਖ਼ਮੀ ਥ੍ਰੀ-ਵ੍ਹੀਲਰ ਵਿੱਚ ਸਵਾਰ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਥ੍ਰੀ-ਵ੍ਹੀਲਰ ਲਗਭਗ ਚਕਨਾਚੂਰ ਹੋ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਡਰਾਈਵਰ ਸਮੇਤ ਜ਼ਖ਼ਮੀਆਂ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ। ਹਾਦਸੇ ਵਿੱਚ ਮ੍ਰਿਤਕਾਂ ਅਤੇ ਜ਼ਖਮੀਆਂ ਬਾਰੇ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਸੁਪਰਡੈਂਟ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ 10 ਅਤੇ 15 ਸਾਲ ਦੀ ਉਮਰ ਦੇ ਦੋ ਲੜਕੇ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਮਰਨ ਵਾਲੇ ਜ਼ਿਆਦਾਤਰ ਲੋਕਾਂ ਦੀ ਉਮਰ 40-55 ਸਾਲ ਤੋਂ ਘੱਟ ਹੈ।