ਬਰਾਤੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 25 ਮੌਤਾਂ
Published : Oct 5, 2022, 8:52 am IST
Updated : Oct 5, 2022, 8:52 am IST
SHARE ARTICLE
photo
photo

21 ਲੋਕਾਂ ਨੂੰ ਗਿਆ ਬਚਾਇਆ

 

ਦੇਹਰਾਦੂਨ: ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਬੱਸ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ 'ਚ 25 ਲੋਕਾਂ ਦੀ ਮੌਤ ਹੋ ਗਈ ਹੈ। ਇਹ ਬੱਸ ਬਰਾਤੀਆਂ ਨੂੰ ਲੈ ਕੇ ਹਰਿਦੁਆਰ ਦੇ ਲਾਲਧਾਂਗ ਤੋਂ ਕਾਰਗਾਓਂ ਜਾ ਰਹੀ ਸੀ। ਸਿਮਦੀ ਪਿੰਡ ਨੇੜੇ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਖੱਡ ਵਿੱਚ ਜਾ ਡਿੱਗੀ।

ਇਹ ਹਾਦਸਾ ਪੌੜੀ ਗੜ੍ਹਵਾਲ ਜ਼ਿਲ੍ਹੇ ਦੇ ਬੀਰਖਲ ਇਲਾਕੇ ਵਿੱਚ ਰਾਤ ਕਰੀਬ 8 ਵਜੇ ਵਾਪਰਿਆ। ਰਾਤ ਹੋਣ ਕਾਰਨ ਬਚਾਅ ਕਾਰਜ ਵਿਚ ਦਿੱਕਤ ਆਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਨੇ ਪਹੁੰਚ ਕੇ ਬਚਾਅ 'ਚ ਮਦਦ ਕੀਤੀ। ਹਨੇਰਾ ਹੋਣ ਕਾਰਨ ਮੋਬਾਈਲ ਦੀ ਫਲੈਸ਼ ਲਾਈਟ ਨਾਲ ਲਾਸ਼ਾਂ ਅਤੇ ਜ਼ਖ਼ਮੀਆਂ ਦੀ ਭਾਲ ਕੀਤੀ ਗਈ।

ਸੂਬੇ ਦੇ ਡੀਜੀਪੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ। ਪੁਲਿਸ ਅਤੇ SDRF (ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ) ਦੀ ਟੀਮ ਨੇ 21 ਲੋਕਾਂ ਨੂੰ ਬਚਾਇਆ ਹੈ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੁਪਹਿਰ ਕਰੀਬ 1 ਵਜੇ ਉੱਤਰਾਖੰਡ ਪੁਲਿਸ ਨੇ ਕਿਹਾ, '9 ਲੋਕਾਂ ਨੂੰ ਬਚਾ ਲਿਆ ਗਿਆ ਹੈ। 6 ਜ਼ਖਮੀਆਂ ਨੂੰ ਬੀਰੋਨਖਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਨ੍ਹਾਂ 'ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਨੂੰ ਇਲਾਜ ਲਈ ਕੋਟਦੁਆਰ ਰੈਫਰ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਬਚਾਏ ਗਏ 2 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਨੇਰਾ ਹੋਣ ਕਾਰਨ ਬਚਾਅ ਕਾਰਜਾਂ 'ਚ ਦਿੱਕਤ ਆਈ। ਬੁੱਧਵਾਰ ਸਵੇਰ ਤੱਕ ਬਾਕੀ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਫੋਨ ’ਤੇ ਹੀ ਮੌਕੇ ’ਤੇ ਪੁੱਜਣ ਦੀ ਹਦਾਇਤ ਕੀਤੀ ਸੀ। ਬਚਾਅ ਕਾਰਜ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਖੁਦ ਡਿਜ਼ਾਸਟਰ ਕੰਟਰੋਲ ਰੂਮ ਪਹੁੰਚੇ।

Location: India, Uttarakhand, Dehradun

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement